ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ
ਭਵਾਨੀਗੜ੍ਹ, 27 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪਿੰਡ ਚੰਨੋਂ ਵਿਖੇ ਪੈਪਸੀਕੋ ਕੰਪਨੀ ਦੇ ਮੇਨ ਗੇਟ ’ਤੇ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਅਤੇ ਜਨਰਲ ਸਕੱਤਰ ਪ੍ਰਦੀਪ ਸਿੰਘ ਨੇ ਸਮੂਹ ਕੱਚੇ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 5-6 ਮਹੀਨਿਆਂ ਤੋਂ ਕੰਟਰੈਕਟ ਕਾਮੇ ਕੰਪਨੀ ਕੋਲੋਂ ਆਪਣੀਆਂ ਮੰਗਾਂ ਨੂੰ ਮਨਵਾਉਂਣ ਦੇ ਨਾਲ-ਨਾਲ ਤਨਖ਼ਾਹਾਂ ’ਚ ਵਾਧਾ ਕਰਨ ਦੀ ਮੰਗ ਕਰਦੇ ਆ ਰਹੇ ਹਨ।
ਭਵਾਨੀਗੜ੍ਹ, 27 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪਿੰਡ ਚੰਨੋਂ ਵਿਖੇ ਪੈਪਸੀਕੋ ਕੰਪਨੀ ਦੇ ਮੇਨ ਗੇਟ ’ਤੇ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਅਤੇ ਜਨਰਲ ਸਕੱਤਰ ਪ੍ਰਦੀਪ ਸਿੰਘ ਨੇ ਸਮੂਹ ਕੱਚੇ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 5-6 ਮਹੀਨਿਆਂ ਤੋਂ ਕੰਟਰੈਕਟ ਕਾਮੇ ਕੰਪਨੀ ਕੋਲੋਂ ਆਪਣੀਆਂ ਮੰਗਾਂ ਨੂੰ ਮਨਵਾਉਂਣ ਦੇ ਨਾਲ-ਨਾਲ ਤਨਖ਼ਾਹਾਂ ’ਚ ਵਾਧਾ ਕਰਨ ਦੀ ਮੰਗ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰੀ ਮੈਨੇਜਮੈਂਟ ਨਾਲ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਵੀ ਹੱਲ ਨਹੀਂ ਹੋਇਆ। ਜਿਸ ਕਾਰਨ ਵਰਕਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬ੍ਰੇਕ ਸਿਸਟਮ ਬੰਦ ਕੀਤਾ ਜਾਵੇ, ਸਰਦੀ ਅਤੇ ਗਰਮੀ ਦੇ ਮੌਸਮ ਅਨੁਸਾਰ ਵਰਦੀਆਂ ਦਿੱਤੀਆਂ ਜਾਣ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਬਰਾਬਰ ਕੰਮ, ਬਰਾਬਰ ਤਨਖ਼ਾਹ ਦੇ ਸਿਧਾਂਤ ਨੂੰ ਲਾਗੂ ਕੀਤਾ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾ, ਬਲਵਿੰਦਰ ਸਿੰਘ ਗੱਗੜਪੁਰ ਨੇ ਰੋਸ ਧਰਨੇ ’ਚ ਸ਼ਾਮਿਲ ਹੋ ਕੇ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਦਾ ਸਮਰਥਨ ਕੀਤਾ। ਇਸ ਮੌਕੇ ਪੈਪਸੀਕੋ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ, ਹਰਜਿੰਦਰ ਸਿੰਘ ਪ੍ਰਧਾਨ, ਜਨਰਲ ਸਕੱਤਰ ਹਰੀ ਸਿੰਘ, ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਭੜ੍ਹੋ, ਖ਼ਜ਼ਾਨਚੀ ਪ੍ਰਤਾਪ ਸਿੰਘ ਅਤੇ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਮਾਝੀ ਵੀ ਹਾਜ਼ਰ ਸਨ।