ਸਹਾਇਕ ਥਾਣੇਦਾਰ ਨਿਰਭੈ ਸਿੰਘ ਨੇ ਮੁੜ ਟ੍ਰੈਫਿਕ ਪੁਲਿਸ ਦੇ ਇੰਚਾਰਜ ਦਾ ਸੰਭਾਲਿਆ ਅਹੁਦਾ
ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) -112 ਤੇ ਤਾਇਨਾਤ ਬਦਲਕੇ ਆਏ ਸਹਾਇਕ ਥਾਣੇਦਾਰ ਨਿਰਭੈ ਸਿੰਘ ਵਲੋਂ ਟ੍ਰੈਫਿਕ ਪੁਲਿਸ ਸੁਨਾਮ ਦੇ ਇੰਚਾਰਜ ਵਜੋਂ ਆਪਣਾ ਅਹੁਦਾ ਮੁੜ ਸੰਭਾਲ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਹਾਇਕ ਥਾਣੇਦਾਰ ਨਿਰਭੈ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ, ਆਵਾਜਾਈ ਨੂੰ ਸੁਚੱਜੇ ਢੰਗ ਨਾਲ ਚਲਾਉਣਾ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
ਅਜੀਤ ਡੈਸਕ
28-11-2026