27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਹਿਮਦਗੜ੍ਹ ’ਚ ਕਾਂਗਰਸ ਨੂੰ ਮਿਲਿਆ ਹੁਲਾਰਾ, ਗੁਰਿੰਦਰ ਸਿੰਘ ਪਰਿਵਾਰ ਸਮੇਤ ਪਾਰਟੀ ’ਚ ਸ਼ਾਮਿਲ

ਅਹਿਮਦਗੜ੍ਹ, 27 ਨਵੰਬਰ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 13 ਦੇ ਵਸਨੀਕ ਗੁਰਿੰਦਰ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਅਮਰਗੜ੍ਹ ਦੇ ਸੇਵਾਦਾਰ ਕਮਲ ਧਾਲੀਵਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਸਬੰਧੀ ਇੱਕ ਸਮਾਗਮ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਵਿਕਾਸ ਟੰਡਨ (ਵਿੱਕੀ) ਦੇ ਗ੍ਰਹਿ ਵਿਖੇ ਕਰਵਾਇਆ ਗਿਆ।

ਅਜੀਤ ਡੈਸਕ 28-11-2026
ਅਹਿਮਦਗੜ੍ਹ, 27 ਨਵੰਬਰ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 13 ਦੇ ਵਸਨੀਕ ਗੁਰਿੰਦਰ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਅਮਰਗੜ੍ਹ ਦੇ ਸੇਵਾਦਾਰ ਕਮਲ ਧਾਲੀਵਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਸਬੰਧੀ ਇੱਕ ਸਮਾਗਮ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਵਿਕਾਸ ਟੰਡਨ (ਵਿੱਕੀ) ਦੇ ਗ੍ਰਹਿ ਵਿਖੇ ਕਰਵਾਇਆ ਗਿਆ। ਕਾਂਗਰਸ ਵਿੱਚ ਗੁਰਿੰਦਰ ਸਿੰਘ, ਜਸਦੀਪ ਕੌਰ, ਸਾਧੂ ਸਿੰਘ, ਸੰਤਪਾਲ ਸਿੰਘ, ਕੁਲਵੰਤ ਸਿੰਘ ਸੋਨੂੰ, ਪ੍ਰਭਦੀਪ ਸਿੰਘ ਚੀਮਾ, ਗੁਰਬਖਸ਼ ਸਿੰਘ ਅਤੇ ਹਰਜੱਸ ਸਿੰਘ ਆਦਿ ਨੂੰ ਸ਼ਾਮਿਲ ਕਰਵਾਉਣ ਉਪਰੰਤ ਸੰਬੋਧਨ ਕਰਦਿਆਂ ਕਮਲ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਵਿੱਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਅਮਰਗੜ੍ਹ ਅਤੇ ਮੰਡੀ ਅਹਿਮਦਗੜ੍ਹ ਦਾ ਸਰਬਪੱਖੀ ਵਿਕਾਸ ਪਾਰਟੀ ਦੀ ਮੁੱਖ ਤਰਜੀਹ ਹੈ।
ਪਿਛਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ 30 ਨਵੰਬਰ ਨੂੰ ਹੋਣ ਵਾਲੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਇਤਿਹਾਸ ਸਿਰਜੇਗੀ-ਬ... ਅਗਲੀ ਖ਼ਬਰ ਵਿਰਾਸਤ-ਏ-ਸਭਾ ਦੇ ਪਹਿਲੇ ਦਿਨ ਸਾਬਕਾ ਵਿਧਾਇਕ ਲੱਖਾ ਪਾਇਲ, ਚੇਅ. ਜਰਗ ਅਤੇ ਗੁਰਜੋਤ ਸਿੰਘ ਢੀਂਡਸਾ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।