28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ਼ਿਕਾਇਤਾਂ ਦੀ ਸਮੇਂ ਸਿਰ ਸੁਣਵਾਈ ਹੋ ਜਾਵੇ ਤਾਂ ਧਰਨੇ ਘਟ ਸਕਦੇ ਹਨ-ਸੁਰੇਂਦਰ ਲਾਂਬਾ

ਸੰਗਰੂਰ, 28 ਨਵੰਬਰ (ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਕਿਹਾ ਹੈ ਕਿ ਅਮਨ ਕਾਨੂੰਨ ਕਾਇਮ ਰੱਖਣ ਲਈ ਜ਼ਿਲ੍ਹਾ ਪੁਲਿਸ ਸੰਗਰੂਰ ਪੂਰੀ ਤਰ੍ਹਾਂ ਤਤਪਰ ਹੈ ਪਰ ਇਸ ਦੇ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਅੱਜ ਇੱਥੇ ‘ਅਜੀਤ’ ਨਾਲ਼ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਧਰਨਿਆਂ ਦਾ ਰਿਵਾਜ ਬੇਲੋੜਾ ਵਧ ਗਿਆ ਹੈ।

ਸੁਰੇਂਦਰ ਲਾਂਬਾ। 29-11-2026
ਸੰਗਰੂਰ, 28 ਨਵੰਬਰ (ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਕਿਹਾ ਹੈ ਕਿ ਅਮਨ ਕਾਨੂੰਨ ਕਾਇਮ ਰੱਖਣ ਲਈ ਜ਼ਿਲ੍ਹਾ ਪੁਲਿਸ ਸੰਗਰੂਰ ਪੂਰੀ ਤਰ੍ਹਾਂ ਤਤਪਰ ਹੈ ਪਰ ਇਸ ਦੇ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਅੱਜ ਇੱਥੇ ‘ਅਜੀਤ’ ਨਾਲ਼ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਧਰਨਿਆਂ ਦਾ ਰਿਵਾਜ ਬੇਲੋੜਾ ਵਧ ਗਿਆ ਹੈ। ਇਸ ਦੇ ਲਈ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਲੋਕਾਂ ਵੱਲੋਂ ਆਉਂਦੀ ਸ਼ਿਕਾਇਤ ਪਹਿਲ ਦੇ ਆਧਾਰ ਤੇ ਨਜਿਠੀ ਜਾਵੇ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਧਰਨਾ ਦੇਣ ਦੀ ਲੋੜ ਹੀ ਨਾ ਪਵੇ। ਜਦ ਸ਼ਿਕਾਇਤ ਦੀ ਸੁਣਵਾਈ ਸਮੇਂ ਸਿਰ ਨਹੀਂ ਹੁੰਦੀ ਤਾਂ ਧਰਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ੇ ਦਾ ਕਾਰੋਬਾਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਉੱਤੇ ਪੂਰੀ ਸਮਰੱਥਾ ਨਾਲ਼ ਪਹਿਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਸਰਹੱਦ ਹਰਿਆਣਾ ਨਾਲ਼ ਲਗਦੀ ਹੈ ਇਸ ਲਈ ਨਸ਼ਿਆਂ ਦੀ ਰੋਕਥਾਮ ਲਈ ਉਸ ਇਲਾਕੇ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਕਾਲੜਾ ਨੇ ਹਾਈਕਮਾਨ ਨੂੰ ਪੱਤਰ ਲਿਖ ਕੇ ਗੱਠਜੋੜ ਵਿਚ ਸੰਗਰੂਰ ਸੀਟ ਭਾਜਪਾ ਦੇ ਹਿੱਸੇ ਰੱਖਣ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਸਭ ਤੋਂ ਮਜ਼ਬੂਤ ਉਮੀਦ- ਇੰਜ. ਨਰਿੰਦਰ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।