28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਭਾਜਪਾ ਦੇ ਸਾਬਕਾ ਸੂਬਾ ਸਕੱਤਰ ਕਾਲੜਾ ਨੇ ਹਾਈਕਮਾਨ ਨੂੰ ਪੱਤਰ ਲਿਖ ਕੇ ਗੱਠਜੋੜ ਵਿਚ ਸੰਗਰੂਰ ਸੀਟ ਭਾਜਪਾ ਦੇ ਹਿੱਸੇ ਰੱਖਣ ਦੀ ਕੀਤੀ ਮੰਗ

ਸੰਗਰੂਰ, 28 ਨਵੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਸਕੱਤਰ ਅਤੇ ਸੰਗਰੂਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਕਾਲੜਾ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਹਾਈਕਮਾਂਡ ਅਤੇ ਕੇਂਦਰੀ ਚੋਣ ਕਮੇਟੀ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਪੰਜਾਬ ਵਿਚ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦੇ ਚੋਣ ਗੱਠਜੋੜ ਵਿਚ ਸੰਗਰੂਰ ਵਿਧਾਨ ਸਭਾ ਹਲਕਾ ਦੀ ਸੀਟ ਹਰ ਹਾਲਤ ਵਿੱਚ ਭਾਜਪਾ ਦੇ ਕੋਟੇ ਵਿੱਚ ਰੱਖੀ ਜਾਵੇ। ਜਤਿੰਦਰ ਕਾਲੜਾ ਨੇ ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰਤ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿਛਲੀਆਂ ਲਗਾਤਾਰ ਤਿੰਨ ਚੋਣਾਂ ਦੇ ਨਤੀਜੇ ਸਪੱਸ਼ਟ ਤੌਰ ‘ਤੇ ਸਾਬਤ ਕਰਦੇ ਹਨ ਕਿ ਸੰਗਰੂਰ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ ਦਾ ਜਨ-ਆਧਾਰ ਸ਼੍ਰੋਮਣੀ ਅਕਾਲੀ ਦਲ ਨਾਲੋਂ ਕਿਤੇ ਵੱਧ ਮਜ਼ਬੂਤ ਅਤੇ ਲਗਾਤਾਰ ਵਧ ਰਿਹਾ ਹੈ।

ਅਜੀਤ ਡੈਸਕ 29-11-2026
ਸੰਗਰੂਰ, 28 ਨਵੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਸਕੱਤਰ ਅਤੇ ਸੰਗਰੂਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਕਾਲੜਾ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਹਾਈਕਮਾਂਡ ਅਤੇ ਕੇਂਦਰੀ ਚੋਣ ਕਮੇਟੀ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਪੰਜਾਬ ਵਿਚ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦੇ ਚੋਣ ਗੱਠਜੋੜ ਵਿਚ ਸੰਗਰੂਰ ਵਿਧਾਨ ਸਭਾ ਹਲਕਾ ਦੀ ਸੀਟ ਹਰ ਹਾਲਤ ਵਿੱਚ ਭਾਜਪਾ ਦੇ ਕੋਟੇ ਵਿੱਚ ਰੱਖੀ ਜਾਵੇ। ਜਤਿੰਦਰ ਕਾਲੜਾ ਨੇ ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰਤ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿਛਲੀਆਂ ਲਗਾਤਾਰ ਤਿੰਨ ਚੋਣਾਂ ਦੇ ਨਤੀਜੇ ਸਪੱਸ਼ਟ ਤੌਰ ‘ਤੇ ਸਾਬਤ ਕਰਦੇ ਹਨ ਕਿ ਸੰਗਰੂਰ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ ਦਾ ਜਨ-ਆਧਾਰ ਸ਼੍ਰੋਮਣੀ ਅਕਾਲੀ ਦਲ ਨਾਲੋਂ ਕਿਤੇ ਵੱਧ ਮਜ਼ਬੂਤ ਅਤੇ ਲਗਾਤਾਰ ਵਧ ਰਿਹਾ ਹੈ।ਉਨ੍ਹਾਂ ਪਿਛਲੀਆਂ ਤਿੰਨ ਚੋਣਾਂ ਦਾ ਅੰਕੜਾ-ਵਾਰ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੰਗਰੂਰ ਵਿਧਾਨ ਸਭਾ ਹਲਕਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ 13 ਹਜਾਰ 766 ਵੋਟਾਂ (9.50 ਪ੍ਰਤੀਸ਼ਤ) ਮਿਲੀਆਂ ਸਨ, ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 10 ਹਜਾਰ 488 ਵੋਟਾਂ (7.24 ਪ੍ਰਤੀਸ਼ਤ) ਹਾਸਲ ਹੋਈਆਂ। ਇਸ ਚੋਣ ਵਿੱਚ ਭਾਜਪਾ ਅਕਾਲੀ ਦਲ ਨਾਲੋਂ 3 ਹਜਾਰ 278 ਵੋਟਾਂ ਨਾਲ ਅੱਗੇ ਰਹੀ। ਸਾਲ 2022 ਦੌਰਾਨ ਹੀ ਹੋਈਆਂ ਲੋਕ ਸਭਾ ਜ਼ਿਮਨੀ ਚੋਣਾਂ ਵਿਚ ਭਾਜਪਾ ਨੂੰ 66 ਹਜਾਰ 298 ਵੋਟਾਂ (9.33 ਪ੍ਰਤੀਸ਼ਤ) ਮਿਲੀਆਂ, ਜਦਕਿ ਅਕਾਲੀ ਦਲ 44 ਹਜਾਰ 428 ਵੋਟਾਂ (6.25 ਪ੍ਰਤੀਸ਼ਤ) ਉੱਤੇ ਹੀ ਸਿਮਟ ਗਿਆ। ਇੱਥੇ ਵੀ ਭਾਜਪਾ ਨੇ ਅਕਾਲੀ ਦਲ ਨਾਲੋਂ 21 ਹਜਾਰ 870 ਵੱਧ ਵੋਟਾਂ ਹਾਸਲ ਕੀਤੀਆਂ। ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਇਕੱਲੇ ਸੰਗਰੂਰ ਵਿਧਾਨ ਸਭਾ ਹਲਕੇ ਵਿੱਚੋਂ ਭਾਜਪਾ ਨੂੰ 23 ਹਜਾਰ 108 ਵੋਟਾਂ (19.42 ਪ੍ਰਤੀਸ਼ਤ) ਦਾ ਵੱਡਾ ਸਮਰਥਨ ਮਿਲਿਆ, ਜਦਕਿ ਅਕਾਲੀ ਦਲ ਮਹਿਜ਼ 5 ਹਜਾਰ 826 ਵੋਟਾਂ (4.90 ਪ੍ਰਤੀਸ਼ਤ) ਉੱਤੇ ਰਹਿ ਗਿਆ। ਇਨ੍ਹਾਂ ਚੋਣਾਂ ਵਿੱਚ ਭਾਜਪਾ ਨੇ ਅਕਾਲੀ ਦਲ ਨਾਲੋਂ 17 ਹਜਾਰ 282 ਵੱਧ ਵੋਟਾਂ ਲੈ ਕੇ ਲਗਭਗ ਚਾਰ ਗੁਣਾ ਵੱਧ ਵੋਟ ਬੈਂਕ ਦਰਜ ਕੀਤਾ।ਜਤਿੰਦਰ ਕਾਲੜਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ 2024 ਦੀਆਂ ਲੋਕ ਸਭਾ ਚੋਣਾਂ ਤੱਕ ਸੰਗਰੂਰ ਹਲਕੇ ਵਿੱਚ ਭਾਜਪਾ ਦਾ ਵੋਟ ਸ਼ੇਅਰ 9.50 ਪ੍ਰਤੀਸ਼ਤ ਤੋਂ ਦੁੱਗਣਾ ਹੋ ਕੇ 19.42 ਪ੍ਰਤੀਸ਼ਤ ‘ਤੇ ਪਹੁੰਚ ਗਿਆ ਹੈ, ਜਦਕਿ ਦੂਜੇ ਪਾਸੇ ਅਕਾਲੀ ਦਲ ਦਾ ਵੋਟ ਸ਼ੇਅਰ 7.24 ਪ੍ਰਤੀਸ਼ਤ ਤੋਂ ਘਟ ਕੇ ਸਿਰਫ਼ 4.90 ਪ੍ਰਤੀਸ਼ਤ ਰਹਿ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਵਿਧਾਨ ਸਭਾ ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ 35 ਹਜਾਰ 110 ਵੋਟਾਂ ਪਈਆਂ ਅਤੇ ਕਾਂਗਰਸ ਨੂੰ 26 ਹਜਾਰ 448 ਵੋਟਾਂ ਹਾਸਲ ਹੋਈਆਂ ਅਤੇ ਇਨ੍ਹਾਂ ਦੇ ਮੁਕਾਬਲੇ ਵਿਚ ਭਾਜਪਾ ਇਕੱਲੀ 23 ਹਜਾਰ 108 ਵੋਟਾਂ ਲੈ ਕੇ ਸਿੱਧੀ ਟੱਕਰ ਵਿੱਚ ਰਹੀ। ਉਨ੍ਹਾਂ ਕਿਹਾ ਕਿ ਜੇਕਰ ਗੱਠਜੋੜ ਤਹਿਤ ਸੰਗਰੂਰ ਸੀਟ ਭਾਜਪਾ ਨੂੰ ਮਿਲਦੀ ਹੈ, ਤਾਂ ਅਕਾਲੀ ਦਲ ਦੀਆਂ ਵੋਟਾਂ ਜੁੜਨ ਨਾਲ ਗੱਠਜੋੜ ਦੀ ਜਿੱਤ ਯਕੀਨੀ ਹੋਵੇਗੀ।ਕਾਲੜਾ ਨੇ ਪਾਰਟੀ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਰੂਰ ਦੇ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਅਤੇ ਜ਼ਮੀਨੀ ਹਕੀਕਤ ਨੂੰ ਮੁੱਖ ਰੱਖਦਿਆਂ ਸੀਟਾਂ ਦੀ ਵੰਡ ਵੇਲੇ ਸੰਗਰੂਰ ਵਿਧਾਨ ਸਭਾ ਸੀਟ ਭਾਜਪਾ ਦੇ ਹਿੱਸੇ ਵਿੱਚ ਰੱਖੀ ਜਾਵੇ ਤਾਂ ਜੋ ਇਸ ਹਲਕੇ ਤੋਂ ਵੱਡੀ ਜਿੱਤ ਦਰਜ ਕਰ ਕੇ ਪੰਜਾਬ ਵਿੱਚ ਗੱਠਜੋੜ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਸੇਵਾ ਕੇਂਦਰ ਬਾਹਰ ਧਰਨਾ, ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ ਅਗਲੀ ਖ਼ਬਰ ਸ਼ਿਕਾਇਤਾਂ ਦੀ ਸਮੇਂ ਸਿਰ ਸੁਣਵਾਈ ਹੋ ਜਾਵੇ ਤਾਂ ਧਰਨੇ ਘਟ ਸਕਦੇ ਹਨ-ਸੁਰੇਂਦਰ ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।