ਡੀਪੂ ਹੋਲਡਰਾਂ ਵਲੋਂ ਪੱਕਾ ਮੋਰਚਾ ਕੱਲ੍ਹ ਤੋਂ
ਲੌਂਗੋਵਾਲ, 28 ਨਵੰਬਰ (ਵਿਨੋਦ, ਖੰਨਾ) - ਡੀਪੂ ਹੋਲਡਰ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੀਪੂ ਹੋਲਡਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਨਾਂਹ ਪੱਖੀ ਰਵੱਈਏ ਦੇ ਵਿਰੋਧ ਵਿਚ ਮੁੱਖ ਮੰਤਰੀ ਦੇ ਧੂਰੀ ਸਥਿਤ ਦਫਤਰ ਅੱਗੇ ਪਹਿਲੀ ਦਸੰਬਰ ਤੋਂ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਡੀਪੂ ਹੋਲਡਰ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ।
ਲੌਂਗੋਵਾਲ, 28 ਨਵੰਬਰ (ਵਿਨੋਦ, ਖੰਨਾ) - ਡੀਪੂ ਹੋਲਡਰ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੀਪੂ ਹੋਲਡਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਨਾਂਹ ਪੱਖੀ ਰਵੱਈਏ ਦੇ ਵਿਰੋਧ ਵਿਚ ਮੁੱਖ ਮੰਤਰੀ ਦੇ ਧੂਰੀ ਸਥਿਤ ਦਫਤਰ ਅੱਗੇ ਪਹਿਲੀ ਦਸੰਬਰ ਤੋਂ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਡੀਪੂ ਹੋਲਡਰ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਦੇ ਦੌਰਾਨ ਵੀ ਡੀਪੂ ਹੋਲਡਰਾਂ ਦੀਆਂ ਮੰਗਾਂ ਜਿਉਂ ਦੀ ਤਿਉਂ ਖੜੀਆਂ ਹਨ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਰਜੀਤ ਸਿੰਘ ਮੰਗੀ ਵੀ ਹਾਜ਼ਰ ਸਨ।