14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਵ-ਨਿਯੁਕਤ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ਵੈਰੜ ਤੇ ਸਕੱਤਰ ਜਨਰਲ ਜੋਗਾ ਸਿੰਘ ਨੂੰ ਆਗੂਆਂ ਵਲੋਂ ਵਧਾਈਆਂ

ਅਜੀਤ ਡੈਸਕ 03-01-2026
ਮਮਦੋਟ, 2 ਜਨਵਰੀ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ ਦੁਆਰਾ ਕਈ ਸਰਗਰਮ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਜਿਸ 'ਚ ਨੰਬਰਦਾਰ ਯੂਨੀਅਨ ਮਮਦੋਟ ਦੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਜੋਗਾ ਸਿੰਘ ਮੁਰਕ ਵਾਲਾ ਨੰੂ ਜ਼ਿਲ੍ਹਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ | ਮਮਦੋਟ ਬਲਾਕ ਨਾਲ ਸੰਬੰਧਿਤ ਇਨ੍ਹਾਂ ਆਗੂਆਂ ਦੀਆਂ ਨਿਯੁਕਤੀਆਂ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਯੂਥ ਅਕਾਲੀ ਦਲ ਦੇ ਕੌਰ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਬੂ, ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ, ਜੱਜਬੀਰ ਸਿੰਘ ਸਰਕਲ ਪ੍ਰਧਾਨ, ਮਨਪ੍ਰੀਤ ਸਿੰਘ ਸਿੱਧੂ, ਇੰਦਰਜੀਤ ਸਿੰਘ ਟਿੱਬੀ, ਬਚਿੱਤਰ ਸਿੰਘ ਕੁੜਮਾਂ ਸਰਪੰਚ, ਜਸਬੀਰ ਸਿੰਘ ਸ਼ਰਮਾ ਕਿਸਾਨ ਆਗੂ, ਜਸਪਾਲ ਸਿੰਘ ਲੱਖੋਂ ਕਿ ਸਰਕਲ ਪ੍ਰਧਾਨ, ਹੇਮਨ ਧਵਨ, ਸੁਰਿੰਦਰ ਕਾਲਾ ਸ਼ਹਿਰੀ ਪ੍ਰਧਾਨ ਮਮਦੋਟ ਵਲੋਂ ਵਧਾਈਆਂ ਅਤੇ ਜ਼ਿਲ੍ਹਾ ਪ੍ਰਧਾਨ ਆਪਣੀ ਇਸ ਨਿਯੁਕਤੀ 'ਤੇ ਉਕਤ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਦਾ ਧੰਨਵਾਦ ਕਰਦੇ ਹੋਏ | ਆਪੋ ਆਪਣੀ ਜ਼ਿੰਮੇਵਾਰੀ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਪੱਧਰ 'ਤੇ ਹੋਰ ਵੀ ਮਜ਼ਬੂਤ ਕਰਨ ਦਾ ਵਾਅਦਾ ਦੁਹਰਾਇਆ ਹੈ |
ਪਿਛਲੀ ਖ਼ਬਰ ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਖੇ ਅÏਰਤਾਂ ਲਈ ਸਿਹਤ ਤੇ ਰੋਜ਼ਗਾਰ ਸੰਬੰਧੀ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਅਗਲੀ ਖ਼ਬਰ ਐੱਸ. ਬੀ. ਐੱਸ. ਕਾਲਜ ਆਫ਼ ਨਰਸਿੰਗ 'ਚ ਨਵੇਂ ਸਾਲ ਦਾ ਸਮਾਗਮ ਉਤਸ਼ਾਹ ਤੇ ਸਾਦਗੀ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।