22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 04-01-2026
ਜ਼ੀਰਾ, 3 ਜਨਵਰੀ(ਪ੍ਰਤਾਪ ਸਿੰਘ ਹੀਰਾ)-ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਸਤੀ ਮਾਛੀਆਂ ਸਤਿਸੰਗ ਸਭਾ ਜ਼ੀਰਾ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਰਸਤੇ ਵਿਚ ਸੰਗਤਾਂ ਵਲੋਂ ਵੱਖ-ਵੱਖ ਪੜਾਵਾਂ 'ਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ | ਇਸ ਮੌਕੇ ਸੰਗਤਾਂ ਵਿਚ ਪਿਆਰਾ ਸਿੰਘ ਢਿੱਲੋਂ, ਦਲਜੀਤ ਸਿੰਘ ਬੰਬੇ ਵਾਲੇ, ਗੁਰਭਜਨ ਸਿੰਘ ਚੰਨੀ, ਸੁਰਿੰਦਰ ਸਿੰਘ ਸੋਢੀ, ਰਾਜ ਸਿੰਘ, ਵਰਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਿੰਦਰ ਸਿੰਘ, ਲਖਵੀਰ ਸਿੰਘ, ਬੀਬੀ ਰੁਪਿੰਦਰ ਕੌਰ, ਦਵਿੰਦਰ ਕੌਰ, ਪ੍ਰਵੀਨ ਕੌਰ, ਆਦਿ ਸੰਗਤਾਂ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਕ੍ਰਾਂਤੀਕਾਰੀ ਪੇਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਲੋਕਤੰਤਰ ਦੇ ਚੌਥੇ ਥੰਮ੍ਹ ਨਾਲ ਕਿਸਾਨ ਯੂਨੀਅਨ ਚਟਾਨ ਵਾਂਗ ਖੜ੍ਹੀ ਹੈ-ਬਰਾੜ, ਸੰਧੂ, ਛਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।