22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਕ੍ਰਾਂਤੀਕਾਰੀ ਪੇਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਅਜੀਤ ਡੈਸਕ 04-01-2026
ਗੁਰੂਹਰਸਹਾਏ, 3 ਜਨਵਰੀ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਪੇਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਝੰਡੂਵਾਲਾ ਵਿਖੇ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਬਲਾਕ ਖ਼ਜ਼ਾਨਚੀ ਮਹਿੰਦਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਬਲਾਕ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਅਤੇ ਬਲਾਕ ਸਕੱਤਰ ਬਿੱਕਰ ਸਿੰਘ ਮੋਠਾਂ ਵਾਲਾ ਵਿਸ਼ੇਸ਼ ਤੋਰ 'ਤੇ ਹਾਜ਼ਰ ਹੋਏ ਅਤੇ ਮਜ਼ਦੂਰਾਂ ਨਾਲ ਜਿੱਥੇ ਗੱਲਬਾਤ ਕੀਤੀ ਉੱਥੇ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਸਰਕਾਰਾਂ ਸਮੇਂ-ਸਮੇਂ 'ਤੇ ਮਜ਼ਦੂਰਾਂ ਦੇ ਨਾਲ ਧੱਕਾ ਕਰਦੀਆਂ ਆ ਰਹੀਆਂ ਹਨ ਚਾਹੇ ਗੱਲ ਬਿਜਲੀ ਸੋਧ ਬਿਲ ਦੀ ਹੋਵੇ ਚਾਹੇ ਮਨਰੇਗਾ ਦੀ ਸਰਕਾਰਾਂ ਵਲੋਂ ਕਦੇ ਵੀ ਮਜ਼ਦੂਰਾਂ ਦੀ ਬਾਂਹ ਨਹੀਂ ਫੜੀ ਬਲਕਿ ਮਜ਼ਦੂਰ ਦੇ ਖ਼ਿਲਾਫ਼ ਹੀ ਮਾਰੂ ਨੀਤੀਆਂ ਲਿਆਂਦੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਸਰਕਾਰ ਵਲੋਂ ਮਜ਼ਦੂਰਾਂ ਖ਼ਿਲਾਫ਼ ਲਿਆਂਦੇ ਬਿੱਲ ਰੱਦ ਨਾ ਕੀਤੇ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਹਾਊਸਿੰਗ ਬੋਰਡ ਕਾਲੋਨੀ 'ਚ ਕਰਵਾਇਆ ਕੀਰਤਨ ਸਮਾਗਮ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।