17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਿੱਖਿਆ ਵਿਭਾਗ ਦਾ ਦਿਵਿਆਂਗ ਵਿਦਿਆਰਥੀਆਂ ਲਈ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ

ਅਜੀਤ ਡੈਸਕ 22-01-2026
ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਵਿਖੇ ਦਿਵਿਆਂਗ ਵਿਦਿਆਰਥੀਆਂ ਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਚੁੱਕਿਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸੁਨੀਤਾ ਰਾਣੀ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਨਵ ਨਿਯੁਕਤ 15 ਵਿਸ਼ੇਸ਼ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਇਸ ਮੌਕੇ ਸਿੱਖਿਆ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਇਹ ਨਿਯੁਕਤੀਆਂ ਪੰਜਾਬ ਸਰਕਾਰ ਦੀ ਦਿਵਿਆਂਗ ਵਿਦਿਆਰਥੀਆਂ ਨੂੰ ਸਮਾਨ, ਗੁਣਵੱਤਾ ਭਰੀ ਅਤੇ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਪ੍ਰਤੀਕ ਹਨ | ਨਵੀਂ ਨਿਯੁਕਤੀ ਹਾਸਲ ਕਰਨ ਵਾਲੇ ਵਿਸ਼ੇਸ਼ ਅਧਿਆਪਕਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਦੇ ਆਧਾਰ 'ਤੇ ਸਟੇਸ਼ਨ ਅਲਾਟ ਕੀਤੇ ਗਏ ਹਨ ਤਾਂ ਜੋ ਸਕੂਲਾਂ ਵਿਚ ਦਿਵਿਆਂਗ ਬੱਚਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਹਾਇਤਾ ਮਿਲ ਸਕੇ | ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਾ ਰਾਣੀ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਸ਼ੇਸ਼ ਅਧਿਆਪਕ ਦਿਵਿਆਂਗ ਵਿਦਿਆਰਥੀਆਂ ਦੀ ਸਮਰੱਥਾ ਨੂੰ ਨਿਖਾਰਨ ਵਿਚ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਤੋਂ ਪੂਰੀ ਨਿਸ਼ਠਾ, ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਨਵੇਂ ਅਧਿਆਪਕਾਂ ਨੂੰ ਵਿਭਾਗੀ ਨਿਯਮਾਂ ਅਨੁਸਾਰ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਨਿਯੁਕਤੀ ਪ੍ਰਕਿਰਿਆ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਕੂਲਾਂ ਵਿਚ ਦਿਵਿਆਂਗ ਵਿਦਿਆਰਥੀਆਂ ਲਈ ਸਿੱਖਿਅਕ ਵਾਤਾਵਰਨ ਹੋਰ ਸੁਧਰੇਗਾ ਅਤੇ ਉਹ ਮੁੱਖ ਧਾਰਾ ਦੀ ਸਿੱਖਿਆ ਨਾਲ ਜੁੜ ਕੇ ਆਪਣੀ ਪੂਰੀ ਸਮਰੱਥਾ ਵਿਕਸਿਤ ਕਰ ਸਕਣਗੇ | ਇਸ ਮੌਕੇ ਬੀ.ਪੀ.ਈ.ਓ ਭੁਪਿੰਦਰ ਸਿੰਘ, ਸਰਬਜੀਤ ਸਿੰਘ ਟੁਰਨਾ ਏ.ਪੀ.ਸੀ ਜਨਰਲ, ਪਵਨ ਮਦਾਨ, ਕਿ੍ਸ਼ਨ ਮੋਹਨ ਚੌਬੇ, ਜਗਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਾਜ ਦੇ ਲੋਭੀਆਂ ਨੇ ਵਿਆਹੁਤਾ ਦੀ ਕੁੱਟਮਾਰ ਕਰਕੇ ਘਰੋਂ ਕੱਢਿਆ-ਪਤੀ ਸਮੇਤ ਤਿੰਨ 'ਤੇ ਕੇਸ ਦਰਜ ਅਗਲੀ ਖ਼ਬਰ 26 ਜਨਵਰੀ ਨੂੰ ਪੂਰੇ ਭਾਰਤ ਵਿਚ ਕੱਢਿਆ ਜਾਵੇਗਾ ਟਰੈਕਟਰ ਮਾਰਚ-ਪੀਰ, ਤਲਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।