17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਫੂਕੀ ਪੰਜਾਬ ਸਰਕਾਰ ਦੀ ਅਰਥੀ

ਅਜੀਤ ਡੈਸਕ 22-01-2026
ਫਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲ੍ਹਾ ਫਿਰੋਜ਼ਪੁਰ ਵਲੋਂ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਅਨੁਸਾਰ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਘੱਲ ਖ਼ੁਰਦ, ਗੁਰੂਹਰਸਹਾਏ, ਮਮਦੋਟ, ਮੱਖੂ, ਜ਼ੀਰਾ ਅਤੇ ਫਿਰੋਜ਼ਪੁਰ ਦੀਆਂ ਵੱਖ-ਵੱਖ ਬਰਾਂਚਾਂ ਦੇ ਪ੍ਰਧਾਨ, ਜਰਨਲ ਸਕੱਤਰ, ਖ਼ਜ਼ਾਨਚੀ ਸਮੇਤ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਸਰਕਲ ਪ੍ਰਧਾਨ ਬਲਕਾਰ ਸਿੰਘ ਅਤੇ ਜਰਨਲ ਸਕੱਤਰ ਹਰਜਿੰਦਰ ਸਿੰਘ ਮੋਮੀ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਇਨਲਿਸਟਮੈਂਟ ਅਤੇ ਆਊਟ ਸੋਰਸ ਠੇਕਾ ਵਰਕਰ ਪਿਛਲੇ 15 ਤੋਂ 20 ਸਾਲਾਂ ਤੋਂ ਰੈਗੂਲਰ ਮੁਲਾਜ਼ਮਾਂ ਵਾਂਗ ਫ਼ੀਲਡ ਅਤੇ ਦਫ਼ਤਰਾਂ ਵਿਚ ਲਗਾਤਾਰ ਸੇਵਾਵਾਂ ਦੇ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਨੂੰ ਪੱਕਾ ਕਰਨ ਦੀ ਬਜਾਏ ਸਿਰਫ਼ ਲਾਰੇ ਲਗਾਏ ਜਾ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸਕਾਡਾ ਸਿਸਟਮ, ਬਲਾਕ ਪੱਧਰੀ ਨਹਿਰੀ ਪ੍ਰੋਜੈਕਟ ਅਤੇ ਨਿੱਜੀਕਰਨ/ ਪੰਚਾਇਤੀਕਰਨ ਵਰਗੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਰੁਜ਼ਗਾਰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਲੋਕਾਂ ਨੂੰ ਪੀਣ ਵਾਲਾ ਪਾਣੀ ਮਹਿੰਗੇ ਭਾਵ ਵੇਚਣ ਲਈ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਦਿੱਤਾ ਜਾ ਰਿਹਾ ਹੈ | ਜ਼ਿਲ੍ਹਾ ਪ੍ਰੈੱਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਵਰਕਰਾਂ ਦੀ ਮੰਗ ਹੈ ਕਿ ਤਜਰਬੇ ਦੇ ਆਧਾਰ 'ਤੇ ਇਨਲਿਸਟਮੈਂਟ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਕੇ ਪੱਕਾ ਰੁਜ਼ਗਾਰ, ਈ.ਪੀ.ਐਫ਼ ਅਤੇ ਈ.ਐਸ.ਆਈ.ਸੀ ਸਹੂਲਤਾਂ ਦਿੱਤੀਆਂ ਜਾਣ | ਇਸ ਤੋਂ ਇਲਾਵਾ ਘੱਟੋ-ਘੱਟ 34,244 ਰੁਪਏ ਤਨਖ਼ਾਹ ਲਾਗੂ ਕਰਨ, 58 ਸਾਲ ਉਮਰ ਵਾਲੇ ਵਰਕਰਾਂ ਦੇ ਵਾਰਸਾਂ ਨੂੰ ਨੌਕਰੀ ਅਤੇ ਪੰਚਾਇਤੀਕਰਨ/ਸਕਾਡਾ ਪ੍ਰਣਾਲੀ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ | ਉਨ੍ਹਾਂ ਐਲਾਨ ਕੀਤਾ ਕਿ 24 ਜਨਵਰੀ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਦਿੜ੍ਹਬਾ ਵਿੱਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਫਿਰੋਜ਼ਪੁਰ ਤੋਂ ਵਰਕਰ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ ਅਤੇ ਮੰਗਾਂ ਮੰਨਣ ਤੱਕ ਸੰਘਰਸ਼ ਪੂਰੀ ਤਰ੍ਹਾਂ ਪੁਰ-ਅਮਨ ਢੰਗ ਨਾਲ ਜਾਰੀ ਰਹੇਗਾ |ਇਸ ਮੌਕੇ ਬਲਾਕ ਘੱਲ ਖ਼ੁਰਦ ਦੇ ਪ੍ਰਧਾਨ ਸੁਖਬੀਰ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਚੰਦ, ਸਤਪਾਲ ਸਿੰਘ, ਰਮੇਸ਼ ਕੁਮਾਰ, ਸੰਤੋਖ ਸਿੰਘ, ਸੁਖਦੇਵ ਸਿੰਘ, ਬਲਜਿੰਦਰ ਸਿੰਘ ਗਿੱਲ ਖ਼ਜ਼ਾਨਚੀ ਆਦਿ ਆਗੂ ਅਤੇ ਵਰਕਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਵਲੋਂ ਚਾਈਨਾ ਡੋਰ ਖ਼ਿਲਾਫ਼ ਜੰਗ ਦਾ ਐਲਾਨ ਅਗਲੀ ਖ਼ਬਰ 3 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।