17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਅਮਨਦੀਪ ਹਸਪਤਾਲ ਵਲੋਂ ਚਾਈਨਾ ਡੋਰ ਖ਼ਿਲਾਫ਼ ਜੰਗ ਦਾ ਐਲਾਨ

ਅਜੀਤ ਡੈਸਕ 22-01-2026
ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਬਸੰਤ ਪੰਚਮੀ ਦੇ ਤਿਉਹਾਰ ਨੂੰ ਸੁਰੱਖਿਅਤ, ਖ਼ੁਸ਼ਹਾਲ ਅਤੇ ਹਾਦਸਾ-ਰਹਿਤ ਬਣਾਉਣ ਦੇ ਉਦੇਸ਼ ਨਾਲ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਚਾਈਨੀਜ਼ ਡੋਰ ਖ਼ਿਲਾਫ਼ ਜੰਗ ਦਾ ਐਲਾਨ ਕੀਤਾ ਗਿਆ ਹੈ | ਇਸ ਮੁਹਿੰਮ ਤਹਿਤ ਹਸਪਤਾਲ ਪ੍ਰਸ਼ਾਸਨ ਵਲੋਂ ਉਜਾਲਾ ਸਿਗਨਸ ਹੈਲਥ ਕੇਅਰ ਸਰਵਿਸਿਜ਼ ਦੇ ਸਹਿਯੋਗ ਨਾਲ ਬੱਚਿਆਂ ਨੂੰ ਸੁਰੱਖਿਅਤ ਅਤੇ ਦੇਸੀ ਡੋਰ ਸਮੇਤ ਪਤੰਗਾਂ ਮੁਫ਼ਤ ਵੰਡੀਆਂ ਜਾਣਗੀਆਂ | ਇਹ ਸਮਾਗਮ 22 ਜਨਵਰੀ, ਵੀਰਵਾਰ ਨੂੰ ਦੁਪਹਿਰ 3 ਵਜੇ ਤੋਂ ਸ਼ਹੀਦ ਊਧਮ ਸਿੰਘ ਚੌਕ, ਫ਼ਿਰੋਜ਼ਪੁਰ ਸ਼ਹਿਰ ਵਿਖੇ ਕਰਵਾਇਆ ਜਾਵੇਗਾ, ਜਿੱਥੇ ਬੱਚਿਆਂ ਦੇ ਨਾਲ-ਨਾਲ ਮਾਪਿਆਂ ਨੂੰ ਵੀ ਸੁਰੱਖਿਅਤ ਪਤੰਗਬਾਜ਼ੀ ਬਾਰੇ ਜਾਗਰੂਕ ਕੀਤਾ ਜਾਵੇਗਾ | ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ. ਅਭਿਸ਼ੇਕ ਅਰੋੜਾ ਨੇ ਕਿਹਾ ਕਿ ਚਾਈਨਾ ਡੋਰ ਬਹੁਤ ਤੇਜ਼ ਅਤੇ ਖ਼ਤਰਨਾਕ ਹੁੰਦੀ ਹੈ, ਜਿਸ ਕਾਰਨ ਹਰ ਸਾਲ ਕਈ ਲੋਕਾਂ ਨੂੰ ਗੰਭੀਰ ਸੱਟਾਂ ਲੱਗਦੀਆਂ ਹਨ ਅਤੇ ਕਈ ਕੀਮਤੀ ਜਾਨਾਂ ਤੱਕ ਜਾ ਚੁੱਕੀਆਂ ਹਨ | ਡਾ. ਅਰੋੜਾ ਨੇ ਕਿਹਾ ਕਿ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਅਮਨਦੀਪ ਹਸਪਤਾਲ ਵਲੋਂ ਸਮਾਜ ਹਿਤ ਵਿਚ ਇਹ ਵਿਸ਼ੇਸ਼ ਪਹਿਲ ਕੀਤੀ ਗਈ ਹੈ | ਹਸਪਤਾਲ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਚਾਈਨੀਜ਼ ਡੋਰ ਦੇ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਦੇਸੀ ਅਤੇ ਸੁਰੱਖਿਅਤ ਇੰਡੀਅਨ ਡੋਰ ਵਰਤਣ ਦਾ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ | ਉਨ੍ਹਾਂ ਸ਼ਹਿਰ ਵਾਸੀਆਂ ਅਤੇ ਖ਼ਾਸ ਕਰਕੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿਰਫ਼ ਸੁਰੱਖਿਅਤ ਅਤੇ ਮਨਜ਼ੂਰਸ਼ੁਦਾ ਡੋਰ ਹੀ ਮੁਹੱਈਆ ਕਰਵਾਉਣ ਤਾਂ ਜੋ ਬਸੰਤ ਪੰਚਮੀ ਦਾ ਤਿਉਹਾਰ ਖ਼ੁਸ਼ੀਆਂ ਨਾਲ ਮਨਾਇਆ ਜਾ ਸਕੇ | ਡਾ. ਅਭਿਸ਼ੇਕ ਅਰੋੜਾ ਨੇ ਅੰਤ ਵਿਚ ਕਿਹਾ ਕਿ ਅਮਨਦੀਪ ਹਸਪਤਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਲੋਕ-ਭਲਾਈ ਅਤੇ ਜਾਗਰੂਕਤਾ ਨਾਲ ਜੁੜੇ ਕਾਰਜ ਲਗਾਤਾਰ ਕਰਦਾ ਰਹੇਗਾ |
ਪਿਛਲੀ ਖ਼ਬਰ ਮਰੀਜ਼ ਦੀ ਸ਼ਿਕਾਇਤ 'ਤੇ ਸਿਵਲ ਸਰਜਨ ਵਲੋਂ ਦੇਰ- ਰਾਤ ਸਿਵਲ ਹਸਪਤਾਲ ਫ਼ਿਰੋਜ਼ਪੁਰ 'ਚ ਛਾਪੇਮਾਰੀ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਫੂਕੀ ਪੰਜਾਬ ਸਰਕਾਰ ਦੀ ਅਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।