17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅਜੀਤ ਡੈਸਕ 22-01-2026
ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਛਾਉਣੀ ਦੇ ਕੈਂਟੋਨਮੈਂਟ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸਿੱਖਿਆ ਵਿਭਾਗ ਵਲੋਂ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਤੇ ਸੁਨੀਤਾ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ), ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ), ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆ ਵਲੋਂ ਦੇਸ਼ ਭਗਤੀ, ਰਾਸ਼ਟਰੀ ਏਕਤਾ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ | ਇਨ੍ਹਾਂ ਪੇਸ਼ਕਾਰੀਆਂ ਦੀਆਂ ਤਿਆਰੀਆਂ ਦਾ ਅੱਜ ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ), ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਅਤੇ ਸੱਭਿਆਚਾਰਕ ਪ੍ਰੋਗਰਾਮ ਦੇ ਕੁਆਰਡੀਨੇਟਰ ਰਵੀ ਇੰਦਰ ਸਿੰਘ, ਈਸ਼ਵਰ ਸ਼ਰਮਾ, ਸਰਬਜੀਤ ਸਿੰਘ ਭਾਵੜਾ ਨੇ ਜਾਇਜ਼ਾ ਲਿਆ ਅਤੇ ਦੱਸਿਆ ਕਿ ਸਾਰੀਆਂ ਆਈਟਮਾਂ ਦੀ ਫ਼ੁਲ ਡਰੈੱਸ ਰਿਹਰਸਲ 24 ਜਨਵਰੀ ਨੂੰ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਐਨ.ਸੀ.ਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆ ਟੀਮਾਂ, ਭਾਰਤ ਸਕਾਊਟ ਅਤੇ ਗਾਈਡ, ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸੰਬੰਧਿਤ ਕੋਰੀਓਗ੍ਰਾਫੀ ਸਕੂਲੀ ਵਿਦਿਆਰਥੀ ਪੇਸ਼ ਕਰਨਗੇ | ਡਾ. ਸਤਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ | ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ, ਸੋ ਇਸ ਮੌਕੇ ਨਾ ਕਿ ਕੇਵਲ ਬੱਚਿਆਂ ਜਾਂ ਸਰਕਾਰੀ ਕਰਮਚਾਰੀ, ਬਲਕਿ ਜ਼ਿਲ੍ਹਾ ਵਾਸੀਆਂ ਨੂੰ ਵੀ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਸਰਬਜੀਤ ਸਿੰਘ ਟੁਰਨਾ, ਜਗਦੇਵ ਸਿੰਘ, ਸੁਖਚੈਨ ਸਿੰਘ ਅਤੇ ਨਵਿੰਦਰ ਕੁਮਾਰ, ਅਕਸ਼ ਕੁਮਾਰ ਦੀ ਅਗਵਾਈ ਹੇਠ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ |
ਪਿਛਲੀ ਖ਼ਬਰ ਕਣਕ ਦੀ ਫ਼ਸਲ ਨੂੰ ਮੀਂਹ ਦੀ ਲੋੜ-ਡਾ. ਹਰਪੀ੍ਰਤ ਅਗਲੀ ਖ਼ਬਰ ਚੋਰੀ ਦੇ 2 ਮੋਬਾਈਲ ਤੇ ਮੋਟਰਸਾਈਕਲ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।