17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਨੌਜਵਾਨ 'ਤੇ 4 ਗਰਾਮ ਹੈਰੋਇਨ ਦਾ ਮੁਕੱਦਮਾ ਦਰਜ-ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਝੂਠਾ ਮੁਕੱਦਮਾ ਦਰਜ ਕਰਨ ਦੇ ਲਗਾਏ ਦੋਸ਼

ਅਜੀਤ ਡੈਸਕ 22-01-2026
• ਉੱਚ ਅਧਿਕਾਰੀਆਂ ਤੋਂ ਕੀਤੀ ਜਾਂਚ ਦੀ ਮੰਗ
ਮਮਦੋਟ, 21 ਜਨਵਰੀ(ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅੱਜ ਪੂਰਾ ਦਿਨ ਵਿਵਾਦਾਂ ਵਿਚ ਰਿਹਾ | ਇਸ ਥਾਣੇ ਵਿਚ ਤਾਇਨਾਤ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਵਲੋਂ ਬੀਤੇ ਕੱਲ੍ਹ ਇੱਕ ਨੌਜਵਾਨ ਗੁਰਲਾਲ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਲੱਖੋ ਕੇ ਬਹਿਰਾਮ ਖ਼ਿਲਾਫ਼ 4 ਗਰਾਮ ਹੈਰੋਇਨ ਦਾ ਮੁਕੱਦਮਾ ਦਰਜ਼ ਕੀਤਾ ਗਿਆ ਸੀ | ਜਿਸ ਨੰੂ ਲੈ ਕੇ ਅੱਜ ਉਸ ਨੌਜਵਾਨ ਦੇ ਪਰਿਵਾਰਕ ਮੈਂਬਰ,ਪਿੰਡ ਦੀ ਪੰਚਾਇਤ ਅਤੇ ਮੋਹਤਬਾਰ ਵਿਅਕਤੀ ਥਾਣਾ ਲੱਖੋ ਕੇ ਬਹਿਰਾਮ ਵਿਖੇ ਪਹੁੰਚੇ ਹੋਏ ਸਨ | ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦਾ ਦੋਸ਼ ਸੀ ਕਿ ਪੁਲਿਸ ਵਲੋਂ ਕੱਲ੍ਹ ਸਵੇਰੇ ਕਰੀਬ 11 ਵਜੇ ਥਾਣੇ ਦੇ ਸਾਹਮਣੇ ਸੜਕ ਕਿਨਾਰੇ ਖੜ੍ਹੇ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਸੀ | ਜਿਨ੍ਹਾਂ ਦੀ ਉੱਥੇ ਖੜ੍ਹੇ ਹੋਰ ਵਿਅਕਤੀਆਂ ਸਾਹਮਣੇ ਤਲਾਸ਼ੀ ਲਈ ਗਈ,ਪਰੰਤੂ ਉਹਨਾਂ ਪਾਸੋਂ ਕੁਝ ਵੀ ਨਹੀਂ ਮਿਲਿਆ | ਉਸ ਤੋ ਬਾਅਦ ਦੋਵਾਂ ਨੌਜਵਾਨਾਂ ਪੁਲਿਸ ਆਪਣੇ ਨਾਲ ਲੈ ਗਈ | ਜਿਨ੍ਹਾਂ ਵਿਚੋਂ ਇਕ ਨੌਜਵਾਨ ਤੋ ਰਿਸ਼ਵਤ ਲੈ ਕੇ ਛੱਡ ਦਿੱਤਾ ਗਿਆ | ਜਦਕਿ ਦੂਜੇ ਗ਼ਰੀਬ ਪਰਿਵਾਰਕ ਨਾਲ ਸਬੰਧਤ ਨੌਜਵਾਨ ਕੁਲਦੀਪ ਸਿੰਘ 'ਤੇ 4 ਗਰਾਮ ਹੈਰੋਇਨ ਦਾ ਝੂਠਾ ਮੁਕੱਦਮਾ ਦਰਜ਼ ਕਰ ਦਿੱਤਾ ਗਿਆ | ਪਿੰਡ ਦੇ ਸਰਪੰਚ, ਮੋਹਤਬਾਰ ਵਿਅਕਤੀ ਅਤੇ ਨੌਜਵਾਨ ਦੇ ਪਰਿਵਾਰਕ ਮੈਂਬਰ ਉੱਚ ਅਧਿਕਾਰੀਆਂ ਤੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਸਨ |
ਇੱਥੇ ਜ਼ਿਕਰਯੋਗ ਹੈ ਕਿ ਅੱਜ ਸਾਰਾ ਦਿਨ ਥਾਣੇ ਵਿਚ ਚੱਲਦੀ ਰਿਸ਼ਵਤਖ਼ੋਰੀ ਦੀ ਗੂੰਜ ਪੈਂਦੀ ਰਹੀ | ਜਿੱਥੇ ਵਿਜੀਲੈਂਸ ਵਿਭਾਗ ਵਲੋਂ ਥਾਣੇ ਦੇ ਮੁੱਖ ਮੁਨਸ਼ੀ ਨੂੰ 10 ਹਜਾਰ ਰੁਪਏ ਰਿਸ਼ਵਤ ਸਮੇਤ ਕਾਬੂ ਕੀਤੇ ਗਿਆ | ਉੱਥੇ ਥਾਣੇ ਵਿਖੇ ਪਹੁੰਚੇ ਪੱਤੀ ਲਾਇਲਪੁਰ ਦੇ ਸਰਪੰਚ ਭੁਪਿੰਦਰ ਸਿੰਘ ਤੇ ਹੋਰ ਪਿੰਡ ਵਾਸੀ ਥਾਣਾ ਮੁਖੀ 'ਤੇ ਇਕ ਸਹਾਇਕ ਥਾਣੇਦਾਰ ਖ਼ਿਲਾਫ਼ ਸ਼ਰੇਆਮ ਰਿਸ਼ਵਤਖ਼ੋਰੀ ਕਰਨ ਦੇ ਦੋਸ਼ ਲਗਾਉਂਦਿਆਂ ਵਿਜੀਲੈਂਸ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਜਾਂਚ ਦੀ ਮੰਗ ਕਰਦੇ ਨਜ਼ਰ ਆਏ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿਚ ਢਿੱਲ ਨਾ ਵਰਤੀ ਜਾਵੇ - ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਥਾਣਾ ਲੱਖੋ ਕੇ ਬਹਿਰਾਮ ਦਾ ਮੁੱਖ ਮੁਨਸ਼ੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।