17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਚਾਰ ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 22-01-2026
ਕੁੱਲਗੜ੍ਹੀ, 21 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਦਵਿੰਦਰ ਸਿੰਘ ਗਰਚਾ ਦੀ ਅਗਵਾਈ ਹੇਠ ਐੱਸ.ਸੀ ਲਵਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸਬੰਧੀ ਗਏ ਤਾਂ ਪਿੰਡ ਆਲ਼ੇ ਵਾਲਾ ਤੋਂ ਫ਼ਿਰੋਜ਼ਪੁਰ ਮੋਗਾ ਮਾਰਗ 'ਤੇ ਬਣ ਰਹੇ ਪੀ.ਜੀ.ਆਈ ਸਾਹਮਣੇ ਬੇਆਬਾਦ ਕਾਲੋਨੀ ਕੋਲ ਪੁੱਜੇ ਤਾਂ ਇਕ ਨÏਜਵਾਨ ਜਿਸ ਦੇ ਸਿਰ ਪਰਨਾ ਬੰਨਿ੍ਹਆ ਹੋਇਆ ਸੀ ਸ਼ੱਕੀ ਹਾਲਤ ਵਿਚ ਖੜ੍ਹਾ ਦਿਖਾਈ ਦਿੱਤਾ | ਜਿਸ ਦੀ ਤਲਾਸ਼ੀ ਕਰਨ ਤੇ 4 ਗ੍ਰਾਮ ਹੈਰੋਇਨ ਬਰਾਮਦ ਹੋਈ ਉਕਤ ਵਿਅਕਤੀ ਦੀ ਪਹਿਚਾਣ ਲਾਲ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਵਾੜਾ ਭਾਈ ਕਾ ਥਾਣਾ ਘੱਲ ਖ਼ੁਰਦ ਵਜੋਂ ਹੋਈ | ਜਿਸ ਦੇ ਖ਼ਿਲਾਫ਼ ਥਾਣਾ ਕੁੱਲਗੜ੍ਹੀ ਵਿਖੇ ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਅਤੇ ਪੁਲਿਸ ਵਲੋਂ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ 125 ਗ੍ਰਾਮ ਹੈਰੋਇਨ ਸਮੇਤ 5 ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ਲੋਕ ਹਿਤ 'ਚ ਕੀਤੇ ਜਾ ਰਹੇ ਕਾਰਜਾਂ ਤੋਂ ਵਿਰੋਧੀ ਬੌਖਲਾਏ-ਚੇਅਰਮੈਨ ਵਰਪਾਲ, ਧਵਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।