20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕੁਲਵੰਤ ਰਾਏ ਕਟਾਰੀਆ ਦੇ ਭਾਜਪਾ ਛੱਡ ਕੇ 'ਆਪ' 'ਚ ਸ਼ਾਮਿਲ ਹੋਣ ਨਾਲ ਦੂਜੀਆਂ ਪਾਰਟੀਆਂ ਦੇ ਵੋਟ ਬੈਂਕ ਨੂੰ ਲੱਗ ਸਕਦਾ ਖੋਰਾ

ਅਜੀਤ ਡੈਸਕ 23-01-2026
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਲੰਮੇਂ ਸਮੇਂ ਤੋਂ ਰਾਜਨੀਤੀ ਨਾਲ ਜੁੜੇ ਰਾਜਨੀਤਿਕ ਆਗੂ ਤੇ ਉੱਘੇ ਵਪਾਰੀ ਕੁਲਵੰਤ ਰਾਏ ਕਟਾਰੀਆਂ ਦੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਨਾਲ ਮੁੱਦਕੀ ਅਤੇ ਹਲਕਾ ਫ਼ਿਰੋਜ਼ਪੁਰ ਦੇ ਸਿਆਸੀ ਸਮੀਕਰਨ ਬਦਲ ਦੇ ਨਜ਼ਰ ਆ ਰਹੇ ਹਨ | ਕੁਲਵੰਤ ਰਾਏ ਕਟਾਰੀਆਂ ਨੇ ਦੱਸਿਆ ਕਿ ਜਵਾਨੀ 'ਚ ਪੈਰ ਧਰਦਿਆਂ ਹੀ ਉਨ੍ਹਾਂ ਦਾ ਝੁਕਾਅ ਸਿਆਸਤ ਵੱਲ ਹੋ ਗਿਆ | ਕਰੀਬ 40-42 ਸਾਲ ਕਾਂਗਰਸ ਪਾਰਟੀ 'ਚ ਨਿਸ਼ਕਾਮ ਸੇਵਾ ਕੀਤੀ ਅਤੇ ਫਿਰ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਉਹ ਅਗਸਤ 2025 ਨੂੰ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋ ਗਏ | ਪਰ ਜਦੋਂ ਭਾਜਪਾ 'ਚ ਰਹਿੰਦਿਆਂ ਵੀ ਉਨ੍ਹਾਂ ਦੇਖਿਆ ਕਿ ਲੋਕਾਂ ਨਾਲ ਨਿਆਂ ਨਹੀਂ ਹੋ ਰਿਹਾ ਤਾਂ ਉਹ ਅਚਾਨਕ ਭਗਵੰਤ ਮਾਨ ਦੇ ਕੰਮਾਂ ਤੋਂ ਪ੍ਰਭਾਵਿਤ ਹੋਏ | ਉਨ੍ਹਾਂ ਅੱਗੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਲੋਕਾਂ ਨਾਲ ਕੀਤੇ ਚੋਣ ਵਾਧੇ ਪੂਰੇ ਕਰਨ ਲਈ ਜੋ ਅਮਲੀ ਰੂਪ ਦਿੱਤਾ ਜਾ ਰਿਹਾ, ਇਸ ਗੱਲ ਨੇ ਉਨ੍ਹਾਂ ਦੀ ਖਿੱਚ ਹੋਰ ਵਧਾ ਦਿੱਤੀ | 'ਆਪ' 'ਚ ਸ਼ਾਮਿਲ ਹੋਣ ਤੇ ਆਪ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਰਵਾਂ ਸਵਾਗਤ ਕੀਤਾ ਤੇ ਪਾਰਟੀ ਨੇ ਸਿਰੋਪਾਓ ਪਾ ਕੇ ਮਾਨ ਸਨਮਾਨ ਬਖ਼ਸ਼ਿਆ | ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਤੇ ਮੁੱਖ ਬੁਲਾਰੇ ਨੀਲ ਗਰਗ ਵੀ ਹਾਜ਼ਰ ਸਨ | ਇਸ ਸ਼ਮੂਲੀਅਤ ਤੇ ਵਿਧਾਇਕ ਦਹੀਆ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਜੋ ਵੀ ਚੰਗੇ ਬੰਦੇ ਲੋਕਾਂ ਦੀ ਸੇਵਾ ਲਈ ਹਾਜ਼ਰ ਨੇ ਭਾਵੇਂ ਉਹ ਜਿਹੜੀ ਵੀ ਮਰਜ਼ੀ ਪਾਰਟੀ ਨਾਲ ਸਬੰਧ ਰੱਖਦੇ ਹੋਣ, ਉਨ੍ਹਾਂ ਲਈ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਤੇ ਉਹ ਬੇਝਿਜਕ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ-ਰਣਬੀਰ ਸ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਮਾਰਟ ਮੀਟਰਾਂ ਦਾ ਵਿਰੋਧ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।