20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੇਵਾ ਮੁਕਤ ਮਾਸਟਰ ਜਬਰਜੰਗ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਪ੍ਰਗਟ

ਅਜੀਤ ਡੈਸਕ 23-01-2026
ਗੋਲੂ ਕਾ ਮੋੜ, 22 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਬਲਾਕ ਗੁਰੂਹਰਸਹਾਏ ਪਿੰਡ ਮਹੰਤਾ ਵਾਲਾ ਦੇ ਸੇਵਾ ਮੁਕਤ ਮਾਸਟਰ ਜਬਰਜੰਗ ਸਿੰਘ ਸੰਖੇਪ ਬਿਮਾਰੀ ਤੋਂ ਬਾਅਦ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ 'ਚ ਆਪਣੀਆਂ ਬੇਦਾਗ਼ ਸੇਵਾਵਾਂ ਆਸ-ਪਾਸ ਦੇ ਪਿੰਡਾਂ ਵਿਚ ਨਿਭਾਈਆਂ | ਲੰਬਾ ਅਰਸਾ ਨੌਕਰੀ ਦੌਰਾਨ ਇਮਾਨਦਾਰੀ ਦੀ ਮਿਸਾਲ ਪੈਦਾ ਕਰਕੇ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਪਛਾਣਦਿਆਂ ਪਛੜੇ ਤੇ ਗ਼ਰੀਬ ਲੋਕਾਂ ਦੀ ਸੇਵਾ ਕਰ ਕੇ ਆਪਣਾ ਜੀਵਨ ਬਤੀਤ ਕੀਤਾ, ਬੀਤੇ ਦਿਨੀਂ ਵਾਹਿਗੁਰੂ ਵਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਲਾਕੇ ਦੀਆਂ ਸਮਾਜਿਕ, ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ | ਇਸ ਦੌਰਾਨ ਗੁਰਦੁਆਰਾ ਹਰਿਨਾਮ ਸਰ (ਨਾਨਕਸਰ) ਤੋਂ ਸੰਤ ਬਾਬਾ ਹਰੀ ਸਿੰਘ ਜੀ, ਸੰਤ ਬਾਬਾ ਹਰਭਜਨ ਸਿੰਘ ਜੰਡ ਸਾਹਿਬ ਵਾਲਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਹਨੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਲਈ ਅਰਦਾਸ ਕੀਤੀ |
ਪਿਛਲੀ ਖ਼ਬਰ ਹਰਪ©ੀਤ ਸਿੰਘ ਹੀਰੋ ਨੇ ਹਰਜੀਤ ਸਨ੍ਹੇਰ ਨਾਲ ਪਿਤਾ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਵਿਕਾਸਪੁਰੀ ਤੇ ਜਨਕਪੁਰੀ ਕੇਸ 'ਚ ਸੱਜਣ ਕੁਮਾਰ ਨੂੰ ਬਰੀ ਕਰਨਾ ਇਨਸਾਫ਼ ਦਾ ਕਤਲ-ਪੀਰ ਮੁਹੰਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।