ਮੱਖੂ, 22 ਜਨਵਰੀ (ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਨੇ 10 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਜਗਦੀਪ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ 'ਚ ਮੱਖੂ ਖੇਤਰ ਵੱਲ ਰਵਾਨਾ ਸੀ ਤਾਂ ਜਦ ਲੋਹੀਆ ਿਲੰਕ ਰੋਡ ਪਿੰਡ ਸੂਦਾਂ ਕੋਲ ਪੁੱਜੇ ਤਾਂ ਇਕ ਸ਼ੱਕੀ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਗਿ੍ਫ਼ਤਾਰ ਕਰਕੇ ਤਲਾਸ਼ੀ ਕੀਤੀ ਗਈ ਤਾਂ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵਲੀ ਵਾਸੀ ਕਾਲੂ ਮੰਡਾਰ ਮੱਖੂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮੱਖੂ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |