20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗਣਤੰਤਰ ਦਿਵਸ ਸੰਬੰਧੀ ਕਰਵਾਈ ਫ਼ੁੱਲ ਡਰੈੱਸ ਰਿਹਰਸਲ

ਅਜੀਤ ਡੈਸਕ 23-01-2026
ਗੁਰੂਹਰਸਹਾਏ, 22 ਜਨਵਰੀ (ਕਪਿਲ ਕੰਧਾਰੀ)-26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਨਵੀਂ ਦਾਣਾ ਮੰਡੀ ਵਿਖੇ ਪ੍ਰਸ਼ਾਸਨ ਵਲੋਂ ਫ਼ੁਲ ਡਰੈੱਸ ਰਿਹਰਸਲ ਕਰਵਾਈ ਗਈ | ਇਸ ਰਿਹਰਸਲ ਦੌਰਾਨ ਸਮਾਰੋਹ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਦਾ ਐੱਸ. ਡੀ. ਐਮ. ਹਰਬੰਸ ਸਿੰਘ ਵਲੋਂ ਜਾਇਜ਼ਾ ਲਿਆ | ਜਾਣਕਾਰੀ ਦਿੰਦੇ ਹੋਏ ਸੁਪਰਡੈਂਟ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਅੱਜ ਦੀ ਫ਼ੁਲ ਡਰੈੱਸ ਰਿਹਰਸਲ ਦੌਰਾਨ ਪੁਲਿਸ, ਸਿਵਲ ਪ੍ਰਸ਼ਾਸਨ ਸਿਹਤ ਫਾਇਰ ਬਿ੍ਗੇਡ, ਨਗਰ ਕੌਸ਼ਲ ਸਮੇਤ ਵੱਖ-ਵੱਖ ਵਿਭਾਗਾਂ ਨੇ ਹਿੱਸਾ ਲਿਆ | ਇਸ ਮੌਕੇ ਸਮਾਰੋਹ 'ਚ ਸ਼ਾਮਿਲ ਹੋਣ ਵਾਲੀਆਂ ਸਕੂਲੀ ਬੱਚੀਆਂ ਦੀਆਂ ਟੋਲੀਆਂ ਵਲੋਂ ਮਾਰਚ ਪਾਸਟ ਕੀਤਾ ਅਤੇ ਦੇਸ਼ ਭਗਤੀ ਨਾਲ ਭਰੇ ਗੀਤਾ ਤੇ ਸ਼ਾਨਦਾਰ ਸਾਂਸਕਿ੍ਤਿਕ ਪੋ੍ਰਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ | ਮਾਰਚ ਪਾਸਟ ਦੀ ਸਲਾਮੀ ਲੈਣ ਤੇ ਪਰੇਡ ਦੀ ਜਾਂਚ ਐੱਸ. ਡੀ. ਐਮ. ਹਰਬੰਸ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਧੁਜਾ ਰੋਹਨ, ਰਾਸ਼ਟਰੀ ਗੀਤ ਦੀ ਪੇਸ਼ਕਾਰੀ ਇਨਾਮ ਵੰਡ ਸਮਾਰੋਹ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਰਿਹਰਸਲ ਕਰਵਾਈ ਗਈ | ਇਸ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਪੂਰੇ ਇੰਤਜ਼ਾਮ ਕਰਦੇ ਹੋਏ ਟ੍ਰੈਫਿਕ ਪ੍ਰਬੰਧਾਂ ਤੇ ਆਮ ਜਨਤਾ ਦੀ ਸੁਵਿਧਾ ਲਈ ਕੀਤੀਆਂ ਜਾਣ ਵਾਲੀਆਂ ਵਿਵਸਥਾਵਾਂ ਦੀ ਰਿਹਰਸਲ ਦੌਰਾਨ ਜਾਚ ਕੀਤੀ ਗਈ | ਇਸ ਮੌਕੇ ਐੱਸ. ਡੀ. ਐਮ. ਹਰਬੰਸ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਣਤੰਤਰ ਦਿਵਸ ਸਮਾਰੋਹ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਜਾਵੇ | ਉਨ੍ਹਾਂ ਕਿਹਾ ਕਿ 26 ਜਨਵਰੀ ਦਾ ਦਿਨ ਦੇਸ਼ ਦੀ ਏਕਤਾ ਅਖੰਡਤਾ ਤੇ ਸੰਵਿਧਾਨ ਦੀ ਮਹੱਤਤਾ ਨੂੰ ਦਰਸਾਉਂਦਾ ਹੈ | ਇਸ ਲਈ ਇਹ ਸਮਾਰੋਹ ਪੂਰੇ ਉਤਸ਼ਾਹ ਅਤੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ |
ਪਿਛਲੀ ਖ਼ਬਰ ਸੀ-ਪਾਈਟ ਕੈਂਪਸ ਹਕੂਮਤ ਸਿੰਘ ਵਾਲਾ ਨੌਜਵਾਨਾਂ ਨੂੰ ਰੁਜ਼ਗਾਰ ਦੇਣ 'ਚ ਰਿਹਾ ਅਹਿਮ ਯੋਗਦਾਨ-ਡੀ. ਸੀ. ਅਗਲੀ ਖ਼ਬਰ ਖ਼ੁਫ਼ੀਆ ਵਿਭਾਗ ਮੱਖੂ ਦੇ ਯਾਦਵਿੰਦਰ ਸਿੰਘ ਪੰਨੂ ਏ. ਐਸ. ਆਈ. ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।