ਮੱੁਦਕੀ, 22 ਜਨਵਰੀ (ਭੁਪਿੰਦਰ ਸਿੰਘ)-ਪੰਜਾਬ 'ਚੋਂ ਨਸ਼ਿਆਂ ਦਾ ਖ਼ਾਤਮਾ ਕਰਕੇ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਕਰਨ ਦੇ ਮਕਸਦ ਨਾਲ ਪਿੰਡਾਂ ਤੇ ਸ਼ਹਿਰਾਂ ਦੇ ਖੇਡ ਮੈਦਾਨਾਂ ਨੂੰ ਪੰਜਾਬ ਮਿਸ਼ਨ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਇਥੋਂ ਨਜ਼ਦੀਕੀ ਪਿੰਡ ਗਿੱਲ ਦੇ ਸਰਪੰਚ ਗੁਰਮੇਲ ਸਿੰਘ ਨੂੰ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ | ਪਿੰਡ ਗਿੱਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਪੈਸੇ ਦੀ ਸੁਯੋਗ ਵਰਤੋਂ ਖੇਡ ਮੈਦਾਨ ਲਈ ਹੀ ਕੀਤੀ ਜਾਵੇਗੀ | ਇਹ ਸਾਰਾ ਪੈਸਾ ਪਿੰਡ ਗਿੱਲ ਦੇ ਮੁੱਦਕੀ ਰੋਡ 'ਤੇ ਬਣੇ ਫੁੱਟਬਾਲ ਗਰਾੳਾੂਡ 'ਤੇ ਖ਼ਰਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਥੇ ਭਗਵੰਤ ਮਾਨ ਦੀ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਯਤਨਸ਼ੀਲ ਹੈ, ਉਥੇ ਅਸੀਂ ਸਮੂਹ ਗਰਾਮ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਇਸ ਨੇਕ ਕੰਮ ਵਿਚ ਭਾਗੀਦਾਰ ਬਣ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਯਤਨ ਜਾਰੀ ਰੱਖਾਂਗੇ | ਇਸ ਮੌਕੇ ਗੁਰਮੇਲ ਸਿੰਘ ਸਰਪੰਚ, ਮਨਪ੍ਰੀਤ ਸਿੰਘ ਪੰਚ, ਨਿਰਵੈਰ ਸਿੰਘ ਪੰਚ, ਸੁਖਵੀਰ ਕੌਰ ਪੰਚ, ਹਰਬੰਸ ਸਿੰਘ ਪੰਚ, ਕੁਲਦੀਪ ਕੌਰ ਪੰਚ, ਬਲਜੀਤ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਚਰਨਜੀਤ ਕੌਰ ਪੰਚ ਅਤੇ ਮਨਦੀਪ ਕੌਰ ਪੰਚ ਤੇ ਸਮੂਹ ਨਗਰ ਨਿਵਾਸੀਆਂ ਨੇ ਇਸ ਨੇਕ ਕਾਰਜ ਲਈ ਐਡਵੋਕੇਟ ਰਜਨੀਸ਼ ਦਹੀਆ ਦਾ ਧੰਨਵਾਦ ਕੀਤਾ |