19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਿਧਾਇਕ ਭੁੱਲਰ ਵਲੋਂ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਵਿਖੇ ਆਡੀਟੋਰੀਅਮ ਹਾਲ ਦਾ ਉਦਘਾਟਨ

ਅਜੀਤ ਡੈਸਕ 23-01-2026
ਫ਼ਿਰੋਜ਼ਸ਼ਾਹ/ਕੁੱਲਗੜੀ, 22 ਜਨਵਰੀ (ਧਾਲੀਵਾਲ/ ਸੰਧੂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਤੇ ਸਿੱਖਿਆ ਨੂੰ ਲੈ ਬਹੁਤ ਸੰਜੀਦਗੀ ਨਾਲ ਕੰਮ ਕਰ ਰਹੀ ਹੈ | ਸਰਕਾਰੀ ਸਕੂਲਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਸ਼ਾਹਦੀਨ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜ਼ਿਲ੍ਹੇ ਦੇ ਪਹਿਲੇ ਨਵੇਂ ਬਣੇ ਆਡੀਟੋਰੀਅਮ ਹਾਲ ਦਾ ਉਦਘਾਟਨ ਕਰਨ ਮੌਕੇ ਜੁੜੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਕੂਲ ਤੋਂ ਸਿੱਖਿਆ ਦੀ ਸ਼ੁਰੂਆਤ ਹੁੰਦੀ ਹੈ | ਮੈਨੂੰ ਖ਼ੁਸ਼ੀ ਹੈ ਕਿ 'ਆਪ' ਸਰਕਾਰ ਨੇ ਹਰ ਸਕੂਲ ਨੂੰ ਜ਼ਰੂਰੀ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਹੈ ਅਤੇ ਹੁਣ ਸਿਹਤ ਦੇ ਖੇਤਰ 'ਚ ਨਵਾਂ ਕੀਰਤੀਮਾਨ ਸਥਾਪਿਤ ਕਰਦਿਆਂ ਹਰ ਵਿਅਕਤੀ ਦਾ 10 ਲੱਖ ਦਾ ਸਿਹਤ ਬੀਮਾ ਕਰਨ ਦੀ ਸ਼ੁਰੂਆਤ ਕੀਤੀ ਹੈ | ਇਸ ਤੋਂ ਪਹਿਲਾਂ ਸਕੂਲ ਮੁਖੀ ਸੁਖਵਿੰਦਰ ਕੌਰ ਨੇ ਵਿਧਾਇਕ ਭੁੱਲਰ ਨੂੰ ਜੀ ਆਇਆਂ ਕਹਿੰਦਿਆਂ ਸਕੂਲ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏ ਵਾਲਾ ਦਲਜੀਤ ਕੌਰ ਨੇ ਸੂਬਾ ਸਰਕਾਰ ਤੇ ਵਿਧਾਇਕ ਭੁੱਲਰ ਵਲੋਂ ਸਕੂਲਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ | ਮਾਸਟਰ ਸੁਰਿੰਦਰ ਸਿੰਘ ਗਿੱਲ ਵਲੋਂ ਵਿਧਾਇਕ ਭੁੱਲਰ ਤੇ ਸਮੂਹ ਹਾਜ਼ਰੀਨ ਦਾ ਸਕੂਲ ਪਹੁੰਚਣ 'ਤੇ ਧੰਨਵਾਦ ਕੀਤਾ ਅਤੇ ਸਕੂਲ ਸਟਾਫ਼ ਵਲੋਂ ਵਿਧਾਇਕ ਭੁੱਲਰ ਦੇ ਨਾਲ ਪਿ੍ੰਸੀਪਲ ਸ. ਸ. ਸ. ਸ. ਲੂੰਬੜੀ ਵਾਲਾ ਨੀਲਮ ਧਵਨ, ਬਲਾਕ ਦੇ ਸਮੂਹ ਸੈਂਟਰ ਹੈੱਡ ਟੀਚਰਜ਼ ਨੂੰ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ | ਇਸ ਮੌਕੇ ਸੈਂਟਰ ਹੈੱਡ ਟੀਚਰ ਹਰਬੰਸ ਕੌਰ, ਸਟੇਟ ਰਿਸੋਰਸ ਪਰਸਨ ਮਹਿੰਦਰ ਸਿੰਘ ਸ਼ੈਲੀ, ਜ਼ਿਲ੍ਹਾ ਕੋਆਰਡੀਨੇਟਰ ਸੁਭਾਸ਼, ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਜਸਵੰਤ ਸਿੰਘ ਸੈਣੀ ਅਤੇ ਤਲਵਿੰਦਰ ਸਿੰਘ ਖ਼ਾਲਸਾ, ਬਲਾਕ ਰਿਸੋਰਸ ਪਰਸਨ ਹਰੀਸ਼ ਕੁਮਾਰ ਬਾਂਸਲ, ਸ਼ਾਮ ਸੁੰਦਰ, ਜਸਵਿੰਦਰ ਕੌਰ, ਇੰਦਰਜੀਤ ਸਿੰਘ ਖ਼ਾਲਸਾ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਬੂਟਾ ਸਿੰਘ ਸੰਘਾ, ਅਵਤਾਰ ਸਿੰਘ, ਹਰਮਨ ਭਾਂਗਰ, ਸਕੂਲ ਮੁਖੀ ਸੁਖਵਿੰਦਰ ਕੌਰ, ਪੂਨਮ ਜੋਸਨ, ਮਨਪ੍ਰੀਤ ਕੌਰ, ਰਣਜੀਤ ਕੌਰ, ਗੁਰਮੀਤ ਕੌਰ ਤੇ ਗਰਾਮ ਪੰਚਾਇਤ ਸ਼ਾਹਦੀਨ ਵਾਲਾ ਅਤੇ ਨਗਰ ਦੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸੂਬੇ ਦਾ ਭਵਿੱਖ ਸੁਰੱਖਿਅਤ ਕਰਨ ਲਈ ਕਾਂਗਰਸ ਨੂੰ ਸੱਤਾ 'ਚ ਲਿਆਉਣਾ ਜ਼ਰੂਰੀ-ਆਸ਼ੂ ਬੰਗੜ ਅਗਲੀ ਖ਼ਬਰ ਵਿਧਾਇਕ ਰਜਨੀਸ਼ ਦਹੀਆ ਨੇ ਪਿੰਡ ਗਿੱਲ ਦੇ ਖੇਡ ਮੈਦਾਨ ਲਈ ਦਿੱਤਾ 5 ਲੱਖ ਦਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।