19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਚਾਈਨਾ ਡੋਰ ਵੇਚਣ ਤੇ ਇਸਤੇਮਾਲ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ-ਡੀ. ਸੀ.

ਅਜੀਤ ਡੈਸਕ 23-01-2026
ਫ਼ਿਰੋਜ਼ਪੁਰ, 22 ਜਨਵਰੀ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਉੱਪਰ ਪੂਰੇ ਪੰਜਾਬ ਵਿਚ ਪਾਬੰਦੀ ਹੈ, ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ | ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਬਸੰਤ ਪੰਚਮੀ ਦੌਰਾਨ ਵੱਡੇ ਪੱਧਰ 'ਤੇ ਪਤੰਗਬਾਜ਼ੀ ਕੀਤੀ ਜਾਂਦੀ ਹੈ | ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ | ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਾਡਾ ਇਨਸਾਨੀਅਤ ਦੇ ਨਾਤੇ ਫ਼ਰਜ਼ ਹੈ ਕਿ ਅਸੀਂ ਅਜਿਹੀ ਕਿਸੇ ਵੀ ਚੀਜ਼ ਦੀ ਵਰਤੋਂ ਤੋਂ ਗੁਰੇਜ਼ ਕਰੀਏ ਜੋ ਕਿਸੇ ਮਨੁੱਖ, ਪਸ਼ੂ-ਪੰਛੀ ਤੇ ਵਾਤਾਵਰਨ ਲਈ ਘਾਤਕ ਹੋਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਾਈਨਾ ਡੋਰ ਖ਼ਰੀਦਣ 'ਤੇ ਕੜੀ ਨਿਗਰਾਨੀ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਖ਼ਾਸ ਤੌਰ 'ਤੇ ਡਿਊਟੀ ਲਗਾਈ ਗਈ ਹੈ, ਤਾਂ ਜੋ ਚਾਈਨਾ ਡੋਰ ਦੇ ਇਸਤੇਮਾਲ/ਵੇਚਣ ਅਤੇ ਖ਼ਰੀਦਣ ਨੂੰ ਰੋਕਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ 'ਚ ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਜੇਕਰ ਅਜਿਹਾ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਉਸ ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਵਲੋਂ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ | ਉਨ੍ਹਾਂ ਦੇ ਮਾਪਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਪੀ. ਐੱਸ. ਐੱਮ. ਐੱਸ. ਯੂ. ਦੇ ਕਰਮਚਾਰੀ ਅੱਜ ਬਸੰਤ ਪੰਚਮੀ ਨੂੰ ਸਮੂਹਿਕ ਰਾਖਵੀਂ ਛੁੱਟੀ 'ਤੇ ਰਹਿਣਗੇ ਅਗਲੀ ਖ਼ਬਰ ਐੱਸ. ਬੀ. ਐੱਸ. ਕਾਲਜ ਆਫ਼ ਨਰਸਿੰਗ 'ਚ 7 ਦਿਨਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।