ਫ਼ਿਰੋਜ਼ਪੁਰ, 22 ਜਨਵਰੀ (ਗੁਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 23 ਜਨਵਰੀ ਬਸੰਤ ਪੰਚਮੀ ਮੌਕੇ ਲੋਕਲ ਛੁੱਟੀ ਨਾ ਕਰਨ 'ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਇਸ ਦਿਨ ਸਮੂਹਿਕ ਰਾਖਵੀਂ ਛੁੱਟੀ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ | ਪੀ. ਐੱਸ. ਐੱਮ. ਐੱਸ. ਯੂ. ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਪਿੱਪਲ ਸਿੰਘ ਸਿੱਧੂ ਨੇ ਦੱਸਿਆ ਕਿ ਮਿਤੀ 20 ਜਨਵਰੀ ਨੂੰ ਪੀ. ਐੱਸ. ਐੱਮ. ਐੱਸ. ਯੂ. ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਸੀ ਕਿ 23 ਜਨਵਰੀ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਜ਼ਿਲ੍ਹਾ ਪੱਧਰ 'ਤੇ ਛੁੱਟੀ ਘੋਸ਼ਿਤ ਕੀਤੀ ਜਾਵੇ, ਪਰ ਯੂਨੀਅਨ ਦੇ ਧਿਆਨ 'ਚ ਆਇਆ ਹੈ ਕਿ ਪ੍ਰਸ਼ਾਸਨ ਵਲੋਂ ਇਸ ਸੰਬੰਧੀ ਲੋਕਲ ਛੁੱਟੀ ਘੋਸ਼ਿਤ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਸਮੂਹ ਸਟਾਫ਼ ਸਮੂਹਿਕ ਤੌਰ 'ਤੇ ਰਾਖਵੀਂ ਛੁੱਟੀ ਲੈਣ ਲਈ ਮਜਬੂਰ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਜਾਂਦਾ ਹੈ ਕਿ ਯੂਨੀਅਨ ਵਲੋਂ ਫ਼ੈਸਲਾ ਕੀਤਾ ਜਾਂਦਾ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸਮੂਹ ਮਨਿਸਟਰੀਅਲ ਸਟਾਫ਼ 23 ਜਨਵਰੀ ਨੂੰ ਪੰਜਾਬ ਸਰਕਾਰ ਵਲੋਂ ਘੋਸ਼ਿਤ ਕੀਤੀ ਰਾਖਵੀਂ ਛੁੱਟੀ 'ਤੇ ਰਹੇਗਾ |