19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੂਬੇ ਦਾ ਭਵਿੱਖ ਸੁਰੱਖਿਅਤ ਕਰਨ ਲਈ ਕਾਂਗਰਸ ਨੂੰ ਸੱਤਾ 'ਚ ਲਿਆਉਣਾ ਜ਼ਰੂਰੀ-ਆਸ਼ੂ ਬੰਗੜ

ਅਜੀਤ ਡੈਸਕ 23-01-2026
ਤਲਵੰਡੀ ਭਾਈ, 22 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਅਜੋਕੇ ਸਮੇਂ ਦੌਰਾਨ ਸੂਬੇ ਅੰਦਰ ਨਸ਼ੇ ਤੇ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਨੇ ਪੰਜਾਬ ਦੇ ਹਾਲਾਤ ਬਦਤਰ ਕਰ ਦਿੱਤੇ ਹਨ, ਜਿਸ ਕਾਰਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਪੰਜਾਬੀਆਂ ਨੂੰ ਦਰਪੇਸ਼ ਚੁਨੌਤੀਆਂ ਤੋਂ ਬਚਾਉਣ ਤੇ ਸੂਬੇ ਦਾ ਭਵਿੱਖ ਸੁਰੱਖਿਅਤ ਕਰਨ ਕਾਂਗਰਸ ਨੂੰ ਸੱਤਾ 'ਚ ਲਿਆਉਣਾ ਜ਼ਰੂਰੀ ਹੈ | ਇਹ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਇੱਥੇ ਸੀਨੀਅਰ ਕਾਂਗਰਸੀ ਆਗੂ ਰੂਪ ਲਾਲ ਵੱਤਾ ਦੀ ਆੜ੍ਹਤ 'ਤੇ ਵਿਚਾਰ ਸਾਂਝੇ ਕਰਦਿਆਂ ਕੀਤਾ | ਆਸ਼ੂ ਬੰਗੜ ਨੇ ਕਿਹਾ ਕਿ ਸਰਕਾਰ ਵਲੋਂ ਮਹਿਜ਼ ਫੋਕੇ ਦਮਗਜੇ ਮਾਰ ਚਾਰ ਸਾਲ ਦਾ ਸਮਾਂ ਲੰਘਾ ਦਿੱਤਾ ਜਦਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ, ਗੈਂਗਸਟਰਾਂ ਦੀ ਵੱਧ ਰਹੀਆਂ ਗਤੀਵਿਧੀਆਂ ਠੱਲ੍ਹ, ਸਨਅਤਕਾਰਾਂ ਵਲੋਂ ਸੂਬੇ 'ਚੋਂ ਕੀਤੀ ਜਾ ਰਹੀ ਹਿਜਰਤ ਨੂੰ ਰੋਕਣ ਦੀ ਲੋੜ ਸੀ ਤਾਂ ਜੋ ਸੂਬੇ ਦਾ ਬਹੁਪੱਖੀ ਵਿਕਾਸ ਹੋ ਸਕੇ, ਪਰ ਇਸ ਸਭ ਕਾਸੇ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਬਾਕੀ ਸੂਬਿਆਂ ਨਾਲੋਂ ਪਛੜ ਰਿਹਾ ਹੈ | ਉਨ੍ਹਾਂ ਕਿਹਾ ਸੂਬੇ ਨੂੰ ਇਨ੍ਹਾਂ ਹਾਲਤਾਂ 'ਚੋਂ ਸਿਰਫ਼ ਕਾਂਗਰਸ ਪਾਰਟੀ ਹੀ ਕੱਢ ਸਕਦੀ ਹੈ | ਇਸ ਮੌਕੇ ਰੂਪ ਲਾਲ ਵੱਤਾ ਸਾਬਕਾ ਡਾਇਰੈਕਟਰ ਟਿਊਬਵੈੱਲ ਕਾਰਪੋਰੇਸ਼ਨ, ਹਰਦੀਪ ਸਿੰਘ ਹੈਪੀ ਚੇਅਰਮੈਨ ਕਾਂਗਰਸ ਵਪਾਰ ਸੈੱਲ, ਦੇਸ ਰਾਜ ਆਹੂਜਾ ਪ੍ਰਧਾਨ ਸ਼ਹਿਰੀ ਕਾਂਗਰਸ, ਰਾਕੇਸ਼ ਕੁਮਾਰ ਕਾਇਤ ਕੌਂਸਲਰ, ਮਨੀਸ਼ ਕੁਮਾਰ ਸੁਲਹਾਣੀ ਜ਼ਿਲ੍ਹਾ ਉਪ ਪ੍ਰਧਾਨ ਕਾਂਗਰਸ, ਭੁਪਿੰਦਰ ਸਿੰਘ ਭਿੰਦਾ ਨੰਬਰਦਾਰ, ਕੁਲਬੀਰ ਸਿੰਘ ਠੇਠਰ ਕਲਾਂ, ਮਨਪ੍ਰੀਤ ਸਿੰਘ ਭੁੱਲਰ, ਮਨਦੀਪ ਸਿੰਘ, ਗਗਨ ਭੰਡਾਰੀ, ਕਰਮਜੀਤ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਖੇਡਾਂ ਤੇ ਸੱਭਿਆਚਾਰਕ ਪ੍ਰੋਗਰਾਮ, ਵਿੱਦਿਆ ਦੇ ਨਾਲ-ਨਾਲ ਬੱਚਿਆਂ ਦੀ ਸ਼ਖ਼ਸੀਅਤ ਨੂੰ ਨਿਖਾਰਦੇ-ਪਿ੍ੰਸੀਪਲ ਮੀਨੂੰ ਮੋਂਗਾ... ਅਗਲੀ ਖ਼ਬਰ ਵਿਧਾਇਕ ਭੁੱਲਰ ਵਲੋਂ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਵਿਖੇ ਆਡੀਟੋਰੀਅਮ ਹਾਲ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।