18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਐੱਸ. ਬੀ. ਐੱਸ. ਕਾਲਜ ਆਫ਼ ਨਰਸਿੰਗ 'ਚ 7 ਦਿਨਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ

ਅਜੀਤ ਡੈਸਕ 23-01-2026
ਫ਼ਿਰੋਜ਼ਪੁਰ, 22 ਜਨਵਰੀ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ 'ਚ ਚੱਲ ਰਿਹਾ 7 ਦਿਨਾਂ ਦਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਤੇ ਉਤਸ਼ਾਹ ਨਾਲ ਸਮਾਪਤ ਹੋ ਗਿਆ | ਟ੍ਰੇਨਿੰਗ ਦਾ ਮੁੱਖ ਉਦੇਸ਼ ਨਰਸਿੰਗ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ, ਅਗਨੀ ਸੁਰੱਖਿਆ, ਪਹਿਲੀ ਸਹਾਇਤਾ, ਰੈਸਕਿਊ ਤਕਨੀਕਾਂ ਤੇ ਐਮਰਜੈਂਸੀ ਹਾਲਾਤਾਂ ਵਿਚ ਤੁਰੰਤ ਅਤੇ ਸਹੀ ਕਾਰਵਾਈ ਕਰਨ ਦੀ ਪ੍ਰਯੋਗਿਕ ਜਾਣਕਾਰੀ ਦੇਣਾ ਸੀ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਅੱਗ ਲੱਗਣ ਸਮੇਂ ਬਚਾਅ ਦੇ ਉਪਾਅ, ਭੂਚਾਲ ਤੇ ਹੋਰ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਦੀ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲ ਤੱਕ ਪਹੁੰਚਾਉਣ ਅਤੇ ਭੀੜ ਪ੍ਰਬੰਧਨ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ | ਵਿਦਿਆਰਥੀਆਂ ਨੇ ਸਾਰੇ ਪ੍ਰਯੋਗਿਕ ਅਭਿਆਸਾਂ 'ਚ ਬੜੇ ਉਤਸ਼ਾਹ ਨਾਲ ਭਾਗ ਲਿਆ | ਆਖ਼ਰੀ ਦਿਨ ਹੋਏ ਕਲੋਜ਼ਿੰਗ ਸਮਾਰੋਹ ਵਿਚ ਧਰਮਪਾਲ ਬਾਂਸਲ (ਚੇਅਰਮੈਨ, ਹਾਰਮਨੀ ਵਨਿਅਮ, ਹਾਰਮਨੀ ਆਯੁਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਟ੍ਰੇਨਿੰਗ ਨੌਜਵਾਨਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਂਦੀ ਹੈ | ਗੁਰਲਵਦੀਪ ਸਿੰਘ ਗਰੇਵਾਲ (ਐਡੀਸ਼ਨਲ ਕੰਟਰੋਲਰ ਆਫ਼ ਸਿਵਲ ਡਿਫੈਂਸ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ) ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨਰਸਿੰਗ ਵਿਦਿਆਰਥੀ ਐਮਰਜੈਂਸੀ ਹਾਲਾਤਾਂ ਵਿਚ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਿਵਲ ਡਿਫੈਂਸ ਟਰੇਨਿੰਗ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ | ਇਸ ਮੌਕੇ ਸਿਵਲ ਡਿਫੈਂਸ ਦੇ ਅਧਿਕਾਰੀ, ਕਾਲਜ ਪ੍ਰਬੰਧਨ, ਅਧਿਆਪਕ ਵਰਗ ਤੇ ਸਮਾਜ ਸੇਵੀ ਵੀ ਮੌਜੂਦ ਰਹੇ | ਸਮਾਪਤੀ ਸਮਾਰੋਹ ਦੌਰਾਨ ਮਹਿਮਾਨਾਂ ਨੂੰ ਯਾਦਗਾਰੀ ਨਿਸ਼ਾਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਕਾਲਜ ਪ੍ਰਬੰਧਨ ਨੇ ਸਿਵਲ ਡਿਫੈਂਸ ਟੀਮ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਲਾਭਕਾਰੀ ਪ੍ਰੋਗਰਾਮ ਕਰਵਾਉਣ ਦੀ ਗੱਲ ਕਹੀ |
ਪਿਛਲੀ ਖ਼ਬਰ ਐੱਸ. ਬੀ. ਐੱਸ. ਕਾਲਜ ਆਫ਼ ਨਰਸਿੰਗ 'ਚ 7 ਦਿਨਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਖੇਡਾਂ ਤੇ ਸੱਭਿਆਚਾਰਕ ਪ੍ਰੋਗਰਾਮ, ਵਿੱਦਿਆ ਦੇ ਨਾਲ-ਨਾਲ ਬੱਚਿਆਂ ਦੀ ਸ਼ਖ਼ਸੀਅਤ ਨੂੰ ਨਿਖਾਰਦੇ-ਪਿ੍ੰਸੀਪਲ ਮੀਨੂੰ ਮੋਂਗਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।