03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਨੇ ਕੀਤਾ ਟਰੈਕਟਰ ਮਾਰਚ

ਅਜੀਤ ਡੈਸਕ 28-01-2026
ਮੱਖੂ, 27 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕੁਲ ਹਿੰਦ ਕਿਸਾਨ ਸਭਾ ਆਦਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਬਾਪੂ ਗੁਰਦੇਵ ਸਿੰਘ ਵਾਰਸ ਵਾਲਾ ਸਰਪ੍ਰਸਤ ਪੰਜਾਬ, ਜਥੇਦਾਰ ਜੋਗਿੰਦਰ ਸਿੰਘ ਸਭਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਗੁਰਵਿੰਦਰ ਸਿੰਘ ਢਿੱਲੋਂ, ਪਰਗਟ ਸਿੰਘ ਲਹਿਰਾ, ਬਲਦੇਵ ਸਿੰਘ ਵਾਈਆ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ ਭਾਕਿਯੂ ਪੰਜਾਬ, ਪਰਗਟ ਸਿੰਘ ਤਲਵੰਡੀ ਸੂਬਾ ਸਕੱਤਰ ਭਾਕਿਯੂ ਰਾਜੇਵਾਲ, ਲਖਵਿੰਦਰ ਸਿੰਘ ਪੀਰ ਮੁਹੰਮਦ ਯੂਥ ਵਿੰਗ ਪ੍ਰਧਾਨ ਭਾਕਿਯੂ ਰਾਜੇਵਾਲ, ਸੁਖਦੇਵ ਸਿੰਘ ਅਰਾਈਆਂ ਵਾਲਾ ਸੂਬਾ ਪ੍ਰਧਾਨ ਸੰਘਰਸ਼ ਕਮੇਟੀ ਪੰਜਾਬ, ਰਸ਼ਪਾਲ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਵਿਚ 26 ਜਨਵਰੀ ਤੇ ਇਕ ਵਿਸ਼ਾਲ ਟਰੈਕਟਰ ਮਾਰਚ ਕੀਤਾ ਗਿਆ | ਜਿਸ ਦੌਰਾਨ ਇਲਾਕੇ ਦੇ ਕਿਸਾਨਾਂ ਨੇ ਵੱਡਾ ਸਹਿਯੋਗ ਕੀਤਾ ਅਤੇ ਵੱਡੀ ਗਿਣਤੀ ਵਿਚ ਆਪਣੇ ਟਰੈਕਟਰ ਲੈ ਕੇ ਮਾਰਚ ਦਾ ਹਿੱਸਾ ਬਣੇ |ਇਹ ਟਰੈਕਟਰ ਮਾਰਚ ਅਨਾਜ ਮੰਡੀ ਮੱਖੂ ਤੋਂ ਸ਼ੁਰੂ ਹੋ ਕੇ ਜ਼ੀਰਾ ਚੌਂਕ, ਰੇਲਵੇ ਰੋਡ ਮੱਖੂ ਤਾੋ ਹੁੰਦਾ ਹੋਇਆ ਸਬ ਤਹਿਸੀਲ ਮੱਖੂ ਪਹੁੰਚੇ ਅਤੇ ਉੱਥੇ ਵੱਖ-ਵੱਖ ਬੁਲਾਰਿਆਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਬਿਜਲੀ ਐਕਟ 2025 ਜਾਂ ਸੀਡ ਐਕਟ ਲੋਕ ਸਭਾ ਵਿਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੇ ਰੋਸ ਦਾ ਸਾਹਮਣਾ ਕਰਨਾ ਪਏਗਾ | ਇਸ ਮੌਕੇ ਨਿਸ਼ਾਨ ਸਿੰਘ ਗਿੱਲ ਫ਼ੌਜੀ ਬਲਾਕ ਪ੍ਰਧਾਨ ਮੱਖੂ, ਗੁਰਪਾਲ ਸਿੰਘ ਸਭਰਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਗੁਰਪ੍ਰੀਤ ਸਿੰਘ ਪੀਰ ਮੁਹੰਮਦ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ, ਜੋਗਾ ਸਿੰਘ ਪੀਰ ਮੁਹੰਮਦ, ਡਾ. ਗੁਰਦੇਵ ਸਿੰਘ ਤਲਵੰਡੀ ਮੁੱਖ ਖ਼ਜ਼ਾਨਚੀ, ਗੁਰਵਿੰਦਰ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਭਗਵਾਨ ਸਿੰਘ ਗੱਟਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਜਗਜੀਤ ਸਿੰਘ ਗੱਟਾ, ਸੂਰਤ ਸਿੰਘ ਤਲਵੰਡੀ, ਜੱਗਾ ਸਿੰਘ ਨੰਗਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰਾਂ ਸਮੇਤ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਮਨਸੂਰਦੇਵਾ ਦਾ ਸੱਭਿਆਚਾਰਕ ਮੇਲਾ ਅਤੇ ਕਬੱਡੀ ਕੱਪ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਗਣਤੰਤਰ ਦਿਵਸ ਮਨਾਇਆ- ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।