07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਅਜੀਤ ਡੈਸਕ 30-01-2026
ਮੱਲਾਂਵਾਲਾ, 29 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸਮਾਜ ਸੇਵੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਦੀ ਅਗਵਾਈ 'ਚ ਮੱਲਾਂਵਾਲਾ ਵਿਖੇ ਕਰਵਾਏ ਇਕ ਸਾਦੇ ਸਮਾਗਮ ਦੌਰਾਨ ਮੱਲਾਂਵਾਲਾ ਇਲਾਕੇ ਨਾਲ ਸੰਬੰਧਿਤ 36 ਜ਼ਰੂਰਤਮੰਦ, ਵਿਧਵਾਵਾਂ ਤੇ ਅੰਗਹੀਣ ਪਰਿਵਾਰਾਂ ਨੂੰ 27 ਹਜ਼ਾਰ ਰੁਪਏ ਦੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਇਹ ਚੈੱਕ ਮੁੱਖ ਮਹਿਮਾਨ ਵਜੋਂ ਪਹੁੰਚੇ ਰਾਕੇਸ਼ ਕੁਮਾਰ ਜੇ. ਈ. ਮੱਲਾਂਵਾਲਾ, ਸੰਸਥਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਸਮੇਤ ਹੋਰ ਟੀਮ ਮੈਂਬਰਾਂ ਵਲੋਂ ਵੰਡੇ ਗਏ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ਅਤੇ ਮੈਂਬਰ ਮਹਾਂਵੀਰ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਓਬਰਾਏ ਵਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ, ਜਿਨ੍ਹਾਂ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਲੋੜਵੰਦਾਂ, ਅੰਗਹੀਣਾਂ ਤੇ ਵਿਧਵਾਵਾਂ ਨੂੰ 1 ਲੱਖ 40 ਹਜ਼ਾਰ ਰੁਪਏ ਦੀਆਂ ਮਹੀਨਾਵਾਰ ਪੈਨਸ਼ਨਾਂ, ਅੱਖਾਂ ਦੇ ਫ਼੍ਰੀ ਚੈੱਕਅਪ ਕੈਂਪ, ਬਹੁਤ ਹੀ ਘੱਟ ਰੇਟਾਂ ਤੇ ਲੈਬਾਰਟਰੀਆਂ, ਫਿਜ਼ਿਓਥਰੈਪੀ ਸੈਂਟਰ, ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਮੈਡੀਕਲ ਸਹਾਇਤਾ, ਕਈ ਤਰ੍ਹਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ 'ਤੇ ਸਾਫ਼ ਪਾਣੀ ਵਾਲੇ ਆਰ. ਓ. ਲਗਾਏ ਜਾਂਦੇ ਹਨ ਅਤੇ ਸੰਸਥਾ ਵਲੋਂ 'ਹੜ੍ਹ ਪ੍ਰਭਾਵਿਤ ਵਿਆਹ ਯੋਜਨਾ' ਤਹਿਤ ਹੜ੍ਹ ਪ੍ਰਭਾਵਿਤ ਪਿੰਡਾਂ ਦੀਆਂ ਧੀਆਂ ਦੇ ਵਿਆਹਾਂ ਦਾ ਕਾਰਜ ਲਗਾਤਾਰ ਜਾਰੀ ਹੈ |
ਪਿਛਲੀ ਖ਼ਬਰ ਸ਼ਹਿਰ ਦੀ ਸਬਜ਼ੀ ਮੰਡੀ ਬੰਦ ਹੋਣ ਕਾਰਨ ਕਿਸਾਨਾਂ ਤੇ ਸਬਜ਼ੀ ਵਿਕਰੇਤਾ ਦੀਆਂ ਵਧੀਆ ਮੁਸ਼ਕਿਲਾਂ ਅਗਲੀ ਖ਼ਬਰ ਸ਼ਹਿਰ 'ਚ ਚੋਰੀਆਂ ਦਾ ਸਿਲਸਿਲਾ ਜਾਰੀ, ਕਰਿਆਨੇ ਦੀ ਦੁਕਾਨ 'ਚ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।