07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਵੇਂ ਵਿੱਦਿਅਕ ਸੈਸ਼ਨ 2026-27 ਲਈ ਸਰਕਾਰੀ ਸਕੂਲਾਂ 'ਚ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼

ਅਜੀਤ ਡੈਸਕ 30-01-2026
ਫ਼ਿਰੋਜ਼ਪੁਰ, 29 ਜਨਵਰੀ (ਗੁਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਦਾਖਲਾ ਮੁਹਿੰਮ ਦਾ ਵਿਸ਼ਾਲ ਪੱਧਰ 'ਤੇ ਆਗਾਜ਼ ਕੀਤਾ ਗਿਆ ਹੈ | ਇਸ ਮੁਹਿੰਮ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਨ੍ਹਾਂ ਨੂੰ ਮਿਆਰੀ ਅਤੇ ਸਾਮਾਨ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ | ਇਸੇ ਤਹਿਤ ਜ਼ਿਲ੍ਹਾ ਪੱਧਰੀ ਦਾਖਲਾ ਵੈਨ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਮਾਡਲ ਸਕੂਲ ਬਲਾਕ ਫ਼ਿਰੋਜ਼ਪੁਰ 1 ਤੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੋਮਲ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਸਤਿੰਦਰ ਸਿੰਘ ਵੀ ਮੌਜੂਦ ਸਨ | ਇਸ ਮੌਕੇ ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਇਨਕਲਾਬੀ ਕਦਮ ਚੁੱਕ ਰਹੀ ਹੈ ਤੇ ਸਰਕਾਰੀ ਸਕੂਲਾਂ ਦੀ ਦਿੱਖ ਸੰਵਾਰਨ 'ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਹੁਣ ਸਮਾਰਟ ਕਲਾਸ ਰੂਮ, ਡਿਜੀਟਲ ਸਿੱਖਿਆ, ਯੋਗ ਅਧਿਆਪਕ ਸਟਾਫ਼, ਮੁਫ਼ਤ ਪਾਠ ਪੁਸਤਕਾਂ, ਵਰਦੀਆਂ, ਮਿਡ-ਡੇ ਮੀਲ ਅਤੇ ਸੁਰੱਖਿਅਤ ਵਾਤਾਵਰਨ ਵਰਗੀਆਂ ਬਿਹਤਰੀਨ ਸਹੂਲਤਾਂ ਉਪਲਬਧ ਹਨ, ਜੋ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਮਦਦਗਾਰ ਸਾਬਤ ਹੋ ਰਹੀਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਨੀਤਾ ਰਾਣੀ ਨੇ ਦੱਸਿਆ ਕਿ ਦਾਖਲਾ ਵੈਨ ਮੁਹਿੰਮ ਰਾਹੀਂ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿਚ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਉਪਲਬਧ ਸਹੂਲਤਾਂ ਅਤੇ ਸਿੱਖਿਆ ਦੀ ਗੁਣਵੱਤਾ ਬਾਰੇ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਬੱਚਿਆਂ ਦੇ ਦਾਖ਼ਲੇ ਯਕੀਨੀ ਬਣਾਏ ਜਾ ਸਕਣ | ਸਿੱਖਿਆ ਅਧਿਕਾਰੀਆਂ ਨੇ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਨੇੜਲੇ ਸਰਕਾਰੀ ਸਕੂਲਾਂ 'ਚ ਕਰਵਾਉਣ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਪੂਰਾ ਲਾਭ ਉਠਾਉਣ | ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਤੋਂ ਹਲਕਾ ਸਿੱਖਿਆ ਕੋਆਰਡੀਨੇਟਰ ਰਾਜ ਬਹਾਦਰ ਸਿੰਘ ਗਿੱਲ, ਬੀ. ਪੀ. ਈ. ਓ. ਸੁਮਨਦੀਪ ਕੌਰ, ਰਣਜੀਤ ਸਿੰਘ ਤੇ ਰਾਜਨ ਨਰੂਲਾ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਸੁਭਾਸ਼ ਚੰਦਰ, ਸੀ.ਐਚ.ਟੀ ਸਾਹਿਬਾਨ, ਅਧਿਆਪਕ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ -ਆਪ੍ਰੇਸ਼ਨ ਗੈਂਗਸਟਰ 'ਤੇ ਵਾਰ- ਫ਼ਿਰੋਜ਼ਪੁਰ ਪੁਲਿਸ ਵਲੋਂ ਹਥਿਆਰਾਂ ਦੀ ਨਾਜਾਇਜ਼ ਤਸਕਰੀ 'ਚ ਸ਼ਾਮਿਲ 2 ਕਾਬੂ ਅਗਲੀ ਖ਼ਬਰ ਸ਼ਹਿਰ ਦੀ ਸਬਜ਼ੀ ਮੰਡੀ ਬੰਦ ਹੋਣ ਕਾਰਨ ਕਿਸਾਨਾਂ ਤੇ ਸਬਜ਼ੀ ਵਿਕਰੇਤਾ ਦੀਆਂ ਵਧੀਆ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।