04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬ 'ਚ ਪੱਛੜੀਆਂ ਸ਼੍ਰੇਣੀਆਂ ਲਈ ਨੌਕਰੀਆਂ ਤੇ ਦਾਖ਼ਲਿਆਂ 'ਚ ਰਿਜ਼ਰਵੇਸ਼ਨ ਕੋਟਾ ਵਧਾ ਕੇ 25 ਫੀਸਦੀ ਕੀਤਾ ਜਾਵੇ-ਹਾਂਡਾ

ਅਜੀਤ ਡੈਸਕ 30-01-2026
ਗੁਰੂਹਰਸਹਾਏ, 29 ਜਨਵਰੀ (ਹਰਚਰਨ ਸਿੰਘ ਸੰਧੂ)-ਓ. ਬੀ. ਸੀ. ਵੈੱਲਫੇਅਰ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਹਾਂਡਾ ਨੇ ਸੂਬਾ ਸਰਕਾਰ ਵਿਰੁੱਧ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੇ ਨੈਸ਼ਨਲ ਕਮਿਸ਼ਨ ਫ਼ਾਰ ਬੈਕਵਰਡ ਕਲਾਸਿਜ ਵਲੋਂ ਮਈ 2024 'ਚ ਸੂਬਾ ਸਰਕਾਰ ਪੰਜਾਬ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਪਛੜੀਆਂ ਸ਼੍ਰੇਣੀਆਂ ਲਈ ਨੌਕਰੀਆਂ ਤੇ ਦਾਖ਼ਲਿਆਂ ਵਿਚ ਰਿਜ਼ਰਵੇਸ਼ਨ ਕੋਟਾ ਵਧਾ ਕੇ 25% ਕਰਨ ਸੰਬੰਧੀ ਕੀਤੀਆਂ ਸਿਫ਼ਾਰਸ਼ਾਂ ਨੂੰ ਪੰਜਾਬ 'ਚ ਤੁਰੰਤ ਲਾਗੂ ਕੀਤਾ ਜਾਵੇ | ਇਸ ਸੰਬੰਧੀ ਸੂਬਾ ਪ੍ਰਧਾਨ ਹਰਜਿੰਦਰ ਹਾਂਡਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ ਸਿਫ਼ਾਰਸ਼ਾਂ ਕਰਨ ਦੇ ਸਮੇਂ ਨੂੰ ਵੀ ਪੌਣੇ 2 ਸਾਲ ਪੂਰੇ ਹੋਣ ਵਾਲੇ ਹਨ, ਪਰ ਪੌਣੇ 2 ਸਾਲ ਬੀਤਣ ਉਪਰੰਤ ਵੀ ਪੰਜਾਬ ਸਰਕਾਰ ਵਲੋਂ ਅਜੇ ਵੀ ਕੋਈ ਵੀ ਕਾਰਵਾਈ ਨਹੀਂ ਆਰੰਭੀ ਗਈ | ਹਰਜਿੰਦਰ ਹਾਂਡਾ ਨੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 74 ਵੱਖ-ਵੱਖ ਜਾਤੀਆਂ ਵਾਲੇ ਪੰਜਾਬ ਦੇ ਪਛੜੇ ਵਰਗਾਂ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੇਂਦਰ ਸਰਕਾਰ ਦੀਆਂ ਸਿਫ਼ਾਰਸ਼ਾਂ ਨੂੰ ਪੰਜਾਬ 'ਚ ਤੁਰੰਤ ਲਾਗੂ ਕਰਕੇ ਪੰਜਾਬ ਵਿਚ ਪਛੜੀਆਂ ਸ਼੍ਰੇਣੀਆਂ ਲਈ ਨੌਕਰੀਆਂ ਤੇ ਦਾਖ਼ਲਿਆਂ 'ਚ ਰਿਜ਼ਰਵੇਸ਼ਨ ਕੋਟਾ ਵਧਾ ਕੇ 25% ਕੀਤਾ ਜਾਵੇ |
ਪਿਛਲੀ ਖ਼ਬਰ ਅਪਰਾਧਿਕ ਗਤੀਵਿਧੀਆਂ ਰੋਕਣ ਲਈ ਪੁਲਿਸ ਨੇ ਚਲਾਇਆ ਚੈਕਿੰਗ ਅਭਿਆਨ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।