03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਹੜ੍ਹ ਪੀੜਤਾਂ ਦੀਆਂ ਮੰਗਾਂ ਮੰਨਣ ਲਈ ਸਰਕਾਰ ਨੇ ਵਿਸ਼ੇਸ਼ ਗ਼ੌਰ ਕਰਨ ਦਾ ਭਰੋਸਾ ਦਵਾਇਆ-ਆਹਲੂਵਾਲੀਆ

ਅਜੀਤ ਡੈਸਕ 30-01-2026
ਮੱਖੂ, 29 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਨਾਲ ਹੜ੍ਹ ਪੀੜਤ ਕਿਸਾਨ ਜੋ ਕਿ 1 ਜਨਵਰੀ 2026 ਤੋਂ ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਰੀਕੇ ਹੈੱਡ ਵਰਕਸ 'ਤੇ ਧਰਨਾ ਲਗਾ ਕੇ ਬੈਠੇ ਹੋਏ ਸਨ | ਉਨ੍ਹਾਂ ਦੀ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਅਨੁਰਾਗ ਵਰਮਾ ਚੀਫ਼ ਸੈਕਟਰੀ ਪੰਜਾਬ ਨਾਲ ਸੁਖਾਵੇਂ ਮਾਹੌਲ ਵਿਚ ਹੋਈ | ਇਸ ਸੰਬੰਧੀ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਵਲੋਂ ਪੱਤਰਕਾਰਾਂ ਨੂੰ ਪੈੱ੍ਰਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸੈਕਟਰੀ ਅਨੁਰਾਗ ਵਰਮਾ, ਸੈਕਟਰੀ ਮਾਨੇਸ਼ਵਰ ਸਿੰਘ ਸਿੱਧੂ ਤੇ ਹੜ੍ਹ ਪੀੜਤ ਕਿਸਾਨਾਂ ਨਾਲ ਸੰਬੰਧਿਤ ਵਿਭਾਗਾਂ ਦੇ ਆਲਾ ਅਧਿਕਾਰੀਆਂ ਵਲੋਂ ਹੜ੍ਹ ਪੀੜਤ ਕਿਸਾਨਾਂ ਦੇ ਮੁੱਦੇ ਤੇ ਗੰਭੀਰਤਾ ਦਿਖਾਉਂਦਿਆਂ ਹੋਇਆਂ ਕਿਹਾ ਕਿ ਖ਼ਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ 15 ਫਰਵਰੀ ਤੱਕ ਕਿਸਾਨਾਂ ਦੇ ਖਾਤਿਆਂ 'ਚ ਪਾ ਦਿੱਤਾ ਜਾਏਗਾ | ਅਗਲੀ ਮੀਟਿੰਗ 24 ਫਰਵਰੀ ਨੂੰ ਕੀਤੀ ਜਾਵੇਗੀ ਤੇ ਹਰਪਾਲ ਸਿੰਘ ਚੀਮਾ ਖ਼ਜ਼ਾਨਾ ਮੰਤਰੀ ਪੰਜਾਬ ਨਾਲ ਵੀ ਜਲਦ ਮੀਟਿੰਗ ਕਰਵਾਈ ਜਾਏਗੀ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਸਾਨੂੰ ਭਰੋਸਾ ਦਵਾਇਆ ਹੈ ਕਿ ਹੜ੍ਹ ਪੀੜਤ ਦੀਆਂ ਜੋ ਵੀ ਮੰਗਾਂ ਹਨ | ਉਨ੍ਹਾਂ 'ਤੇ ਵਿਸ਼ੇਸ਼ ਗ਼ੌਰ ਕੀਤਾ ਜਾਏਗਾ | ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਕੱਲ੍ਹ 11 ਵਜੇ ਸਹਿਯੋਗ ਕਰਨ ਵਾਲੀਆਂ ਸਮੂਹ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਫ਼ੈਸਲਾ ਲਿਆ ਜਾਏਗਾ ਕਿ ਮੋਰਚਾ ਜਾਰੀ ਰੱਖਣਾ ਜਾਂ ਸਮਾਪਤ ਕਰਨਾ ਹੈ | ਇਸ ਮੌਕੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਕੁਲਦੀਪ ਸਿੰਘ ਸਾਗਰਾਂ, ਸੁਖਵੰਤ ਸਿੰਘ ਗਿੱਲ, ਕੇਵਲ ਸਿੰਘ, ਸ਼ਮਸ਼ੇਰ ਸਿੰਘ, ਜੱਜਵਿੰਦਰ ਸਿੰਘ, ਜਸ਼ਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਲ ਮੰਡਲ ਵਲੋਂ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਕਰਨਲ ਤਰਸੇਮ ਸਿੰਘ ਵੜੈਚ ਭਾਰਤੀ ਨੇਜ਼ਾਬਾਜ਼ੀ ਟੀਮ ਦੇ ਕੋਚ ਤੇ ਮੈਨੇਜਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।