18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣੇ ਅੱਗੇ ਲਗਾਇਆ ਧਰਨਾ <br/>

ਮੱਖੂ ਥਾਣੇ ਦੇ ਗੇਟ ਅੱਗੇ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਲਗਾਏ ਧਰਨੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਆਗੂ ਸਤਨਾਮ ਸਿੰਘ ਪੰਨੂ | ਤਸਵੀਰ-ਕੁਲਵਿੰਦਰ ਸਿੰਘ ਸੰਧੂ <br/> 19-02-2026
ਮੱਖੂ, 18 ਫਰਵਰੀ (ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ੋਨ ਫ਼ਤਿਹਗੜ੍ਹ ਪੰਜਤੂਰ ਦੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਨੇ ਅੱਜ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਪਰਚੇ ਰੱਦ ਕਰਵਾਉਣ ਲਈ ਥਾਣਾ ਮੱਖੂ ਅੱਗੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਤਨਾਮ ਸਿੰਘ ਪੰਨੂ, ਇੰਦਰਜੀਤ ਸਿੰਘ ਬਾਠ, ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਦੇ ਐਲਾਨ ਮੁਤਾਬਿਕ ਜਿਸ ਦਾ ਖੇਤ ਉਸ ਦੀ ਰੇਤ ਨੀਤੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਮੱਖੂ ਦੇ ਪਿੰਡ ਨਿਜ਼ਾਮ ਦੀਨ ਵਾਲਾ ਵਿਖੇ ਕਿਸਾਨ ਦੀ ਹੜ੍ਹਾਂ ਦੀ ਮਾਰ ਹੇਠ ਆਈ ਜ਼ਮੀਨ ਨੂੰ ਵਾਹੀਯੋਗ ਬਣਾਉਣ ਲਈ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਤੋਂ ਮਨਜ਼ੂਰੀ ਲੈ ਕੇ ਰੇਤ ਚੁੱਕ ਰਹੇ ਸੀ, 15-18 ਦਿਨ ਲਗਾਤਾਰ ਮਾਈਨਿੰਗ ਵਿਭਾਗ ਦੇ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਮੌਕੇ 'ਤੇ ਜ਼ਮੀਨ ਪੱਧਰ ਕਰ ਰਹੇ ਕਿਸਾਨਾਂ ਕੋਲ ਜਾਂਦੇ ਸੀ ਅਤੇ 25 ਦਸੰਬਰ 2025 ਨੂੰ ਮਾਈਨਿੰਗ ਵਿਭਾਗ ਦੇ ਅਧਿਕਾਰੀ ਅਤੇ ਪੁਲਿਸ ਪ੍ਰਸ਼ਾਸਨ ਦੁਪਹਿਰ 12 ਵਜੇ ਪਿੰਡ ਨਿਜ਼ਾਮ ਦੀਨ ਵਾਲਾ ਜਾ ਕੇ ਜ਼ਮੀਨ ਪੱਧਰ ਕਰ ਰਹੇ ਕਿਸਾਨਾਂ ਦੀਆਂ ਜੇ.ਸੀ.ਬੀ ਮਸ਼ੀਨਾਂ ਜ਼ਬਤ ਕਰ ਕੇ ਥਾਣੇ ਲੈ ਆਏ ਪਰਚੇ ਦਰਜ ਕੀਤੇ ਗਏ | ਐੱਫ.ਆਰ.ਆਈ ਕੱਟੀ ਗਈ ਕਿ ਰਾਤ 12 ਵਜੇ ਮਾਈਨਿੰਗ ਕਰ ਰਹੇ ਸੀ | ਇਸ ਕਰਕੇ ਪਰਚੇ ਦਰਜ ਕੀਤੇ, ਜਿਸ ਦੇ ਰੋਸ ਵਜੋਂ ਅੱਜ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਗਵਾਈ ਹੇਠ ਥਾਣਾ ਮੱਖੂ ਧਰਨਾ ਦਿੱਤਾ ਗਿਆ, ਧਰਨੇ ਦੌਰਾਨ ਪੁਲਿਸ ਦੇ ਉੱਚ ਅਧਿਕਾਰੀ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ 4 ਦਿਨਾਂ ਵਿਚ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਮਸਲੇ ਦਾ ਹੱਲ ਕੀਤਾ ਜਾਵੇਗਾ ਅਤੇ ਕਿਸਾਨ ਆਗੂਆਂ ਨੇ ਧਰਨਾਕਾਰੀਆਂ ਦੀ ਸਹਿਮਤੀ ਅਤੇ ਧਰਨਾ ਸਮਾਪਤ ਕੀਤਾ | ਇਸ ਮੌਕੇ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ |

ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਮੀਟਿੰਗ 'ਚ ਕਿਸਾਨਾਂ ਨੇ ਕੀਤੇ ਨਵੇਂ ਐਲਾਨ <br/> ਅਗਲੀ ਖ਼ਬਰ ਕਿਸਾਨਾਂ-ਮਜ਼ਦੂਰਾਂ 'ਤੇ ਤਸ਼ੱਦਦ ਪੰਜਾਬ ਸਰਕਾਰ ਦਾ ਸ਼ਰਮਨਾਕ ਕਾਰਾ-ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।