18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਿਵਲ ਹਸਪਤਾਲ ਜ਼ੀਰਾ ਵਿਚ ਬੱਚਿਆਂ ਦੇ ਮਾਹਿਰ ਡਾਕਟਰ ਨੇ ਅਹੁਦਾ ਸੰਭਾਲਿਆ <br/>

ਸਿਵਲ ਹਸਪਤਾਲ ਜ਼ੀਰਾ ਵਿਚ ਨਵੇਂ ਆਏ ਬੱਚਿਆਂ ਦੇ ਮਾਹਿਰ ਡਾ. ਭਾਗਪ੍ਰੀਤ ਦਾ ਮੂੰਹ ਮਿੱਠਾ ਕਰਾਉਂਦੇ ਹੋਏ ਐਸ.ਐਮ.ਓ. ਨਵੀਨ ਸੇਠੀ ਅਤੇ ਹੋਰ | ਤਸਵੀਰ-ਪ੍ਰਤਾਪ ਸਿੰਘ ਹੀਰਾ <br/> 19-02-2026
ਜ਼ੀਰਾ, 18 ਫਰਵਰੀ (ਪ੍ਰਤਾਪ ਸਿੰਘ ਹੀਰਾ)-ਸਿਵਲ ਹਸਪਤਾਲ ਜ਼ੀਰਾ ਵਿਚ ਬੱਚਿਆਂ ਦੇ ਮਾਹਿਰ ਡਾ. ਭਾਗਪ੍ਰੀਤ ਸਿੰਘ ਐਮ.ਡੀ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ | ਇਸ ਦੌਰਾਨ ਹਸਪਤਾਲ ਦੇ ਐਸ.ਐਮ.ਓ ਡਾ. ਨਵੀਨ ਸੇਠੀ ਡਾ. ਮਨਜੀਤ ਕੌਰ ਵਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਕੁਰਸੀ 'ਤੇ ਬਿਠਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਡਾ. ਐਸ.ਐਮ.ਓ ਨਵੀਨ ਸੇਠੀ ਨੇ ਦੱਸਿਆ ਕਿ ਹੁਣ ਇਲਾਕੇ ਦੇ ਲੋਕਾਂ ਨੂੰ ਬੱਚਿਆਂ ਦੇ ਇਲਾਜ ਲਈ ਸ਼ਹਿਰ ਤੋਂ ਬਾਹਰ ਵੱਡੇ ਹਸਪਤਾਲ ਵੱਲ ਜਾਣ ਦੀ ਲੋੜ ਘੱਟ ਪਵੇਗੀ | ਕਿਉਂਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਿਹਤ ਵਿਭਾਗ ਵਲੋਂ ਬਾਲ ਰੋਗ ਟੀਕਾਕਰਨ ਨਵਜਾਤ ਬੱਚਿਆਂ ਦੀ ਦੇਖਭਾਲ ਪੋਸ਼ਣ ਸਬੰਧੀ ਸਲਾਹ ਅਤੇ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਖ਼ੁਸ਼ੀ ਜਤਾਈ ਕਿ ਹੁਣ ਹਸਪਤਾਲ ਵਿਚ ਮਾਹਿਰ ਬਾਲ ਡਾ. ਉਪਲਬਧ ਹੋਣ ਨਾਲ ਜਿੱਥੇ ਸਮਾਂ ਅਤੇ ਖ਼ਰਚ ਦੀ ਬੱਚਤ ਹੋਵੇਗੀ ਉੱਥੇ ਹੀ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਦਾ ਮਿਆਰ ਵੀ ਹੋਰ ਉੱਚਾ ਹੋਵੇਗਾ ਜਿਸ ਦਾ ਆਮ ਜਨਤਾ ਨੂੰ ਸਿੱਧਾ ਲਾਭ ਮਿਲੇਗਾ | ਇਸ ਮੌਕੇ ਡਾ. ਭਾਗਪ੍ਰੀਤ ਨੇ ਦੱਸਿਆ ਕਿ ਬੱਚਿਆਂ ਦੀਆਂ ਬਿਮਾਰੀਆਂ ਸਬੰਧੀ ਹਸਪਤਾਲ ਵਿਚ ਰੋਜ਼ਾਨਾ ਓ.ਪੀ.ਡੀ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ, ਡਾ. ਜਗਦੀਪ ਸਿੰਘ ਕਰੀਰ ਸਿਵਲ ਹਸਪਤਾਲ ਫ਼ਰੀਦਕੋਟ, ਜਸਵੰਤ ਸਿੰਘ ਰਿਟਾਇਰਡ ਐਸ.ਡੀ.ਓ, ਹਰਪ੍ਰੀਤ ਕੌਰ ਸਾਇੰਸ ਅਧਿਆਪਕ, ਡਾ. ਨਵਰੂਪ ਕੌਰ ਐਮ.ਡੀ ਹਸਪਤਾਲ ਫ਼ਰੀਦਕੋਟ, ਡਾ. ਅਵੈਪ੍ਰੀਤ ਸਿੰਘ ਐਮ.ਡੀ ਰੇਡੀਓਲਿਸਟ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ, ਡਾ. ਰਣਜੀਤ ਸਿੰਘ, ਡਾ. ਕਰਮਵੀਰ ਸਿੰਘ ਕੱਸੋਆਣਾ, ਆਦਿ ਉਚੇਚੇ ਤੌਰ 'ਤੇ ਹਾਜ਼ਰ |

ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਗੁਰੂਹਰਸਹਾਏ ਦੀਆਂ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਦੇ ਚੈੱਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।