18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੁਖਬੀਰ ਸਿੰਘ ਬਾਦਲ ਦੀ 20 ਦੀ ਜ਼ੀਰਾ ਰੈਲੀ ਪ੍ਰਤੀ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ-ਹੀਰੋ <br/>

ਪਿੰਡ ਟਿੰਡਵਾਂ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਪ੍ਰੀਤਰਾਜ ਸਿੰਘ ਹੀਰੋ ਅਤੇ ਹੋਰ | ਅਜੀਤ ਤਸਵੀਰ <br/> 19-02-2026
ਜ਼ੀਰਾ,18 ਫਰਵਰੀ (ਰਜਨੀਸ਼ ਕਥੂਰੀਆ)-'ਪੰਜਾਬ ਬਚਾਓ' ਮੁਹਿੰਮ ਦੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਅਨਾਜ ਮੰਡੀ ਜ਼ੀਰਾ ਵਿਖੇ 20 ਫਰਵਰੀ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੇ ਸਪੁੱਤਰ ਪ੍ਰੀਤਰਾਜ ਸਿੰਘ ਹੀਰੋ ਨੇ ਵੱਖ-ਵੱਖ ਪਿੰਡਾਂ ਦੇ ਪਾਰਟੀ ਵਰਕਰਾਂ ਨਾਲ ਰੈਲੀ ਸਬੰਧੀ ਮੀਟਿੰਗਾਂ ਕਰਨ ਉਪਰੰਤ ਪਿੰਡ ਟਿੰਡਵਾਂ ਵਿਖੇ ਗੱਲਬਾਤ ਕਰਦਿਆਂ ਕੀਤਾ | ਪ੍ਰੀਤਰਾਜ ਸਿੰਘ ਹੀਰੋ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਉਹਨਾਂ ਦੇ ਪਿਤਾ ਹਰਪ੍ਰੀਤ ਸਿੰਘ ਹੀਰੋ ਸਮੇਤ ਸਮੁੱਚੇ ਪਰਿਵਾਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਹਨਾਂ ਕਿਹਾ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵੱਖ-ਵੱਖ ਸਮੇਂ ਕਾਰਜਕਾਲ ਦੌਰਾਨ ਪੰਜਾਬ ਵਿੱਚ ਕੀਤੇ ਗਏ ਵਿਕਾਸ ਦੇ ਕੰਮ ਅਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੇ ਲੋਕਾਂ ਨੂੰ ਜ਼ਮੀਨੀ ਪੱਧਰ ਤੇ ਲਾਭ ਪਹੁੰਚਾਇਆ ਹੈ ਜਿਸ ਨੂੰ ਅੱਜ ਵੀ ਲੋਕ ਯਾਦ ਕਰ ਰਹੇ ਹਨ | ਉਹਨਾਂ ਦਾ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜ਼ੀਰਾ ਆਮਦ ਤੇ ਹੋਣ ਵਾਲਾ ਇਕੱਠ ਇਤਿਹਾਸਕ ਹੋਵੇਗਾ | ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼ਲਿੰਦਰ ਸਿੰਘ ਸਰਪੰਚ, ਬਿਕਰਮ ਸਿੰਘ, ਸਤਨਾਮ ਸਿੰਘ ਸਾਬਕਾ ਮੈਂਬਰ ਪੰਚਾਇਤ, ਗੁਰਬੀਰ ਸਿੰਘ, ਡਾ. ਜਰਨੈਲ ਸਿੰਘ, ਬਾਬਾ ਜਸਵਿੰਦਰ ਸਿੰਘ, ਗੁਰਜੀਤ ਸਿੰਘ ਬਿੱਟਾ, ਸੋਨੂੰ, ਰੇਸ਼ਮ ਸਿੰਘ ਗੁਰਮੀਤ ਸਿੰਘ, ਸੋਹਣ ਸਿੰਘ ਅਤੇ ਬਲਜੀਤ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਦੇ ਤਹਿਤ ਸ਼ਹੀਦ ਸ਼ੁੱਭਕਰਨ ਸਿੰਘ ਸਮੇਤ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ 21 ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।