18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪਰਮਜੀਤ ਸਿੰਘ ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦਾ ਸੂਬਾ ਪ੍ਰਧਾਨ ਨਿਯੁਕਤ

ਅਜੀਤ ਡੈਸਕ 19-02-2026
ਤਲਵੰਡੀ ਭਾਈ, 18 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਵਲੋਂ ਪੰਜਾਬ ਇਕਾਈ ਦਾ ਪੁਨਰ ਗਠਨ ਕਰਦੇ ਹੋਏ ਪਰਮਜੀਤ ਸਿੰਘ (ਜਵਾਹਰ ਸਿੰਘ ਵਾਲਾ) ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੇ ਕੌਮੀ ਪ੍ਰਧਾਨ ਤੇਜਿੰਦਰਪਾਲ ਸਿੰਘ ਚੀਮਾ ਵਲੋਂ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਵਾਸਤੇ ਫ਼ਰੰਟ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਨਿਯੁਕਤੀ ਕੀਤੀ ਗਈ ਹੈ | ਪਰਮਜੀਤ ਸਿੰਘ ਨੇ ਕਿਹਾ ਹੈ ਕਿ ਫ਼ਰੰਟ ਦਾ ਮਨੋਰਥ ਆਮ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂੰ ਕਰਵਾਉਣਾ ਅਤੇ ਇਨਸਾਫ ਦਿਵਾਉਣਾ ਹੈ | ਜਿਸ ਨੂੰ ਪੂਰਾ ਕਰਨ ਲਈ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਜਿੱਥੇ ਧੱਕੇਸ਼ਾਹੀ ਜਾਂ ਬੇਇਨਸਾਫ਼ੀ ਹੋਵੇਗੀ ਉਸ ਦੇ ਵਿਰੁੱਧ ਸੰਘਰਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।