18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ <br/>

ਮੀਟਿੰਗ ਦੌਰਾਨ ਜਾਣਕਾਰੀ ਦੇਣ ਸਮੇਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ | ਤਸਵੀਰ-ਭਾਰਤ ਭੂਸ਼ਨ ਅਗਰਵਾਲ <br/> 19-02-2026
ਮੁੱਦਕੀ, 18 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਘੱਲ ਖ਼ੁਰਦ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਬਲਜੀਤ ਸਿੰਘ ਭੰਗਾਲੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਹੋਈ | ਜਿਸ ਵਿਚ ਗੁਰਇੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ, ਬਲਜਿੰਦਰ ਸਿੰਘ ਬੱਬੀ ਪੰਜਾਬ ਮੀਤ ਪ੍ਰਧਾਨ, ਮਨਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ਵਿਸ਼ੇਸ਼ ਕਰਕ ਭਾਰਤ-ਅਮਰੀਕਾ ਵਪਾਰ ਸਮਝੌਤੇ ਉੱਪਰ ਚਰਚਾ ਕੀਤੀ ਗਈ ਅਤੇ ਇਸ ਸਮਝੌਤੇ ਨਾਲ ਖੇਤੀ ਅਤੇ ਡੇਅਰੀ ਧੰਦੇ ਦੇ ਆਰਥਿਕ ਨੁਕਸਾਨ ਬਾਰੇ ਚਿੰਤਾ ਪ੍ਰਗਟ ਕੀਤੀ ਗਈ | ਮੀਟਿੰਗ ਦੌਰਾਨ ਗੁਰਇੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ, ਬਲਜਿੰਦਰ ਸਿੰਘ ਬੱਬੀ ਪੰਜਾਬ ਮੀਤ ਪ੍ਰਧਾਨ, ਮਨਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਬਲਾਕ ਪ੍ਰਧਾਨ ਬਲਜੀਤ ਸਿੰਘ ਭੰਗਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਖੇਤੀ ਸਬੰਧੀ ਕੀਤਾ ਗਿਆ ਸਮਝੌਤਾ ਕਿਸਾਨ ਮਾਰੂ ਹੈ, ਜਿਸ ਦਾ ਭਾਕਿਯੂ ਕਾਦੀਆਂ ਭਾਰੀ ਵਿਰੋਧ ਕਰਦੀ ਹੈ | ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਖੇਤੀ ਅਤੇ ਡੇਅਰੀ ਧੰਦੇ ਵਿਚ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਪੁੱਜੇਗਾ, ਜਿਸ ਨੂੰ ਕੇਂਦਰ ਸਰਕਾਰ ਵਲੋਂ ਰੱਦ ਕਰ ਦੇਣਾ ਚਾਹੀਦਾ ਹੈ | ਮੀਟਿੰਗ ਦੌਰਾਨ ਪੰਜਾਬ 'ਚ ਆਲੂ ਉਗਾਉਣ ਵਾਲੇ ਕਿਸਾਨਾਂ ਦੀ ਮੰਦਹਾਲੀ 'ਤੇ ਵੀ ਚਰਚਾ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਆਲੂਆਂ ਦੀ ਸਰਕਾਰੀ ਖ਼ਰੀਦ ਆਪ ਕਰੇ ਤਾਂ ਜੋ ਕਿਸਾਨਾਂ ਨੂੰ ਘੱਟ ਰੇਟਾਂ ਕਾਰਨ ਹੋ ਰਹੇ ਨੁਕਸਾਨ ਤੋਂ ਬਚਾਇਆ ਜਾ ਸਕੇ | ਕਿਸਾਨ ਆਗੂਆਂ ਨੇ ਪਿੰਡ ਬਜੀਦਪੁਰ ਸਾਹਿਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਦਰਦਨਾਕ ਘਟਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਆਲੂਆਂ ਦੇ ਘਾਟੇ ਕਾਰਨ ਕਿਸਾਨ ਵਲੋਂ ਆਪਣੇ ਪੂਰੇ ਪਰਿਵਾਰ ਨੂੰ ਮਾਰ ਦੇਣ ਦੀ ਘਟਨਾ ਨੇ ਸੂਬੇ ਨੂੰ ਹਲਾ ਕੇ ਰੱਖ ਦਿੱਤਾ ਹੈ | ਇਸ ਲਈ ਸਰਕਾਰ ਨੂੰ ਆਲੂਆਂ ਦੇ ਡਿਗਦੇ ਭਾਅ ਸਬੰਧੀ ਕਿਸਾਨਾਂ ਦੇ ਹੱਕ 'ਚ ਵੱਡਾ ਫ਼ੈਸਲਾ ਲੈਣ ਦੀ ਲੋੜ ਹੈ, ਜਿਸ ਕਾਰਨ ਕਿਸਾਨ ਆਤਮ ਹੱਤਿਆ ਕਰਨ ਲਈ ਮਜਬੂਰ ਨਾ ਹੋਣ | ਮੀਟਿੰਗ ਵਿਚ ਯੂਨੀਅਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਸਮਝੌਤੇ ਵਿਚ ਖੇਤੀ ਅਤੇ ਡੇਅਰੀ ਸੈਕਟਰ ਨੂੰ ਬਾਹਰ ਰੱਖਿਆ ਜਾਵੇ ਅਤੇ ਆਲੂਆਂ ਦੀ ਖੇਤੀ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨ ਪਰਿਵਾਰਾਂ ਨੂੰ ਤੁਰੰਤ ਆਰਥਿਕ ਮਦਦ ਦੇਵੇ | ਇਸ ਮੌਕੇ ਗੁਰਜੰਟ ਸਿੰਘ ਇਕਾਈ ਪ੍ਰਧਾਨ, ਅਨੂਪ ਸਿੰਘ ਇਕਾਈ ਪ੍ਰਧਾਨ ਤਲਵੰਡੀ, ਦੂਲਾ ਸਿੰਘ ਇਕਾਈ ਪ੍ਰਧਾਨ ਕੋਟਲਾ, ਸੁਰਜੀਤ ਸਿੰਘ ਫ਼ੌਜੀ ਬਲਾਕ ਮੀਤ ਪ੍ਰਧਾਨ, ਮਾਸਟਰ ਛਿੰਦਰ ਸਿੰਘ ਬਲਾ ਪ੍ਰੈੱਸ ਸਕੱਤਰ, ਗੁਰਮੇਲ ਸਿੰਘ ਭਾਣੇ ਵਾਲੇ ਜਨਰਲ ਸਕੱਤਰ ਇਕਾਈ ਮੁੱਦਕੀ, ਸੁਖਮੰਦਰ ਸਿੰਘ ਪ੍ਰੈੱਸ ਸਕੱਤਰ ਇਕਾਈ ਮੁੱਦਕੀ, ਰਣਜੀਤ ਸਿੰਘ ਰਾਣਾ ਮੀਤ ਪ੍ਰਧਾਨ ਮੁੱਦਕੀ, ਬਾਬਾ ਅਜੀਤ ਸਿੰਘ, ਸਤਵੰਤ ਸਿੰਘ ਵਿੱਤ ਸਕੱਤਰ, ਸੁਰਜੀਤ ਸਿੰਘ ਖ਼ਾਲਸਾ, ਗੁਰਮੇਲ ਸਿੰਘ ਸਰਾਂ ਆਦਿ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਕਿਸਾਨ ਆਗੂ ਇਕ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਫੱਤੇਵਾਲਾ ਵਿਖੇ ਕੀਤੀ ਮੀਟਿੰਗ <br/> ਅਗਲੀ ਖ਼ਬਰ ਪਰਮਜੀਤ ਸਿੰਘ ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦਾ ਸੂਬਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।