18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਫੱਤੇਵਾਲਾ ਵਿਖੇ ਕੀਤੀ ਮੀਟਿੰਗ <br/>

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਦੇ ਗ੍ਰਹਿ ਵਿਖੇ ਮੀਟਿੰਗ ਕਰਨ ਸਮੇਂ | ਤਸਵੀਰ-ਬਲਬੀਰ ਸਿੰਘ ਜੋਸਨ <br/> 19-02-2026
ਮੱਲਾਂਵਾਲਾ, 18 ਫਰਵਰੀ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕੋਰ ਕਮੇਟੀ ਮੈਂਬਰਾਂ ਦੀ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਦੇ ਗ੍ਰਹਿ ਵਿਖੇ ਲੰਘੀ ਦੇਰ ਰਾਤ ਮੀਟਿੰਗ ਹੋਈ | ਮੀਟਿੰਗ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ 21 ਫ਼ਰਵਰੀ ਨੂੰ ਫ਼ਿਰੋਜ਼ਪੁਰ ਦੀ ਛਾਉਣੀ ਦਾਣਾ ਮੰਡੀ ਵਿਖੇ ਸ਼ਹੀਦ ਸ਼ੁਭਕਰਨ ਸਿੰਘ ਸਮੇਤ ਦਿੱਲੀ ਅੰਦੋਲਨ-1 ਅਤੇ ਸ਼ੰਭੂ, ਖਨੌਰੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ ਜਾਵੇਗੀ | ਸਾਰੇ ਆਗੂਆਂ ਨੂੰ ਵੱਖ-ਵੱਖ ਕੰਮਾਂ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੀਬੀਆਂ, ਬੱਚਿਆਂ ਸਮੇਤ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ ਹੈ | ਇਸ ਮੌਕੇ ਕਿਸਾਨ ਆਗੂਆਂ ਨੇ ਭਾਰਤ-ਅਮਰੀਕਾ ਦੇ ਕੀਤੇ ਜਾ ਰਹੇ ਲੋਕ ਮਾਰੂ ਸਮਝੌਤੇ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਤੇ ਖੇਤੀ ਸੈਕਟਰ ਅਤੇ ਦੇਸ਼ ਦੀ ਆਤਮਨਿਰਭਰਤਾ ਦੀ ਹੋਂਦ ਲਈ ਵੱਡਾ ਖ਼ਤਰਾ ਦੱਸਿਆ | ਕਿਸਾਨ ਆਗੂਆਂ ਵਲੋਂ ਸਾਰੇ ਹੀ ਜ਼ਿਲੇ੍ਹ ਦੀ ਪ੍ਰੈੱਸ ਨੂੰ ਸ਼ਹੀਦਾਂ ਦੀ ਰੈਲੀ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ | ਇਸ ਮੌਕੇ ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫ਼ੌਜੀ, ਰਣਜੀਤ ਸਿੰਘ ਖੱਚਰ ਵਾਲਾ, ਹਰਫੂਲ ਸਿੰਘ ਦੂਲੇਵਾਲਾ, ਮੰਗਲ ਸਿੰਘ ਸਵਾਈਕੇ, ਗੁਰਦਿਆਲ ਸਿੰਘ ਟਿੱਬੀ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਰਿਜਾਂ ਅਤੇ ਚਾਈਨਾ ਦੇ ਦੀਵਿਆਂ ਨੇ ਘੁਮਿਆਰਾਂ ਦੀ ਸਦੀਆਂ ਪੁਰਾਣੀ ਰੋਜ਼ੀ-ਰੋਟੀ 'ਤੇ ਮਾਰੀ ਚੋਟ <br/> ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।