30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰੂ ਨਾਨਕ ਲਾਅ ਕਾਲਜ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ <br/>

ਗੁਰੂ ਨਾਨਕ ਲਾਅ ਕਾਲਜ ਵਲੋਂ ਲਗਾਏ ਗਏ ਕੈਂਪ ਵਿਚ ਮਾਹਿਰ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੰਦੇ ਹੋਏ ਤੇ ਹਾਜ਼ਰ ਕਾਲਜ ਪ੍ਰਬੰਧਕ | ਅਜੀਤ ਤਸਵੀਰ <br/> 20-02-2026
ਫ਼ਿਰੋਜ਼ਪੁਰ, 19 ਫ਼ਰਵਰੀ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਲਾਅ ਕਾਲਜ ਸਾਈਾਆਵਾਲਾ ਵਲੋਂ ਪਿੰਡ ਤੁੱਥ ਵਿਚ ਇਕ ਕਾਨੂੰਨੀ ਜਾਗਰੂਕਤਾ ਕੈਂਪ ਕਰਵਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦੇਣਾ ਸੀ | ਇਸ ਕੈਂਪ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਅਸੀਸਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਵਾਨਾ ਕਰਕੇ ਕੀਤੀ ਗਈ | ਇਸ ਮੌਕੇ ਚੇਅਰਮੈਨ ਅਸੀਸਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਸਮਾਜ ਨਾਲ ਜੁੜ ਕੇ ਲੋਕਾਂ ਨੂੰ ਕਾਨੂੰਨੀ ਜਾਣਕਾਰੀ ਦੇਣੀ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲੋਕਾਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਕਰਦੇ ਹਨ ਅਤੇ ਸਮਾਜ ਵਿਚ ਨਿਆਂ ਦੀ ਭਾਵਨਾ ਨੂੰ ਮਜ਼ਬੂਤ ਬਣਾਉਂਦੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਅਜਵਾਰ ਖ਼ਾਨ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਮਾਜ ਵਿਚ ਕਾਨੂੰਨੀ ਸੂਝ ਬੂਝ ਵਧਾਉਣ ਲਈ ਬਹੁਤ ਜ਼ਰੂਰੀ ਹਨ | ਕੈਂਪ ਵਿਚ ਐਡਵੋਕੇਟ ਅਮਿਤੋਜ਼ਦੀਪ ਸਿੰਘ ਅਤੇ ਪੈਰਾ ਲੀਗਲ ਵਲੰਟੀਅਰ ਜਸਵਿੰਦਰ ਸਿੰਘ ਨੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ ਅਤੇ ਪਿੰਡ ਵਾਸੀਆਂ ਨੂੰ ਵੱਖ-ਵੱਖ ਕਾਨੂੰਨਾਂ ਬਾਰੇ ਜਾਣੂ ਕਰਵਾਇਆ | ਇਸ ਪ੍ਰੋਗਰਾਮ ਦਾ ਸੰਚਾਲਨ ਕਾਲਜ ਦੀ ਸਹਾਇਕ ਪ੍ਰੋਫੈਸਰ ਰਾਧਿਕਾ ਵਲੋਂ ਕੀਤੀ ਗਈ | ਇਸ ਮੌਕੇ ਸਹਾਇਕ ਪ੍ਰੋਫੈਸਰ ਚੀਨਾ ਅਤੇ ਰਮਨਦੀਪ ਸਿੰਘ ਵੀ ਮੌਜੂਦ ਰਹੇ | ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ ਵਲੋਂ ਆਪੋ ਆਪਣੇ ਵਿਸ਼ਿਆਂ ਜਿਵੇਂ ਚਾਈਲਡ ਪ੍ਰੋਟੈਕਸ਼ਨ, ਆਨਲਾਈਨ ਐੱਫ.ਆਈ.ਆਰ., ਸੀਨੀਅਰ ਸਿਟੀਜ਼ਨਾਂ ਲਈ ਕਾਨੂੰਨ, ਮਹਿਲਾਵਾਂ ਦੇ ਹੱਕਾਂ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਵੀ ਕੈਂਪ ਵਿਚ ਭਾਗ ਲਿਆ | ਇਸ ਮੌਕੇ ਗਗਨਦੀਪ ਸਿੰਘ, ਅਨੋਸ਼ ਪਾਲ, ਅਸ਼ਮੀਤ ਸਿੰਘ, ਅਮਰਦੀਪ ਸਿੰਘ, ਵੀਰਪਾਲ ਕੌਰ, ਰਮਨਪ੍ਰੀਤ ਕੌਰ, ਮੀਨੂੰ ਰਾਣੀ ਅਤੇ ਸਿਮਰਨ ਰਾਣੀ ਆਦਿ ਹਾਜ਼ਰ ਸਨ | ਕੈਂਪ ਦੇ ਅੰਤ ਵਿਚ ਪਿੰਡ ਵਾਸੀਆਂ ਨੇ ਇਸ ਪਹਿਲ ਦੀ ਭਰਪੂਰ ਸਰਾਹਨਾਂ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਪਿੰਡਾਂ ਵਿਚ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਬਹੁਤ ਲਾਭਦਾਇਕ ਹਨ |

ਪਿਛਲੀ ਖ਼ਬਰ 'ਪੰਜਾਬੀ ਸੰਵਾਦ' ਵਲੋਂ 21 ਨੂੰ ਬਾਗ਼ ਵਾਲੀ ਬਸਤੀ 'ਚ ਲਗਾਇਆ ਜਾਵੇਗਾ ਮੁਫ਼ਤ ਸਿਹਤ ਜਾਂਚ ਕੈਂਪ <br/> ਅਗਲੀ ਖ਼ਬਰ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਦੇ 23 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਵਿਚ ਕੀਤੀ ਸਫਲਤਾ ਹਾਸਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।