ਫ਼ਿਰੋਜ਼ਪੁਰ, 19 ਫਰਵਰੀ (ਗੁਰਿੰਦਰ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਸਲੱਮ ਏਰੀਆ ਵਿਚ ਸਮਾਜ ਸੇਵੀ ਕਾਰਜਾਂ ਵਿਚ ਲੱਗੀ ਨਾਮਵਰ ਐੱਨ.ਜੀ.ਓ 'ਪੰਜਾਬੀ ਸੰਵਾਦ' (ਰਜਿ) ਵਲੋਂ ਸੀ.ਐੱਮ.ਐੱਸ ਫਾਊਾਡੇਸ਼ਨ ਦੇ ਸਹਿਯੋਗ ਨਾਲ 21 ਫ਼ਰਵਰੀ ਦਿਨ ਸ਼ਨੀਵਾਰ ਨੂੰ ਬਾਗ ਵਾਲੀ ਬਸਤੀ, ਫ਼ਿਰੋਜ਼ਪੁਰ ਸ਼ਹਿਰ ਵਿਚ ਇਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | Tਤੁਹਾਡੀ ਸਿਹਤ, ਸਾਡੀ ਜ਼ਿੰਮੇਵਾਰੀU ਬੈਨਰ ਹੇਠ ਆਯੋਜਿਤ ਕੀਤੇ ਜਾ ਰਹੇ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੀ ਫਾਉਂਡਰ ਅਤੇ ਪ੍ਰਧਾਨ ਜਯੋਤੀ ਬਾਵਾ ਨੇ ਦੱਸਿਆ ਕਿ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ | ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿਵਲ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਇਲਾਕਾ ਵਾਸੀਆਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਜਾਵੇਗੀ | ਨਾਲ ਹੀ ਸੰਸਥਾ ਵਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਰਾਹਤ ਮਿਲ ਸਕੇ | ਜਯੋਤੀ ਬਾਵਾ ਨੇ ਦੱਸਿਆ ਕਿ ਕੈਂਪ ਵਿਚ ਖ਼ਾਸ ਤੌਰ 'ਤੇ ਮਹਿਲਾਵਾਂ ਦੇ ਗੁਪਤ ਰੋਗਾਂ ਦੀ ਜਾਂਚ ਅਤੇ ਉਨ੍ਹਾਂ ਲਈ ਜ਼ਰੂਰੀ ਦਵਾਈਆਂ ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਕੈਂਪ ਸਮਾਜ ਵਿਚ ਸਿਹਤ ਸੰਬੰਧੀ ਚੇਤਨਾ ਵਧਾਉਣ ਵਿਚ ਮਦਦਗਾਰ ਸਾਬਤ ਹੁੰਦੇ ਹਨ | ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਸਿਹਤ ਦੀ ਜਾਂਚ ਜ਼ਰੂਰ ਕਰਵਾਉਣ | ਸੰਸਥਾ ਦੇ ਪੀ.ਆਰ.ਓ ਹਰਪਿੰਦਰ ਕੌਰ ਨੇ ਕੈਂਪ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ |