30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬੀਜ ਸੋਧ ਬਿੱਲ ਤੇ ਬਿਜਲੀ ਸੋਧ ਬਿੱਲ 2026 ਖ਼ਿਲਾਫ਼ ਬੀ. ਕੇ. ਯੂ. ਦੀ ਮੀਟਿੰਗ <br/>

ਅਜੀਤ ਡੈਸਕ 20-02-2026
ਫ਼ਿਰੋਜ਼ਪੁਰ, 19 ਫਰਵਰੀ (ਸੁਖਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ.) ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਇਸ ਮੌਕੇ ਪ੍ਰਕਾਸ਼ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਤੇ ਮੇਜਰ ਸਿੰਘ ਪੰਜਾਬ ਮੀਤ ਪ੍ਰਧਾਨ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਮੀਟਿੰਗ ਦੌਰਾਨ ਭਾਰਤ ਸਰਕਾਰ ਵਲੋਂ ਲਿਆਂਦੇ ਜਾ ਰਹੇ ਬੀਜ ਸੋਧ ਬਿੱਲ ਤੇ ਬਿਜਲੀ ਸੋਧ ਬਿੱਲ 2026 ਦਾ ਸਮੂਹ ਜਥੇਬੰਦੀ ਵਲੋਂ ਪੁਰਜ਼ੋਰ ਵਿਰੋਧ ਕੀਤਾ | ਆਗੂਆਂ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਹਿਤਾਂ ਦੇ ਵਿਰੁੱਧ ਹਨ ਤੇ ਇਨ੍ਹਾਂ ਨਾਲ ਖੇਤੀਬਾੜੀ ਪ੍ਰਣਾਲੀ 'ਤੇ ਨਕਾਰਾਤਮਿਕ ਅਸਰ ਪੈ ਸਕਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨ ਵਿਰੋਧੀ ਨੀਤੀਆਂ ਵਾਪਸ ਨਾ ਲਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੀਟਿੰਗ 'ਚ ਕੁਝ ਦੁਕਾਨਦਾਰਾਂ ਵਲੋਂ ਨਕਲੀ ਦੁੱਧ ਤਿਆਰ ਕਰਕੇ ਵੇਚਣ ਦੇ ਮਾਮਲੇ 'ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ | ਜਥੇਬੰਦੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸੰਬੰਧਿਤ ਵਿਭਾਗ ਨੂੰ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ | ਆਗੂਆਂ ਨੇ ਐਸ. ਡੀ. ਐਸ. ਦਫ਼ਤਰ 'ਚ ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਕਿਸੇ ਜ਼ਿੰਮੇਵਾਰ ਅਫ਼ਸਰ ਦੀ ਨਿਯੁਕਤੀ ਨਾ ਹੋਣ 'ਤੇ ਵੀ ਰੋਸ ਜਤਾਇਆ | ਉਨ੍ਹਾਂ ਕਿਹਾ ਕਿ ਅਧਿਕਾਰੀ ਨਾ ਹੋਣ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਖ਼ੱਜਲ਼-ਖ਼ੁਆਰ ਹੋਣਾ ਪੈ ਰਿਹਾ ਹੈ | ਸਰਕਾਰ ਨੂੰ ਅਪੀਲ ਕੀਤੀ ਗਈ ਕਿ ਜ਼ਿਲ੍ਹਾ ਪੱਧਰ 'ਤੇ ਤੁਰੰਤ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਵੇ | ਮੀਟਿੰਗ 'ਚ ਜਸਵੰਤ ਸਿੰਘ, ਕਿ੍ਸ਼ਨ ਲਾਲ ਮੈਂਬਰ, ਰਣਜੀਤ ਸਿੰਘ ਮੈਂਬਰ, ਸੁਖਬੀਰ ਸਿੰਘ ਇਕਾਈ ਬਲਾਕ ਪ੍ਰਧਾਨ, ਕੁਲਵੀਰ ਸਿੰਘ ਬਲਾਕ ਪ੍ਰਧਾਨ, ਰੇਸ਼ਮ ਸਿੰਘ ਇਕਾਈ ਪ੍ਰਧਾਨ, ਸਲਵਿੰਦਰ ਸਿੰਘ ਬਲਾਕ ਸਕੱਤਰ, ਵਿਸ਼ਾਲ ਸਿੰਘ ਮੈਂਬਰ, ਜ਼ਿਲ੍ਹਾ ਕਮੇਟੀ ਮੈਂਬਰ ਜਗਜੀਤ ਸਿੰਘ ਅਤੇ ਗੁਰਮੀਤ ਸਿੰਘ ਮੈਂਬਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ | ਅੰਤ 'ਚ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਨੇ ਕਿਹਾ ਕਿ ਬੀ. ਕੇ. ਯੂ. ਹਮੇਸ਼ਾ ਕਿਸਾਨਾਂ ਤੇ ਆਮ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੇਗੀ ਅਤੇ ਜ਼ਰੂਰਤ ਪੈਣ 'ਤੇ ਵੱਡਾ ਸੰਘਰਸ਼ ਵੀ ਕੀਤਾ ਜਾਵੇਗਾ |

ਪਿਛਲੀ ਖ਼ਬਰ ਜੇ.ਈ.ਈ. ਮੇਨ ਪ੍ਰੀਖਿਆ 'ਚ ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ ਦੇ 23 ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਾਹਿਤ ਸਭਾ ਜ਼ੀਰਾ ਦੇ ਸਾਲਾਨਾ ਸਮਾਗਮ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।