18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੰਜਾਬ ਮੰਡੀ ਬੋਰਡ ਵਲੋਂ ਸਬਜ਼ੀ ਮੰਡੀ 'ਚ ਨਾਜਾਇਜ਼ ਕਬਜ਼ਿਆਂ 'ਤੇ ਵੱਡਾ ਐਕਸ਼ਨ

ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਸਕੱਤਰ ਬਿਕਰਮਜੀਤ ਸਿੰਘ | <br/> ਸਬਜ਼ੀ ਮੰਡੀ 'ਚ ਗੈਰ ਕਾਨੂੰਨੀ ਢੰਗ ਨਾਲ ਕੀਤੇ ਕਬਜ਼ਿਆਂ ਦੇ ਸ਼ੈੱਡ ਵੱਖ-ਵੱਖ ਥਾਵਾਂ ਤੋਂ ਢਾਹੁੰਦੇ ਹੋਏ ਮੰਡੀ ਬੋਰਡ ਦੇ ਅਧਿਕਾਰੀ | ਤਸਵੀਰਾਂ : ਸੁਖਵਿੰਦਰ ਸਿੰਘ <br/> 24-02-2026
ਫ਼ਿਰੋਜ਼ਪੁਰ, 23 ਫਰਵਰੀ (ਸੁਖਵਿੰਦਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਆਦੇਸ਼ਾਂ ਤਹਿਤ ਸ਼ਹਿਰ ਦੀ ਸਥਾਨਕ ਸਬਜ਼ੀ ਮੰਡੀ 'ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ 22 ਫਰਵਰੀ ਨੂੰ ਦਿੱਤੇ ਨੋਟਿਸ ਤਹਿਤ ਸਖ਼ਤ ਕਾਰਵਾਈ ਕੀਤੀ ਗਈ | ਮਾਰਕੀਟ ਕਮੇਟੀ ਵਲੋਂ ਇਸ ਪਲੇਟਫ਼ਾਰਮ 'ਤੇ ਐਕਸ਼ਨ ਲੈਂਦੇ ਹੋਏ ਅਤੇ ਹੋਰ ਹਿੱਸਿਆਂ 'ਚ ਕੀਤੇ ਗ਼ੈਰ-ਕਾਨੰੂਨੀ ਕਬਜ਼ਿਆਂ ਨੂੰ ਢਾਹਿਆ ਗਿਆ | ਨੋਟਿਸ ਦੇਣ ਦੇ ਬਾਵਜੂਦ ਵੀ ਦੁਕਾਨਦਾਰਾਂ ਵਲੋਂ ਇਸ ਨੋਟਿਸ ਨੂੰ ਟਿੱਚ ਜਾਣਦੇ ਹੋਏ ਆਪਣੇ ਕਬਜ਼ੇ ਨਹੀਂ ਛੱਡੇ ਗਏ ਸਨ, ਜਿਸ 'ਤੇ ਸਖ਼ਤੀ ਦੇ ਨਾਲ ਐਕਸ਼ਨ ਲਿਆ ਗਿਆ | ਇਸ ਸੰਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਕਿਸਾਨਾਂ ਦੀ ਸੁਵਿਧਾ ਲਈ ਬਣਾਏ ਗਏ ਪਲੇਟਫ਼ਾਰਮ 'ਤੇ ਕੁੱਝ ਵਿਅਕਤੀਆਂ ਨੇ ਨਾਜਾਇਜ਼ ਤੌਰ 'ਤੇ ਕਬਜ਼ਾ ਕਰਕੇ ਸ਼ੈੱਡ ਤੇ ਹੋਰ ਢਾਂਚੇ ਤਿਆਰ ਕੀਤੇ ਸਨ | ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਇਨ੍ਹਾਂ ਕਬਜ਼ਿਆਂ ਨੂੰ ਹਟਾਉਣ ਲਈ ਪਹਿਲਾਂ ਹੀ ਕਈ ਵਾਰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਤੇ ਲਾਊਡਸਪੀਕਰ ਰਾਹੀਂ ਵੀ ਸੂਚਨਾ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਕਾਰਵਾਈ ਲਈ ਪੁਲਿਸ ਪ੍ਰਸ਼ਾਸਨ ਦੀ ਮਦਦ ਮੰਗੀ ਗਈ ਹੈ | ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਵੀ ਪੁਲਿਸ ਬਲ ਮੁਹੱਈਆ ਕਰਵਾਉਣ ਲਈ ਪੱਤਰ ਭੇਜਿਆ ਗਿਆ ਹੈ | ਜੇਕਰ ਸੰਬੰਧਿਤ ਧਿਰਾਂ ਵਲੋਂ ਆਪਣੇ ਆਪ ਕਬਜ਼ੇ ਨਾ ਹਟਾਏ ਗਏ ਤਾਂ ਪ੍ਰਸ਼ਾਸਨ ਦੀ ਮਦਦ ਨਾਲ ਸਖ਼ਤ ਕਦਮ ਚੁੱਕੇ ਜਾਣਗੇ ਤੇ ਖਰਚਾ ਵੀ ਉਨ੍ਹਾਂ ਤੋਂ ਹੀ ਵਸੂਲਿਆ ਜਾਵੇਗਾ | ਸਕੱਤਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੰਡੀ ਦੇ ਪਰਲੇ ਪਾਸੇ ਅੰਦਰ ਚਾਹ ਦੇ ਖੋਖੇ ਸਮੇਤ ਹੋਰ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਵੀ ਜਲਦ ਹਟਾਇਆ ਜਾਵੇਗਾ, ਤਾਂ ਜੋ ਮੰਡੀ ਦੀ ਕਾਰਗੁਜ਼ਾਰੀ ਸੁਚਾਰੂ ਬਣੀ ਰਹੇ ਤੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ | ਮੰਡੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਕਾਰਵਾਈ ਨਿਯਮਾਂ ਦੇ ਅਧੀਨ ਕੀਤੀ ਜਾ ਰਹੀ ਹੈ ਤੇ ਭਵਿੱਖ ਵਿਚ ਵੀ ਗ਼ੈਰਕਾਨੰੂਨੀ ਕਬਜ਼ਿਆਂ ਬਰਦਾਸ਼ਤ ਨਹੀਂ ਕੀਤੇ ਜਾਣਗੇ |
ਪਿਛਲੀ ਖ਼ਬਰ ਕੋਟ ਕਰੋੜ ਕਲਾਂ ਟੋਲ ਪਲਾਜ਼ਾ ਦੇ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਔਰਤਾਂ ਦਾ ਮੈਡੀਕਲ ਕੈਂਪ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।