17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੈਰੋਇਨ ਸਮੇਤ ਗਿ੍ਫਤਾਰ

ਅਜੀਤ ਡੈਸਕ 06-03-2026

ਜ਼ੀਰਾ, 5 ਮਾਰਚ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 9 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਥਾਣਾ ਸਦਰ ਜ਼ੀਰਾ ਦੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ.ਗਗਨਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਸਬੰਧੀ ਰਵਾਨਾ ਇਲਾਕਾ ਥਾਣਾ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਵਰਨਾਲਾ ਤੋਂ ਕੱਸੋਆਣਾ ਜਾ ਰਹੀ ਸੀ ਤਾਂ ਇਕ ਮੋਨਾ ਆਦਮੀ ਦਿਖਾਈ ਦਿੱਤਾ | ਜਿਸ ਨੂੰ ਸ਼ੱਕ ਦੀ ਬਿਨਾਅ ਪਰ ਕਾਬੂ ਕੀਤਾ ਗਿਆ | ਪੁਲਿਸ ਪਾਰਟੀ ਵਲੋਂ ਤਲਾਸ਼ੀ ਲੈਣ 'ਤੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਦੋਸ਼ੀ ਨੇ ਆਪਣਾ ਨਾਮ ਅਰਜਨ ਸਿੰਘ ਉਰਫ਼ ਰਾਜਾ ਪੁੱਤਰ ਬਖਤੌਰ ਸਿੰਘ ਵਾਸੀ ਪਿੰਡ ਕੱਸੋਆਣਾ ਥਾਣਾ ਸਦਰ ਜ਼ੀਰਾ ਦੱਸਿਆ | ਜਿਸ ਨੂੰ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸਦਰ ਜ਼ੀਰਾ ਵਿਖੇ ਐਨ. ਡੀ.ਪੀ.ਐਸ.ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਜਾਰੀ ਹੈ |

ਪਿਛਲੀ ਖ਼ਬਰ ਫ਼ਿਰੋਜ਼ਪੁਰ ਦੇ ਵੱਖ-ਵੱਖ ਹਿੱਸਿਆਂ 'ਚ ਮਨਾਈ ਹੋਲੀ, ਬਾਜ਼ਾਰਾਂ ਵਿਚ ਦਿਖੀ ਖ਼ਾਸ ਰੌਣਕ ਅਗਲੀ ਖ਼ਬਰ ਪੰਜਾਬ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਵਾਂਗੇ-ਸੁਖਬੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।