17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹਲਕਾ ਵਿਧਾਇਕ ਦਿਹਾਤੀ ਨੇ ਪਿੰਡ ਟਿੱਬੀ ਕਲਾਂ ਵਿਖੇ ਤਿੰਨ ਕਰੋੜ ਦੇ ਕਰੀਬ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਅਜੀਤ ਡੈਸਕ 06-03-2026
ਮਮਦੋਟ, 5 ਮਾਰਚ(ਸੁਖਦੇਵ ਸਿੰਘ ਸੰਗਮ/ਰਾਜਿੰਦਰ ਹਾਂਡਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੇਡੂ ਖੇਤਰਾਂ ਦੇ ਵਿਕਾਸ ਦੀ ਲੜੀ ਤਹਿਤ ਅੱਜ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਨੇ ਮਮਦੋਟ ਬਲਾਕ ਦੇ ਪਿੰਡ ਟਿੱਬੀ ਕਲਾਂ ਵਿਖੇ ਪੰਜਾਬ ਸਰਕਾਰ ਦੀ ਤਰਫ਼ੋਂ ਕਰੀਬ ਤਿੰਨ ਕਰੋੜ ਦੀ ਲਾਗਤ ਨਾਲ ਪੂਰੇ ਹੋਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ | ਇਸ ਮੌਕੇ ਪਿੰਡ ਦੇ ਨੌਜਵਾਨ ਸਰਪੰਚ ਜਗਜੀਤ ਸਿੰਘ ਦੀ ਅਗਵਾਈ ਵਿਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਹੀਆ ਨੇ ਕਿਹਾ ਕਿ ਅਸੀਂ ਸਿਆਸਤ ਵਿਚ ਸਿਰਫ਼ ਰਾਜਨੀਤੀ ਕਰਨ ਲਈ ਨਹੀਂ ਬਲਕਿ ਕੰਮ ਕਰਨ ਲਈ ਆਏ ਹਾਂ | ਉਨ੍ਹਾਂ ਕਿਹਾ ਕਿ ਹੁਣ ਤੱਕ ਦੀਆਂ ਸਿਆਸੀ ਪਾਰਟੀਆਂ ਦੀਆਂ ਬਣੀਆਂ ਸਰਕਾਰਾਂ ਨੇ ਸਿਰਫ਼ ਵੋਟਾਂ ਲੈਣ ਤੱਕ ਹੀ ਲੋਕਾਂ ਦੀ ਵਰਤੋਂ ਕੀਤੀ ਹੈ | ਇਸ ਮੌਕੇ ਸਰਪੰਚ ਜਗਜੀਤ ਸਿੰਘ ਵਲੋਂ ਸਰਕਾਰੀ ਆਈ.ਟੀ.ਆਈ ਤੋਂ ਐਸੀ ਭਾਈਚਾਰੇ ਦੀ ਕਾਲੋਨੀ ਤੱਕ ਰਸਤੇ ਨੂੰ ਪੱਕਾ ਕਰਨ, ਪਿੰਡ 'ਚ ਸੀ.ਸੀ.ਟੀ.ਵੀ ਕੈਮਰੇ ਲਾਉਣ ਆਦਿ ਦੀਆਂ ਮੰਗਾ ਰੱਖੀਆਂ ਗਈਆਂ ਜਿਨ੍ਹਾਂ 'ਤੇ ਵਿਧਾਇਕ ਵਲੋਂ ਥੋੜੇ੍ਹ ਸਮੇਂ 'ਚ ਗਰਾਂਟ ਜਾਰੀ ਕਰਕੇ ਇਹ ਕੰਮ ਕਰਾਉਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ, ਮੇਜਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਜਗਜੀਤ ਸਿੰਘ, ਸੁਖਵਿੰਦਰ ਸਿੰਘ ਟਿੱਬੀ, ਐੱਸ.ਡੀ.ਓ ਰੌਸ਼ਨ ਸਿੰਘ ਪੰਚਾਇਤ ਸਕੱਤਰ, ਅਜਮੇਰ ਸਿੰਘ ਅਤੇ ਨਸੀਬ ਸਿੰਘ ਨੀਤਾ, ਅਮਨਦੀਪ ਕੌਰ, ਸੁਖਦੇਵ ਸਿੰਘ, ਮੇਜਰ ਸਿੰਘ, ਪਰਮਜੀਤ ਸਿੰਘ, ਪੂਰਨ ਸਿੰਘ ਸਾਰੇ ਮੈਂਬਰ ਰਾਣਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਮਾਜ ਸੇਵੀ ਗੁਰਪਾਲ ਸਿੰਘ ਨੇ ਸਰਕਾਰੀ ਸਕੂਲ ਮੱਲੋ ਕੇ ਦੇ ਬੱਚਿਆਂ ਨੂੰ ਕਾਪੀਆਂ, ਕਲਿੱਪ ਬੋਰਡ ਤੇ ਹੋਰ ਸਾਮਾਨ ਵੰਡਿਆ ਅਗਲੀ ਖ਼ਬਰ ਤਲਵੰਡੀ ਭਾਈ 'ਚ ਦੋ ਦਿਨਾਂ ਕੈਂਪ ਦੌਰਾਨ 900 ਤੋਂ ਵੱਧ ਵਿਅਕਤੀਆਂ ਦੇ ਬਣਾਏ ਸਿਹਤ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।