08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਫ਼ਿਰੋਜ਼ਪੁਰ 'ਚ ਪਹਿਲੀ ਵਾਰ ਹੋਈ ਵੀਲ੍ਹ ਚੇਅਰ ਕਿ੍ਕਟ ਚੈਂਪੀਅਨਸ਼ਿਪ <br/>

ਅਜੀਤ ਡੈਸਕ 09-03-2026
ਫ਼ਿਰੋਜ਼ਪੁਰ, 8 ਮਾਰਚ(ਗੁਰਿੰਦਰ ਸਿੰਘ)-ਫਿਰੋਜ਼ਪੁਰ ਵਿਚ ਪਹਿਲੀ ਵਾਰ ਵਹੀਲ ਚੇਅਰ ਕਿ੍ਕਟ ਟੂਰਨਾਮੈਂਟ ਦਾ ਸਫਲ ਆਯੋਜਨ ਕੀਤਾ ਗਿਆ | ਜਿਸ ਨੇ ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਵਿਚ ਖ਼ਾਸਾ ਉਤਸ਼ਾਹ ਪੈਦਾ ਕੀਤਾ | ਇਸ ਵਿਸ਼ੇਸ਼ ਟੂਰਨਾਮੈਂਟ ਵਿਚ ਚੰਡੀਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਮੁਕਾਬਲੇ ਵਿਚ ਜਗ੍ਹਾ ਬਣਾਈ | ਫਾਈਨਲ ਮੈਚ ਵਿਚ ਮੱਧ ਪ੍ਰਦੇਸ਼ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਲ ਕਰ ਲਈ ਅਤੇ ਟਰਾਫ਼ੀ ਆਪਣੇ ਨਾਮ ਕੀਤੀ | ਸਮਾਪਨ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ.ਅਭਿਸ਼ੇਕ ਅਰੋੜਾ ਹਾਜ਼ਰ ਰਹੇ | ਉਨ੍ਹਾਂ ਨੇ ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ | ਇਸ ਮੌਕੇ ਡਾ. ਅਭਿਸ਼ੇਕ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਆਯੋਜਨ ਸਮਾਜ ਨੂੰ ਸਕਾਰਾਤਮਿਕ ਦਿਸ਼ਾ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਅਮਨਦੀਪ ਹਸਪਤਾਲ ਹਮੇਸ਼ਾ ਅਜਿਹੀਆਂ ਸਮਾਜਿਕ ਅਤੇ ਸਾਂਝੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦਾ ਹੈ, ਜੋ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ | ਉਨ੍ਹਾਂ ਵਹੀਲ ਚੇਅਰ 'ਤੇ ਖੇਡ ਰਹੇ ਖਿਡਾਰੀਆਂ ਦੇ ਜਜ਼ਬੇ ਦੀ ਭਰਪੂਰ ਸਰਾਹਨਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਰੀਰਕ ਚੁਨੌਤੀਆਂ ਕਿਸੇ ਵੀ ਵਿਅਕਤੀ ਦੀ ਪ੍ਰਤਿਭਾ ਅਤੇ ਹੌਸਲੇ ਨੂੰ ਰੋਕ ਨਹੀਂ ਸਕਦੀਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਦਾ ਸਾਹਸ, ਆਤਮਵਿਸ਼ਵਾਸ ਅਤੇ ਸਕਾਰਾਤਮਿਕ ਸੋਚ ਸਮਾਜ ਲਈ ਪੇ੍ਰਰਨਾ ਹੈ ਅਤੇ ਨੌਜਵਾਨਾਂ ਨੂੰ ਇਹ ਸੰਦੇਸ਼ ਦਿੰਦੀ ਹੈ ਕਿ ਮੁਸ਼ਕਲ ਹਾਲਾਤਾਂ ਵਿੱਚ ਵੀ ਹਿੰਮਤ ਨਹੀਂ ਹਾਰਨੀ ਚਾਹੀਦੀ | ਡਾ. ਅਰੋੜਾ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਆਯੋਜਨ ਵਿਸ਼ੇਸ਼ ਯੋਗਤਾ ਵਾਲੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ ਅਤੇ ਸਮਾਜ ਵਿਚ ਸਮਾਨਤਾ, ਸਮਾਵੇਸ਼ਤਾ ਅਤੇ ਸਕਾਰਾਤਮਿਕ ਸੋਚ ਨੂੰ ਵਧਾਵਾ ਦਿੰਦੇ ਹਨ | ਅਜਿਹੇ ਆਯੋਜਨ ਸਮਾਜ ਵਿੱਚ ਨਵੀਂ ਉਰਜਾ ਅਤੇ ਪ੍ਰੇਰਣਾ ਦਾ ਸੰਚਾਰ ਕਰਦੇ ਹਨ |

ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਰਸਨੀਤ ਕੌਰ ਕੰਬੋਜ ਨੇ ਯੂ.ਪੀ.ਐੱਸ.ਸੀ ਵਿਚੋਂ 51ਵਾਂ ਰੈਂਕ ਹਾਸਿਲ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।