08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸੂਬਾ ਸਰਕਾਰ ਵਲੋਂ ੰਪੇਸ਼ ਆਖ਼ਰੀ ਬਜਟ ਕਿਸਾਨਾਂ ਲਈ ਨਿਰਾਸ਼ਾਜਨਕ-ਕ੍ਰਾਂਤੀਕਾਰੀ ਕਿਸਾਨ ਯੂਨੀਅਨ <br/>

ਅਜੀਤ ਡੈਸਕ 09-03-2026
ਫ਼ਿਰੋਜ਼ਪੁਰ, 8 ਮਾਰਚ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲ਼ੋਂ ਪੇਸ਼ ਕੀਤੇ ਆਪਣੇ ਆਖ਼ਰੀ ਬਜਟ ਉੱਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਵਲ਼ੋਂ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸਰਕਾਰ ਦੀ ਆਲੋਚਨਾ ਕੀਤੀ ਹੈ | ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਨੇ ਕਿਸਾਨਾਂ ਲਈ ਬਜਟ ਨੂੰ ਨਿਰਾਸ਼ਾਜਨਕ ਦੱਸਦੇ ਹੋਏ ਕਿਹਾ ਕਿ ਖੇਤੀ ਅਤੇ ਸਹਾਇਕ ਧੰਦਿਆਂ ਲਈ ਰੱਖੇ ਗਏ 15 ਹਜ਼ਾਰ ਕਰੋੜ ਰੁਪਏ ਬਹੁਤ ਘੱਟ ਰਕਮ ਹੈ | ਉਨ੍ਹਾਂ ਕਿਹਾ ਕਿ ਜੇਕਰ ਇਹ ਰਕਮ ਵੀ ਸੱਚਮੁੱਚ ਲੋੜਵੰਦ ਕਿਸਾਨਾਂ ਤੱਕ ਪਹੁੰਚੇ ਤਾਂ ਹੀ ਇਸ ਦਾ ਕੋਈ ਲਾਭ ਹੋ ਸਕਦਾ ਹੈ | ਮਹਿਮਾ ਨੇ ਦੋਸ਼ ਲਗਾਇਆ ਕਿ ਕਪਾਹ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਕੋਈ ਲਾਭ ਨਹੀਂ ਮਿਲਿਆ | ਇਸ ਦੇ ਉਲਟ ਖੇਤੀ ਸੰਦਾਂ 'ਤੇ ਮਿਲਣ ਵਾਲੀਆਂ ਸਬਸਿਡੀਆਂ ਵੀ ਅਕਸਰ ਵੱਡੀਆਂ ਫ਼ਰਮਾਂ ਅਤੇ ਸਰਕਾਰੀ ਅਧਿਕਾਰੀਆਂ ਵਲ਼ੋਂ ਹੀ ਹੜੱਪ ਲਈਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਝੋਨੇ ਹੇਠ ਰਕਬਾ ਹਰ ਸਾਲ ਵੱਧ ਰਿਹਾ ਹੈ ਜੋ ਭਵਿੱਖ ਲਈ ਚਿੰਤਾਜਨਕ ਹੈ | ਕਿਸਾਨ ਆਗੂ ਮਹਿਮਾ ਨੇ ਅੱਗੇ ਦੱਸਿਆ ਕਿ ਪੰਜਾਬ ਦਾ ਪਾਣੀ ਬਚਾਉਣ ਅਤੇ ਖੇਤੀ ਵਿਚ ਵਿਭਿੰਨਤਾ ਲਿਆਉਣ ਲਈ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. ਦਾ ਗਾਰੰਟੀ ਕਾਨੂੰਨ ਬਣਾਉਣਾ ਬਹੁਤ ਜ਼ਰੂਰੀ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਚੋਣਾਂ ਦੌਰਾਨ ਵਾਅਦੇ ਕਰਨ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਬਾਰੇ ਬਜਟ ਵਿਚ ਇਕ ਸ਼ਬਦ ਵੀ ਨਹੀਂ ਬੋਲਿਆ | ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਕਰਜ਼ ਮਾਫ਼ੀ, ਖੇਤੀ ਲਈ ਮੁਫ਼ਤ ਨਵੇਂ ਟਿਊਬਵੈੱਲ ਕੁਨੈਕਸ਼ਨ ਅਤੇ ਸਬਸਿਡੀਆਂ ਤੋਂ ਬਿਨਾਂ ਕਿਸਾਨਾਂ ਨੂੰ ਮੌਜੂਦਾ ਸੰਕਟ ਵਿਚੋਂ ਨਹੀਂ ਬਚਾਇਆ ਜਾ ਸਕਦਾ | ਮਹਿਮਾ ਨੇ ਕਿਹਾ ਕਿ ਸਰਕਾਰ ਨੇ ਅÏਰਤ ਦਿਵਸ ਦੇ ਮੌਕੇ ਪੇਸ਼ ਕੀਤੇ ਬਜਟ ਦੌਰਾਨ ਪੰਜਾਬ ਦੀਆਂ ਅÏਰਤਾਂ ਨਾਲ ਧੋਖਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਸਾਰੀਆਂ ਅÏਰਤਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਚਾਰ ਸਾਲਾਂ ਦੌਰਾਨ ਇਹ ਰਕਮ ਨਹੀਂ ਦਿੱਤੀ ਗਈ ਤੇ ਹੁਣ ਆਖ਼ਰੀ ਸਾਲ ਵਿਚ ਟੈਕਸ ਭਰਨ ਵਾਲੀਆਂ, ਸਰਕਾਰੀ ਨੌਕਰੀ ਕਰ ਰਹੀਆਂ ਅਤੇ ਰਿਟਾਇਰਡ ਅÏਰਤਾਂ ਨੂੰ ਇਸ ਯੋਜਨਾ ਤੋਂ ਬਾਹਰ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਜਰਨਲ ਅਤੇ ਦਲਿਤ ਵਰਗਾਂ ਵਿਚਕਾਰ ਰਕਮ ਵਿਚ ਫ਼ਰਕ ਰੱਖ ਕੇ ਪੰਜਾਬ ਦੀਆਂ ਅÏਰਤਾਂ ਵਿਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਸਰਕਾਰ ਇਸ ਉਲਝਣ ਵਿਚੋਂ ਆਪਣਾ ਪੱਲਾ ਝਾੜ ਸਕੇ | ਇਸ ਮੌਕੇ ਸੀਨੀਅਰ ਕਿਸਾਨ ਆਗੂ ਸੁਖਦੇਵ ਸਿੰਘ, ਅਮਰੀਕ ਸਿੰਘ ਮਹਿਮਾ, ਨੰਬਰਦਾਰ ਗੁਰਮੀਤ ਸਿੰਘ, ਰਣਜੋਧ ਸਿੰਘ, ਪ੍ਰੇਮ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਸਕਰੀ ਕਰਨ ਵਾਲੇ ਦੋ ਨੌਜਵਾਨ ਹੈਰੋਇਨ ਅਤੇ ਮੋਟਰਸਾਈਕਲਾਂ ਸਮੇਤ ਕਾਬੂ <br/> ਅਗਲੀ ਖ਼ਬਰ ਇੰਜੀਨੀਅਰਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਲ ਕੂਚ ਦਾ ਐਲਾਨ-ਬਲਬੀਰ ਸਿੰਘ ਵੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।