08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਚਿੱਟੇ ਦਾ ਨਸ਼ਾ ਕਰਦਾ ਇਕ ਕਾਬੂ

ਅਜੀਤ ਡੈਸਕ 09-03-2026
ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਕੌੜਿਆਂਵਾਲੀ ਸੇਮ-ਨਾਲ਼ੇ ਦੇ ਪੁਲ ਕੋਲ ਪੁੱਜੀ ਤਾਂ ਝਾੜੀਆਂ ਦੇ ਓਹਲੇ ਸੂਰਜ ਪੁੱਤਰ ਕਸ਼ਮੀਰ ਲਾਲ ਵਾਸੀ ਰੇਗਰ ਚੌਕ ਨੇੜੇ ਗਾਵੜੀ ਕੰਡਾ ਫ਼ਾਜ਼ਿਲਕਾ ਲੁਕ ਕੇ ਨਸ਼ਾ ਕਰਦਾ ਦਿਖਾਈ ਦਿੱਤਾ | ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
6 ਗ੍ਰਾਮ ਹੈਰੋਇਨ ਸਮੇਤ ਅÏਰਤ ਗਿ੍ਫਤਾਰ
ਜ਼ੀਰਾ, 8 ਮਾਰਚ(ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਕ ਅÏਰਤ ਨੂੰ 6 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਥਾਣਾ ਸਿਟੀ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਸਤਵੰਤ ਸਿੰਘ ਸਾਥੀ ਮੁਲਾਜ਼ਮਾਂ ਸਮੇਤ ਸ਼ੱਕੀ ਲੋਕਾਂ ਦੀ ਤਲਾਸ਼ ਵਿਚ ਗਸ਼ਤ 'ਤੇ ਸਨ ਕਿ ਜਦੋਂ ਪੁਲਿਸ ਪਾਰਟੀ ਕੋਟ ਈਸੇ ਖਾਂ ਰੋਡ ਨੇੜੇ ਚੁਰਸਤਾ ਮਨਸੂਰ ਦੇਵਾ ਪੁੱਜੀ ਤਾਂ ਦੋਸ਼ੀ ਰਮਨ ਪਤਨੀ ਮੰਗਾ ਪੁੱਤਰ ਅਨੋਖ ਸਿੰਘ ਵਾਸੀ ਸਮਾਧੀ ਮੁਹੱਲਾ ਜ਼ੀਰਾ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਦੋਸ਼ੀ ਮਹਿਲਾ ਦੇ ਖ਼ਿਲਾਫ਼ ਥਾਣਾ ਸਿਟੀ ਜ਼ੀਰਾ ਵਿਖੇ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਅਕਾਲੀ ਦਲ ਦੇ ਵੱਡੇ ਚਿਹਰੇ ਭਾਜਪਾ ਵਿਚ ਹੋਣਗੇ ਸ਼ਾਮਿਲ- ਰਾਣਾ ਗੁਰਮੀਤ ਸਿੰਘ ਸੋਢੀ <br/> ਅਗਲੀ ਖ਼ਬਰ ਚੰਡੀਗੜ੍ਹ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਕੌਂਸਲਰ ਸਰਬਜੀਤ ਕੌਰ ਬਰਾੜ ਮੁੱਦਕੀ ਗਿ੍ਫ਼ਤਾਰੀ ਮਗਰੋਂ ਰਿਹਾਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।