15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਖੀ ਮੇਲੇ 'ਚ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਬੰਨਿ੍ਹਆ ਰੰਗ

ਅਜੀਤ ਡੈਸਕ 10-03-2026
ਫਿਰੋਜ਼ਪੁਰ, 9 ਮਾਰਚ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਫਿਰੋਜ਼ਪੁਰ ਕੈਂਟ ਦੇ ਵਿਦਿਆਰਥੀਆਂ ਨੇ ਮਹਿਲਾ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾ ਉੱਦਮੀਆਂ ਦਾ ਸਸ਼ੱਕਤੀਕਰਨ' ਵਿਚ ਵੱਧ ਚੜ ਕੇ ਹਿੱਸਾ ਲਿਆ | ਇਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ਜਿਵੇਂ ਕਿ ਗਰੁੱਪ ਡਾਂਸ, ਲੋਕ ਗੀਤ, ਕਵਿਤਾ ਉਚਾਰਨ ਆਦਿ ਦੀ ਪੇਸ਼ਕਾਰੀ ਕਰਦਿਆਂ ਖ਼ੂਬ ਰੰਗ ਬੰਨਿ੍ਹਆ | ਵਿਦਿਆਰਥੀਆਂ ਦੀ ਕਲਾ ਨੂੰ ਉਤਸ਼ਾਹਿਤ ਕਰਦਿਆਂ ਮੇਲਾ ਪ੍ਰਬੰਧਕਾਂ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕਾਲਜ ਪ੍ਰਬੰਧਕਾਂ ਦੇ ਅਜਿਹੇ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਕਾਲਜ ਦੇ ਚੇਅਰਮੈਨ ਅਸੀਸਪ੍ਰੀਤ ਸਿੰਘ ਵਲੋਂ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਸਭਿਆਚਾਰਕ ਪ੍ਰੋਗਰਾਮਾਂ ਵਿਚ ਭਾਗ ਲੈਣ ਲਈ ਹਲਾਸ਼ੇਰੀ ਦਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਪ੍ਰੋ. ਇੰਦਰਜੀਤ ਸਿੰਘ, ਪ੍ਰਧਾਨ ਗੁਰਦੀਪ ਸਿੰਘ ਸੰਘਾ, ਡਾਇਰੈਕਟਰ ਪ੍ਰੋ. ਸਤੀਸ਼ ਗੁਪਤਾ, ਸੀਨੀਅਰ ਪ੍ਰੋ. ਇੰਦੂ ਗੁਪਤਾ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਲਗਾਏ ਕੈਂਪ ਦੌਰਾਨ ਪੂਰਾ ਪੰਜਾਬ ਲਹਿਰ ਨੂੰ ਮਿਲਿਆ ਭਰਪੂਰ ਸਮਰਥਨ ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜੈਨੇਸਿਸ ਡੈਂਟਲ ਕਾਲਜ ਦੀ ਚੇਅਰਪਰਸਨ ਮੀਨਾਕਸ਼ੀ ਸਿੰਘਲ 'ਨਾਰੀ ਪੇ੍ਰਰਨਾ ਸਨਮਾਨ ਐਵਾਰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।