15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਓਵਰਲੋਡ ਮਹਿੰਦਰਾ ਪਿਕਅਪ ਬਣੀ ਹਾਦਸਿਆਂ ਦਾ ਕਾਰਨ, ਸੜਕ ਸੁਰੱਖਿਆ ਨਿਯਮਾਂ ਦੀਆਂ ਉਡਾਈਆਂ ਧੱਜੀਆਂ

ਸੜਕ 'ਤੇ ਬੇਹੱਦ ਓਵਰਲੋਡ ਪਰਾਲੀ ਨਾਲ ਭਰੀ ਮਹਿੰਦਰਾ ਪਿਕਅਪ ਸੜਕ ਸੁਰੱਖਿਆ ਨਿਯਮਾਂ ਅਤੇ ਪ੍ਰਸ਼ਾਸਨਿਕ ਹੁਕਮਾਂ ਦੀ ਉਲੰਘਣਾ ਕਰਦੀ ਹੋਈ | ਅਜੀਤ ਤਸਵੀਰ <br/> 10-03-2026
ਫਿਰੋਜ਼ਪੁਰ, 9 ਮਾਰਚ (ਸੁਖਵਿੰਦਰ ਸਿੰਘ)-ਸ਼ਹਿਰ ਦੀਆਂ ਸੜਕਾਂ 'ਤੇ ਦੌੜਦੇ ਨਜ਼ਰ ਆ ਰਹੇ ਓਵਰਲੋਡ ਵਾਹਨ ਜੋ ਕਦੇ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ | ਤਾਜ਼ਾ ਮਾਮਲੇ ਵਿਚ ਇਕ ਮਹਿੰਦਰਾ ਪਿਕਅਪ 'ਤੇ ਪਰਾਲੀ ਦੇ ਗੱਠਾਂ ਨੂੰ ਬੇਹੱਦ ਉਚਾਈ ਤੱਕ ਲੋਡ ਕਰਕੇ ਜਾ ਰਹੀ ਹੈ | ਜਿਸ ਕਾਰਨ ਪਿੱਛੋਂ ਆ ਰਹੇ ਵਾਹਨਾਂ ਲਈ ਦਿੱਖ ਘੱਟ ਹੋ ਜਾਂਦੀ ਹੈ ਅਤੇ ਹਾਦਸੇ ਦਾ ਖ਼ਤਰਾ ਬਣਦਾ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਓਵਰਲੋਡ ਵਾਹਨ ਸੜਕ ਸੁਰੱਖਿਆ ਨਿਯਮਾਂ ਦੀ ਸਿੱਧੀ ਉਲੰਘਣਾ ਹਨ | ਇਨ੍ਹਾਂ ਨਾਲ ਨਾ ਸਿਰਫ਼ ਟਰੈਫਿਕ ਪ੍ਰਭਾਵਿਤ ਹੁੰਦਾ ਹੈ, ਸਗੋਂ ਕਿਸੇ ਵੀ ਸਮੇਂ ਪਰਾਲੀ ਦੇ ਗੱਠਾਂ ਡਿੱਗਣ ਨਾਲ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ | ਸ਼ਹਿਰੀ ਵਸਨੀਕ ਰਾਮ ਗੋਪਾਲ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਹੈਵੀ ਵਾਹਨ ਸ਼ਹਿਰ ਦੇ ਅੰਦਰ ਦਾਖ਼ਲ ਨਹੀਂ ਹੋ ਸਕਦਾ ਪਰ ਇਸ ਦੇ ਬਾਵਜੂਦ ਅਜਿਹੇ ਵਾਹਨ ਸ਼ਰੇਆਮ ਸ਼ਹਿਰ ਦੀਆਂ ਸੜਕਾਂ 'ਤੇ ਦੌੜਦੇ ਨਜ਼ਰ ਆ ਰਹੇ ਹਨ | ਲੋਕਾਂ ਦਾ ਕਹਿਣਾ ਹੈ ਕਿ ਇਹ ਵਾਹਨ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਆਰ.ਟੀ.ਓ ਅਧਿਕਾਰੀਆਂ ਦੇ ਨੱਕ ਹੇਠੋਂ ਹੀ ਲੰਘ ਰਹੇ ਹਨ | ਲੋਕਾਂ ਨੇ ਮੰਗ ਕੀਤੀ ਹੈ ਕਿ ਟਰੈਫਿਕ ਪੁਲਿਸ ਅਤੇ ਸੰਬੰਧਿਤ ਵਿਭਾਗ ਇਸ ਤਰ੍ਹਾਂ ਦੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਜੋ ਸੜਕਾਂ 'ਤੇ ਹੋ ਸਕਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ |
ਪਿਛਲੀ ਖ਼ਬਰ ਅਸਲਾ ਲਾਇਸੰਸ ਅਤੇ ਨਾ ਮਿਲੇ ਮਾਣ ਭੱਤੇ ਖਿਲਾਫ਼ ਸਰਪੰਚ ਯੂਨੀਅਨ ਵਲੋਂ ਡੀ.ਸੀ. ਦਫਤਰ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ ਅਗਲੀ ਖ਼ਬਰ ਭਾਕਿਯੂ ਡਕੌਂਦਾ ਵਲੋਂ ਕੀਤੀ ਗਈ ਵੱਖ-ਵੱਖ ਮਸਲਿਆਂ ਨੂੰ ਲੈ ਕੇ ਮੀਟਿੰਗ • ਕਿਸਾਨਾਂ ਦੇ ਵੱਖ-ਵੱਖ ਮਸਲਿਆਂ ਨੂੰ ਲੈ ਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।