24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡਿਪਟੀ ਕਮਿਸ਼ਨਰ ਨੇ ਮਹਿਲਾ ਬੀ.ਐਲ.ਓਜ਼ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 11-03-2026
ਫਿਰੋਜ਼ਪੁਰ, 10 ਮਾਰਚ(ਸੁਖਵਿੰਦਰ ਸਿੰਘ)-ਮਹਿਲਾ ਦਿਵਸ ਦੇ ਮੌਕੇ 'ਤੇ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਹੁਕਮਾਂ ਅਨੁਸਾਰ ਸਪੈਸ਼ਲ ਸਮਗਰੀ ਰਿਵੀਜ਼ਨ ਦੀ ਪ੍ਰੀ-ਗਤੀਵਿਧੀਆਂ ਦੌਰਾਨ ਵੋਟਰ ਸੂਚੀ 7 ਜਨਵਰੀ 2026 ਦੇ ਵੋਟਰਾਂ ਦਾ ਵੋਟਰ ਸੂਚੀ 2003 ਦੇ ਨਾਲ ਮਿਲਾਨ ਦੌਰਾਨ ਜਿਨ੍ਹਾਂ ਮਹਿਲਾ ਬੀ.ਐਲ.ਓਜ਼ ਨੇ ਬੀ.ਐਲ.ਓ ਮੋਬਾਇਲ ਐਪ ਰਾਹੀ ਵੱਧ ਤੋਂ ਵੱਧ ਮਿਲਾਨ ਕੀਤਾ ਹੈ | ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਮਾਨਯੋਗ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਮਹਿਲਾ ਬੀ.ਐਲ.ਓਜ਼. ਵਲੋਂ ਬਹੁਤ ਹੀ ਮਿਹਨਤ ਅਤੇ ਲਗਨ ਨਾਲ ਆਪਣੇ ਕਾਰਜਾਂ ਨੂੰ ਨੇਪਰੇ ਚਾੜਿ੍ਹਆ ਹੈ | ਇਸ ਕੰਮ ਦੇ ਬਦਲੇ ਇਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਮਹਿਲਾ ਬੀ.ਐਲ.ਓਜ਼ ਜਗਵੰਤ ਕੌਰ, ਸੰਦੀਪ ਕੌਰ, ਵੀਰਪਾਲ ਕੌਰ, ਹਰਜੀਤ ਕੌਰ, ਗਗਨਦੀਪ ਕੌਰ, ਪੁਸ਼ਪਾ, ਜਸਬੀਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਨੀਤਾ ਰਾਣੀ, ਰੂਬੀ ਰਾਣੀ ਅਤੇ ਸੁਨੀਤਾ ਰਾਣੀ ਨੋ ਵੋਟਰ ਸੂਚੀ ਦੇ ਮਿਲਾਨ ਲਈ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਕਾਲਜ 'ਚ ਮੋਟੀਵੇਸ਼ਨਲ ਟਾਕ, ਕਰੀਅਰ-ਓਰੀਐਂਟਡ ਮੌਕ ਇੰਟਰਵਿਊ ਅਤੇ ਗਰੁੱਪ ਡਿਸਕਸ਼ਨ ਸੈਸ਼ਨ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।