24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਿਵਲ ਸਰਜਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਐੱਚ.ਪੀ.ਵੀ. ਵੈਕਸੀਨ ਸੰਬੰਧੀ ਸਮੀਖਿਆ ਮੀਟਿੰਗ

ਅਜੀਤ ਡੈਸਕ 11-03-2026
ਫਿਰੋਜ਼ਪੁਰ, 10 ਮਾਰਚ (ਗੁਰਿੰਦਰ ਸਿੰਘ)-ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜੀਵ ਪ੍ਰਾਸ਼ਰ ਦੀ ਅਗਵਾਈ ਹੇਠ ਜ਼ਿਲੇ੍ਹ ਵਿਚ ਚੱਲ ਰਹੇ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਐੱਚ.ਪੀ.ਵੀ ਵੈਕਸੀਨ ਪ੍ਰੋਗਰਾਮਾਂ ਦੀ ਪ੍ਰਗਤੀ ਸੰਬੰਧੀ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸਹਾਇਕ ਸਿਵਲ ਸਰਜਨ, ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ, ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ, ਮਾਸ ਮੀਡੀਆ ਬਰਾਂਚ ਦੇ ਅਧਿਕਾਰੀਆਂ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਨੇ ਭਾਗ ਲਿਆ | ਸਿਵਲ ਸਰਜਨ ਡਾ: ਰਾਜੀਵ ਪ੍ਰਾਸ਼ਰ ਨੇ ਚੱਲ ਰਹੀਆਂ ਸਿਹਤ ਯੋਜਨਾਵਾਂ ਸੰਬੰਧੀ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਐੱਚ.ਪੀ.ਵੀ ਵੈਕਸੀਨ ਸੰਬੰਧੀ ਲੋਕਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | 14 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਅਤੀ ਜ਼ਰੂਰੀ ਐੱਚ.ਪੀ.ਵੀ (ਬੱਚੇਦਾਣੀ ਦੇ ਮੂੰਹ ਦੇ ਕੈਂਸਰ) ਤੋਂ ਬਚਾਓ ਲਈ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ | ਪ੍ਰਾਈਵੇਟ ਖੇਤਰ ਵਿਚ ਇਹ ਐੱਚ.ਪੀ.ਵੀ ਟੀਕਾ ਕਰੀਬ ਤਿੰਨ ਤੋਂ ਚਾਰ ਹਜਾਰ ਰੁਪਏ ਦਾ ਲੱਗਦਾ ਹੈ, ਪਰ ਸਿਹਤ ਵਿਭਾਗ ਵਲੋਂ ਇਹ ਟੀਕਾ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ | ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਖੇ ਕਾਫ਼ੀ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਆਪਣਾ ਮੁਫ਼ਤ ਇਲਾਜ਼ ਕਰਾ ਕੇ ਇਸ ਯੋਜਨਾ ਦਾ ਪੂਰਾ ਫ਼ਾਇਦਾ ਲਿਆ ਜਾ ਰਿਹਾ ਹੈ | ਜਿੰਨਾ ਵਸਨੀਕਾਂ ਦੇ ਹਾਲੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਨਹੀਂ ਬਣੇ ਉਹ ਆਪਣਾ ਆਧਾਰ ਕਾਰਡ ਤੇ ਵੋਟਰ ਕਾਰਡ ਲੈ ਕੇ ਨੇੜਲੇ ਕਾਮਨ ਸਰਵਿਸ ਸੈਂਟਰਾਂ ਅਤੇ ਸਰਕਾਰੀ ਹਸਪਤਾਲ ਵਿਖੇ ਆਪਣਾ ਕਾਰਡ ਬਣਾ ਸਕਦੇ ਹਨ |
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਪ੍ਰੰਪਰਾਗਤ ਇਲਾਜ਼ ਤਹਿਤ ਲਗਾਏ ਅÏਸ਼ਧੀ ਬੂਟੇ ਅਗਲੀ ਖ਼ਬਰ ਸੀ.ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਬੱਚਿਆਂ ਦੇ ਦੰਦਾਂ ਦੀ ਜਾਂਚ ਸੰਬੰਧੀ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।