22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ 'ਤੇ ਪਾਬੰਦੀ ਦੇ ਹੁਕਮ ਜ਼ਾਰੀ

ਅਜੀਤ ਡੈਸਕ 02-04-2026
ਫ਼ਾਜ਼ਿਲਕਾ, 1 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ | ਹੁਕਮ ਮੁਤਾਬਿਕ ਕਣਕ ਦੀ ਫ਼ਸਲ ਦੀ ਕਟਾਈ ਆਮ ਤੌਰ 'ਤੇ ਕਿਸਾਨਾਂ ਵਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ | ਕਣਕ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਈਨਾਂ ਚਲਾਈਆਂ ਜਾਂਦੀਆਂ ਹਨ | ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਨੂੰ ਵੀ ਕੱਟ ਦਿੰਦੀਆਂ ਹਨ | ਜਿਸ ਨਾਲ ਕਿਸਾਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ ਇਸ ਤੋਂ ਇਲਾਵਾ ਕੰਬਾਈਨ ਸੜਕ ਰਾਹੀਂ ਖੇਤਾਂ ਵਿਚ ਜਾਂਦੀਆਂ ਹਨ ਜਿਸ ਕਰਕੇ ਆਮ ਤੌਰ ਤੇ ਟਰੈਫ਼ਿਕ ਵਿਚ ਵਿਘਨ ਪੈਂਦਾ ਹੈ | ਅਤੇ ਐਕਸੀਡੈਂਟ ਦਾ ਖ਼ਤਰਾ ਬਣਿਆ ਰਹਿੰਦਾ ਹੈ | ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਨ ਕੰਬਾਈਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆਂ ਹਨ ਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ | ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਨ ਕਣਕ ਦੀ ਫ਼ਸਲ ਸੁੱਕੀ ਨਹੀਂ ਹੁੰਦੀ ਅਤੇ ਨਮੀ ਵਾਲੀ ਕਣਕ ਦੀ ਨਿਲਾਮੀ ਵਿਚ ਦੇਰੀ ਹੋ ਜਾਂਦੀ ਹੈ ਜਿਸ ਕਰਕੇ ਕਿਸਾਨਾਂ ਨੂੰ ਕਈ ਕਈ ਦਿਨ ਮੰਡੀਆਂ ਵਿਚ ਖੱਜਲ ਖ਼ੁਆਰ ਹੋਣਾ ਪੈਦਾ ਹੈ | ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਈਨ ਚਲਾਉਣ 'ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ |
ਪਿਛਲੀ ਖ਼ਬਰ ਜੀਵਨ ਕਲਾ ਯੋਗ ਸਮਿਤੀ ਵਲੋਂ ''ਰਾਸ਼ਟਰੀ ਮਹਿਲਾ ਦਿਵਸ'' ਮਨਾਇਆ ਅਗਲੀ ਖ਼ਬਰ ਘਰਾਂ 'ਚ ਬਣਾਏ ਗੈਰ ਕਾਨੂੰਨੀ ਗੋਦਾਮਾਂ ਦੀ ਖ਼ਤਰਨਾਕ ਖੇਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।